ਮੋਗਾ ਜ਼ਿਲ੍ਹੇ ਦੇ ਜੰਮਪਲ ਨੇ ਕੈਨੇਡਾ ਵਿਚ ਹਾਸਲ ਕੀਤਾ ਪੁਲਿਸ ਦਾ ਉੱਚ ਅਹੁਦਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਮੋਗਾ ਦੇ ਪਿੰਡ ਰਾਜੇਆਣਾ ਦੇ ਸ਼ਰਨਜੀਤ ਸਿੰਘ ਗਿੱਲ ਨੂੰ ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸਟੇਟ ਦੇ ਸਰੀ ਵਿਚ .....

File

ਮੋਗਾ, 21 ਜੂਨ (ਅਮਜ਼ਦ ਖ਼ਾਨ) : ਮੋਗਾ ਦੇ ਪਿੰਡ ਰਾਜੇਆਣਾ ਦੇ ਸ਼ਰਨਜੀਤ ਸਿੰਘ ਗਿੱਲ ਨੂੰ ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸਟੇਟ ਦੇ ਸਰੀ ਵਿਚ ਪੁਲਿਸ ਚੀਫ਼ ਸੁਪਰਡੈਂਟ ਦੇ ਅਹੁਦੇ 'ਤੇ ਤਾਇਨਾਤ ਕੀਤਾ ਗਿਆ ਹੈ। ਇਹ ਅਹੁਦਾ ਉਨ੍ਹਾਂ ਨੂੰ ਕੈਨੇਡਾ ਪੁਲਿਸ ਵਲੋਂ ਦਿਤੀ ਗਈ ਤਰੱਕੀ ਤੋਂ ਬਾਅਦ ਸੌਂਪਿਆ ਗਿਆ ਹੈ।

ਸ਼ਰਨਜੀਤ ਸਿੰਘ ਗਿੱਲ ਨੇ ਕੈਨੇਡਾ ਵਰਗੇ ਦੇਸ਼ ਵਿਚ ਬਤੌਰ ਉੱਚ ਅਧਿਕਾਰੀ ਬਣ ਕੇ ਅਪਣੇ ਜ਼ਿਲ੍ਹੇ ਅਤੇ ਪਿੰਡ ਹੀ ਨਹੀਂ ਸਗੋਂ ਦੇਸ਼ ਦਾ ਨਾਂ ਵੀ ਰੋਸ਼ਨ ਕੀਤਾ ਹੈ। ਜ਼ਿਕਰਯੋਗ ਹੈ ਕਿ ਸ਼ਰਨਜੀਤ ਗਿੱਲ 1969 ਵਿਚ ਕੈਨੇਡਾ ਚਲੇ ਗਏ ਸਨ। ਉਨ੍ਹਾਂ 1989 ਵਿਚ ਅਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ। 1997 ਵਿਚ ਉਨ੍ਹਾਂ ਨੂੰ 2 ਸੀਰੀਅਲ ਸੈਕਸ ਅਪਰਾਧੀਆਂ ਦੀ ਗ੍ਰਿਫ਼ਤਾਰੀ ਤੋਂ ਬਾਅਦ ਪ੍ਰਮਾਣ ਪੱਤਰ ਦੇ ਕੇ ਵਿਸ਼ੇਸ਼ ਤੌਰ 'ਤੇ ਸਨਮਾਨਤ ਵੀ ਕੀਤਾ ਗਿਆ।