ਸਰਕਾਰੀ ਮੈਡੀਕਲ ਕਾਲਜ ਅੰਮ੍ਰਿਤਸਰ ਨੂੰ ਮਿਲੀ ਪਲਾਜ਼ਮਾ ਥੈਰੇਪੀ ਰਾਹੀਂ ਕੋਰੋਨਾ ਮਰੀਜ਼ਾਂ ਦੇ ਇਲਾਜ...

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਕੁੱਝ ਦਿਨਾਂ ਵਿਚ ਇਲਾਜ ਸ਼ੁਰੂ ਕਰ ਦੇਵੇਗਾ ਸਰਕਾਰੀ ਮੈਡੀਕਲ ਕਾਲਜ ਅੰਮ੍ਰਿਤਸਰ

plasma therapy

ਅੰਮ੍ਰਿਤਸਰ: ਡਾਕਟਰੀ ਸਿਖਿਆ ਅਤੇ ਖੋਜ ਬਾਰੇ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਦਸਿਆ ਕਿ ਪੰਜਾਬ ਮਿਸ਼ਨ ਫ਼ਤਿਹ ਵੱਲ ਵੱਧ ਰਿਹਾ ਹੈ ਅਤੇ ਇੰਡੀਅਨ ਕੌਂਸਲ ਆਫ਼ ਮੈਡੀਕਲ ਰਿਸਰਚ ਨੇ ਸਰਕਾਰੀ ਮੈਡੀਕਲ ਕਾਲਜ ਅੰਮ੍ਰਿਤਸਰ ਨੂੰ ਪਲਾਜ਼ਮਾ ਥੈਰੇਪੀ ਰਾਹੀਂ ਕੋਰੋਨਾ ਪੀੜਤ ਮਰੀਜ਼ਾਂ ਦੇ ਇਲਾਜ ਕਰਨ ਦੀ ਪ੍ਰਵਾਨਗੀ ਦੇ ਦਿਤੀ ਹੈ ਅਤੇ ਅਗਲੇ ਕੁੱਝ ਦਿਨਾਂ ਵਿਚ ਪਲਾਜ਼ਮਾ ਥੈਰੇਪੀ ਰਾਹੀਂ ਇਥੇ ਇਲਾਜ ਸ਼ੁਰੂ ਕਰ ਦਿਤਾ ਜਾਵੇਗਾ।

ਸਰਕਾਰੀ ਮੈਡੀਕਲ ਕਾਲਜ ਅੰਮ੍ਰਿਤਸਰ ਪਲਾਜ਼ਮਾ ਥੈਰੇਪੀ ਰਾਹੀਂ ਕੋਰੋਨਾ ਪੀੜਤ ਮਰੀਜ਼ਾਂ ਦੇ ਇਲਾਜ ਕਰਨ ਲਈ ਪਹਿਲਾਂ ਹੀ ਤਿਆਰੀਆਂ ਮੁਕੰਮਲ ਕਰ ਚੁਕਾ ਹੈ ਅਤੇ ਛੇਤੀ ਹੀ ਇਸ ਵਿਧੀ ਰਾਹੀਂ ਇਲਾਜ ਸ਼ੁਰੂ ਕਰ ਦਿਤਾ ਜਾਵੇਗਾ।

ਅੰਮ੍ਰਿਤਸਰ ਮੈਡੀਕਲ ਕਾਲਜ ਕੋਲ ਇਸ ਸਬੰਧੀ ਲੋੜੀਂਦਾ ਬੁਨਿਆਦੀ ਢਾਂਚਾ, ਯੋਗ ਮਰੀਜ਼ ਅਤੇ ਪਲਾਜ਼ਮਾ ਡੋਨਰ ਮੌਜੂਦ ਹਨ ਜਿਸ ਸਦਕਾ ਉਹ ਇਸ ਵਿਧੀ ਰਾਹੀਂ ਇਲਾਜ ਕਰਨ ਵਿਚ ਪੂਰੀ ਤਰ੍ਹਾਂ ਸਮਰੱਥ ਹਨ।

ਇਸ ਤੋਂ ਪਹਿਲਾਂ ਆਈ.ਸੀ.ਐਮ.ਆਰ. ਵਲੋਂ ਕੌਮੀ ਕਲੀਨਿਕਲ ਟਰਾਇਲ ਅਧੀਨ ਸਰਕਾਰੀ ਮੈਡੀਕਲ ਕਾਲਜ ਫ਼ਰੀਦਕੋਟ ਨੂੰ ਪਲਾਜ਼ਮਾ ਥੈਰੇਪੀ ਰਾਹੀਂ ਇਲਾਜ ਕਰਨ ਦੀ ਪ੍ਰਵਾਨਗੀ ਮਿਲੀ ਸੀ ਅਤੇ ਇਸ ਥੈਰੇਪੀ ਦੀ ਸ਼ੁਰੂਆਤ ਕਰਨ ਵਾਲਾ ਦੇਸ਼ ਦਾ ਇਕ ਮੋਹਰੀ ਇੰਸਟੀਚਿਊ ਬਣ ਗਿਆ ਹੈ । ਸਰਕਾਰੀ ਮੈਡੀਕਲ ਕਾਲਜ ਫ਼ਰੀਦਕੋਟ ਵਿਖੇ ਪਲਾਜ਼ਮਾ ਥੈਰੇਪੀ ਦੇ ਮੁਢਲੇ ਨਤੀਜੇ ਉਤਸ਼ਾਹਜਨਕ ਹਨ।

ਪਲਾਜ਼ਮਾ ਥੈਰੇਪੀ ਤੋਂ ਬਾਅਦ ਮਰੀਜ਼ ਦੀ ਸਥਿਤੀ ਵਿਚ ਤੇਜ਼ੀ ਨਾਲ ਸੁਧਾਰ ਹੋ ਰਿਹਾ ਹੈ ਅਤੇ ਉਹ ਨਿਗਰਾਨੀ ਅਧੀਨ ਹੈ। ਕੋਨਵਾਲੇਸੈਂਟ ਪਲਾਜ਼ਮਾ ਕੋਵਿਡ-19 ਦੇ ਲੱਛਣਾਂ ਵਾਲੇ ਠੀਕ ਹੋਏ ਕਿਸੇ ਵੀ ਮਰੀਜ਼ ਤੋਂ ਲਿਆ ਜਾ ਸਕਦਾ ਹੈ।

ਇਕ ਵਾਰ ਜਦੋਂ ਮਰੀਜ਼ ਦੀ ਰੀਪੋਰਟ (ਆਰਟੀ-ਪੀਸੀਆਰ) ਨੈਗੇਟਿਵ ਹੋ ਜਾਂਦੀ ਹੈ ਤਾਂ ਉਹ 14 ਦਿਨਾਂ ਬਾਅਦ ਅਪਣਾ ਪਲਾਜ਼ਮਾ ਦਾਨ ਕਰ ਸਕਦਾ ਹੈ ਕਿਉਂਕਿ ਉਸ ਦੇ ਖ਼ੂਨ ਵਿਚ ਐਂਟੀਬਾਡੀਜ਼ ਹੁੰਦੀਆਂ ਹਨ, ਜੋ ਬੀਮਾਰੀ ਨੂੰ ਠੀਕ ਕਰਨ ਵਿਚ ਸਹਾਇਤਾ ਕਰ ਸਕਦੀਆਂ ਹਨ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ