ਸਰਕਾਰੀ ਬਹੁਤਕਨੀਕੀ ਕਾਲਜ ਵਿਦਿਆਰਥੀਆਂ ਨੂੰ ਕਰ ਰਿਹੈ ਕੋਰੋਨਾ ਤੋਂ ਬਚਾਅ ਲਈ ਜਾਗਰੂਕ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਸਰਕਾਰੀ ਬਹੁਤਕਨੀਕੀ ਕਾਲਜ ਵਿਦਿਆਰਥੀਆਂ ਨੂੰ ਕਰ ਰਿਹੈ ਕੋਰੋਨਾ ਤੋਂ ਬਚਾਅ ਲਈ ਜਾਗਰੂਕ

1

ਪਟਿਆਲਾ, 22 ਜੂਨ (ਤੇਜਿੰਦਰ ਫ਼ਤਿਹਪੁਰ): ਪਟਿਆਲਾ ਜ਼ਿਲ੍ਹੇ ਦੇ ਸਮੂਹ ਤਕਨੀਕੀ ਸਿਖਿਆ ਕਾਲਜਾਂ 'ਚ ਕੋਵਿਡ-19 ਤੋਂ ਬਚਾਅ ਲਈ ਮਿਸ਼ਨ ਫ਼ਤਿਹ ਤਹਿਤ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ। ਸਰਕਾਰੀ ਬਹੁਤਕਨੀਕੀ ਕਾਲਜ ਲੜਕੀਆਂ ਦੇ ਪ੍ਰਿੰਸੀਪਲ ਅਤੇ ਜ਼ਿਲ੍ਹੇ ਦੇ ਤਕਨੀਕੀ ਸਿਖਿਆ ਸੰਸਥਾਵਾਂ ਦੇ ਨੋਡਲ ਅਧਿਕਾਰੀ ਰਵਿੰਦਰ ਸਿੰਘ ਹੁੰਦਲ ਦੀ ਅਗਵਾਈ ਵਿਚ ਆਨਲਾਈਨ ਵੈਬਨਾਇਰ ਕਰਕੇ ਸਟਾਫ਼ ਅਤੇ ਵਿਦਿਆਰਥੀਆਂ ਨੂੰ ਕੋਵਾ ਪੰਜਾਬ ਐਪ ਡਾਊਨ ਲੋਡ ਕਰਵਾਈ ਗਈ।


  ਇਸ ਮੌਕੇ ਕਾਲਜ ਦੇ ਮਿਸ਼ਨ ਫ਼ਤਿਹ ਦੇ ਨੋਡਲ ਅਫ਼ਸਰ ਪ੍ਰੋ. ਗੁਰਬਖਸ਼ੀਸ਼ ਸਿੰਘ ਅਨਟਾਲ ਨੇ ਦਸਿਆ ਕਿ ਜ਼ਿਲ੍ਹੇ ਦੇ ਸਮੂਹ ਬਹੁਤਕਨੀਕੀ ਕਾਲਜਾਂ ਨੂੰ ਵਿਭਾਗ ਦੇ ਵਧੀਕ ਡਾਇਰੈਕਟਰ ਮੋਹਨਵੀਰ ਸਿੰਘ ਸਿੱਧੂ ਵਲੋਂ ਮਿਸ਼ਨ ਫ਼ਤਿਹ ਨੂੰ ਸਫ਼ਲ ਬਣਾਉਣ ਲਈ ਪ੍ਰੇਰਿਤ ਕੀਤਾ ਗਿਆ ਅਤੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੂੰ ਕੋਵਾ ਐਪ ਡਾਊਨਲੋਡ ਕਰਵਾਈ ਗਈ। ਉਨ੍ਹਾਂ ਦਸਿਆ ਕਿ ਕਾਲਜ ਦੇ 200 ਐਨ.ਐਸ.ਐਸ. ਵਲੰਟੀਅਰਾਂ ਨੇ ਆਈ ਗੋਟ ਰਾਹੀਂ ਕਰੋਨਾ ਸਬੰਧੀ ਟਰੇਨਿੰਗ ਵੀ ਪ੍ਰਾਪਤ ਕੀਤੀ ਹੈ।    


  ਕਾਲਜ ਦੇ ਪ੍ਰਿੰਸੀਪਲ ਰਵਿੰਦਰ ਸਿੰਘ ਨੇਦਸਿਆ ਕਿ ਸਰਕਾਰ ਬਹੁਤਕਨੀਕੀ ਕਾਲਜ ਦੇ ਕਮਿਊਨਿਟੀ ਡਿਵੈਲਪਮੈਂਟ ਵਿੰਗ ਅਤੇ ਜ਼ਿਲ੍ਹੇ  ਦੀਆਂ ਸਮੂਹ ਆਈ.ਟੀ.ਆਈਜ਼ ਵਲੋਂ ਕਪੜੇ ਦੇ ਮਾਸਕ ਤਿਆਰ ਕਰ ਕੇ ਵੰਡੇ ਜਾ ਰਹੇ ਹਨ। ਉਨ੍ਹਾਂ ਦਸਿਆ ਕਿ ਮਿਸ਼ਨ ਫ਼ਤਿਹ ਦੀ ਸਫ਼ਲਤਾ ਲਈ ਜ਼ਿਲ੍ਹੇ ਭਰ ਵਿਚ ਹਰ ਇਕ ਤਕਨੀਕੀ ਸਿਖਿਆ ਸੰਸਥਾ ਦੇ ਵਿਦਿਆਰਥੀਆਂ ਨੂੰ ਕੋਵਾ ਐਪ ਡਾਊਨਲੋਡ ਕਰਵਾਈ ਗਈ ਹੈ ਅਤੇ ਉਨ੍ਹਾਂ ਨੂੰ ਫ਼ਤਿਹ ਵਾਰੀਅਰਜ਼ ਮਿਸ਼ਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ।


  ਵਿਦਿਆਰਥੀਆਂ ਨੂੰ ਮਿਸ਼ਨ ਫ਼ਤਿਹ ਦੀ ਸਫ਼ਲਤਾ ਲਈ ਪੋਸਟਰ ਪੇਂਟਿੰਗ, ਸਲੋਗਨ, ਲੇਖ ਅਤੇ ਕਵਿਤਾਵਾਂ ਮੁਕਾਬਲੇ ਕਰਵਾ ਕੇ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਦਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਨਗਰ ਨਿਗਮ ਦੇ ਸਹਿਯੋਗ ਨਾਲ ਕਾਲਜ ਦੇ ਵਿਦਿਆਰਥੀਆਂ ਵਲੋਂ 5 ਹਜ਼ਾਰ ਮਾਸਕ ਤਿਆਰ ਕਰ ਕੇ ਵੰਡੇ ਜਾ ਚੁੱਕੇ ਹਨ।