ਅੱਜ ਪੰਜਾਬ 'ਚ 177 ਨਵੇਂ ਕਰੋਨਾ ਕੇਸ ਹੋਏ ਦਰਜ਼, ਮੌਤਾਂ ਦੀ ਗਿਣਤੀ ਹੋਈ 101

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਸੂਬੇ ਵਿਚ ਕਰੋਨਾ ਵਾਇਰਸ ਦੇ ਕੇਸ ਤੇਜ਼ੀ ਨਾਲ ਵੱਧ ਰਹੇ ਹਨ। ਇਸ ਤਰ੍ਹਾਂ ਅੱਜ ਸੂਬੇ ਵਿਚ 117 ਹੋਰ ਨਵੇਂ ਕਰੋਨਾ ਕੇਸ ਦਰਜ਼ ਹੋਏ ਹਨ।

Covid19

ਚੰਡੀਗੜ੍ਹ : ਸੂਬੇ ਵਿਚ ਕਰੋਨਾ ਵਾਇਰਸ ਦੇ ਕੇਸ ਤੇਜ਼ੀ ਨਾਲ ਵੱਧ ਰਹੇ ਹਨ। ਇਸ ਤਰ੍ਹਾਂ ਅੱਜ ਸੂਬੇ ਵਿਚ 177 ਹੋਰ ਨਵੇਂ ਕਰੋਨਾ ਕੇਸ ਦਰਜ਼ ਹੋਏ ਹਨ। ਜਿਸ ਤੋਂ ਬਾਅਦ ਸੂਬੇ ਵਿਚ ਕਰੋਨਾ ਵਾਇਰਸ ਦੇ ਕੇਸਾਂ ਦੀ ਗਿਣਤੀ 4224 ਹੋ ਗਈ ਹੈ। ਇਸ ਦੇ ਨਾਲ ਹੀ ਸੂਬੇ ਚ ਕਰੋਨਾ ਵਾਇਰਸ ਨਾਲ ਹੋਈਆਂ ਮੌਤਾਂ ਦੀ ਗਿਣਤੀ 101 ਤੱਕ ਪਹੁੰਚ ਗਈ ਹੈ। ਰਾਹਤ ਦੀ ਗੱਲ ਇਹ ਵੀ ਹੈ

ਕਿ ਸੂਬੇ ਵਿਚ ਵੱਡੀ ਗਿਣਤੀ ਵਿਚ ਲੋਕ ਕਰੋਨਾ ਵਾਇਰਸ ਨੂੰ ਮਾਤ ਦੇ ਕੇ ਠੀਕ ਵੀ ਹੋ ਰਹੇ ਹਨ। ਦੱਸ ਦੱਈਏ ਕਿ ਹੁਣ ਸੂਬੇ ਵਿਚ 1276 ਐਕਟਿਵ ਕੇਸ ਹਨ। ਇਸ ਸਮੇਂ ਜ਼ਿਆਦਾਤਰ ਮਾਈਕਰੋ ਕੰਟੇਨਮੈਂਟ ਖੇਤਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਸੰਗਰੂਰ ਅਤੇ ਰੋਪੜ ਜ਼ਿਲ੍ਹਿਆਂ ਵਿੱਚ ਹਨ, ਜਿਨ੍ਹਾਂ ਵਿੱਚੋਂ ਪਹਿਲੇ ਤਿੰਨ ਜ਼ਿਲ੍ਹਿਆਂ ਵਿੱਚੋਂ ਵੱਡੀ ਗਿਣਤੀ ਵਿੱਚ ਕੇਸ ਆਏ ਹਨ।

ਮੁੱਖ ਮੰਤਰੀ ਨੇ ਵਿਭਾਗ ਨੂੰ ਮਾਈਕਰੋ-ਕੰਟੇਨਮੈਂਟ ਖੇਤਰਾਂ ਵਿੱਚ ਜੰਗੀ ਪੱਧਰ 'ਤੇ ਟੈਸਟਿੰਗ ਅਤੇ ਸੰਪਰਕ ਟਰੇਸਿੰਗ ਕਰਨ ਤੋਂ ਇਲਾਵਾ ਇਲਾਜ ਅਤੇ ਨਿਗਰਾਨੀ ਨੂੰ ਹੋਰ ਸਰਗਰਮ ਕਰਨ ਲਈ ਕਿਹਾ।

ਉਨ੍ਹਾਂ ਨੇ ਸੂਬਾ ਭਰ ਵਿੱਚ ਨਮੂਨੇ ਇਕੱਤਰ ਕਰਨ ਨੂੰ ਹੋਰ ਗਤੀਸ਼ੀਲ ਬਣਾਉਣ ਦੀ ਲੋੜ 'ਤੇ ਵੀ ਜ਼ੋਰ ਦਿੱਤਾ। 21 ਜੂਨ ਤੱਕ ਕੁੱਲ 2,39,995 ਨਮੂਨਿਆਂ ਦੀ ਜਾਂਚ ਕੀਤੀ ਗਈ। 21 ਜੂਨ ਤੱਕ ਪੰਜਾਬ ਵਿੱਚ 1276 ਐਕਟਿਵ ਕੇਸ ਸਨ, ਜਿਨ੍ਹਾਂ ਵਿੱਚੋਂ ਪੰਜ ਵੈਂਟੀਲੇਟਰ ਅਤੇ 21 ਆਕਸੀਜਨ 'ਤੇ ਸਨ ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।