ਬੇਅਦਬੀ ਕਾਂਡ: ਡੇਰਾ ਪ੍ਰੇਮੀਆਂ ਵਲੋਂ ਲਾਈ ਗਈ ਜ਼ਮਾਨਤ ਅਰਜ਼ੀ ਰੱਦ

ਏਜੰਸੀ

ਖ਼ਬਰਾਂ, ਪੰਜਾਬ

ਬੇਅਦਬੀ ਕਾਂਡ: ਡੇਰਾ ਪ੍ਰੇਮੀਆਂ ਵਲੋਂ ਲਾਈ ਗਈ ਜ਼ਮਾਨਤ ਅਰਜ਼ੀ ਰੱਦ

image

ਫ਼ਰੀਦਕੋਟ, 21 ਜੂਨ (ਗੁਰਿੰਦਰ ਸਿੰਘ) : ਬੇਅਦਬੀ ਕਾਂਡ ਨਾਲ ਜੁੜੇ ਮਾਮਲਿਆਂ ਦੀ ਜਾਂਚ ਕਰ ਰਹੀ ਐਸਆਈਟੀ ਵਲੋਂ ਗਿ੍ਰਫ਼ਤਾਰ ਕੀਤੇ ਗਏ 6 ਡੇਰਾ ਪ੍ਰੇਮੀਆਂ ’ਚੋਂ ਪ੍ਰਦੀਪ ਕੁਮਾਰ ਉਰਫ਼ ਰਾਜੂ ਦੋਧੀ ਅਤੇ ਨਿਸ਼ਾਨ ਸਿੰਘ ਨੇ ਇਲਾਕਾ ਮੈਜਿਸਟ੍ਰੇਟ ਫ਼ਰੀਦਕੋਟ ਦੀ ਅਦਾਲਤ ਵਿਚ ਜ਼ਮਾਨਤ ਦੀ ਅਰਜ਼ੀ ਦੇ ਕੇ ਚਲਦੇ ਮੁਕੱਦਮੇ ਤਕ ਜ਼ਮਾਨਤ ’ਤੇ ਰਿਹਾਅ ਕਰਨ ਦੀ ਮੰਗ ਕੀਤੀ ਸੀ, ਜਿਸ ’ਤੇ ਡਿਊਟੀ ਮੈਜਿਸਟ੍ਰੇਟ ਅਜੇਪਾਲ ਸਿੰਘ ਦੀ ਅਦਾਲਤ ਨੇ ਡੇਰਾ ਪ੍ਰੇਮੀਆਂ ਦੀ ਅਰਜ਼ੀ ’ਤੇ ਸੁਣਵਾਈ ਉਪਰੰਤ ਰੱਦ ਕਰਨ ਦਾ ਹੁਕਮ ਦਿਤਾ ਹੈ। 
ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਡੀਆਈਜੀ ਰਣਬੀਰ ਸਿੰਘ ਖੱਟੜਾ ਦੀ ਅਗਵਾਈ ਵਾਲੀ ਐਸਆਈਟੀ (ਸਿੱਟ) ਨੂੰ ਭੰਗ ਕਰਨ ਤੋਂ ਬਾਅਦ ਪੰਜਾਬ ਸਰਕਾਰ ਨੇ ਆਈ.ਜੀ. ਐਸ.ਪੀ.ਐਸ. ਪਰਮਾਰ ਨੂੰ ਉਕਤ ਟੀਮ ਦਾ ਮੁਖੀ ਨਿਯੁਕਤ ਕੀਤਾ ਹੈ। ਆਈ.ਜੀ. ਪਰਮਾਰ ਵਲੋਂ ਪੜਤਾਲ ਦੌਰਾਨ ਸੰਨੀ ਕੰਡਾ, ਨਿਸ਼ਾਨ ਸਿੰਘ, ਰਣਜੀਤ ਸਿੰਘ ਭੋਲਾ, ਪ੍ਰਦੀਪ ਕੁਮਾਰ, ਬਲਜੀਤ ਸਿੰਘ ਅਤੇ ਸ਼ਕਤੀ ਸਿੰਘ ਨੂੰ 16 ਮਈ ਨੂੰ ਗੁਰੂ ਗ੍ਰੰਥ ਸਾਹਿਬ ਦੇ ਪੱਤਰੇ ਗਲੀਆਂ ’ਚ ਸੁੱਟਣ ਅਤੇ ਇਤਰਾਜ਼ਯੋਗ ਪੋਸਟਰ ਲਾਉਣ ਦੇ ਮਾਮਲੇ ਵਿਚ ਗਿ੍ਰਫ਼ਤਾਰ ਕਰ ਕੇ ਅਦਾਲਤ ਵਿਚ ਪੇਸ਼ ਕੀਤਾ ਸੀ ਜਿਸ ’ਤੇ ਡੇਰਾ ਪ੍ਰੇਮੀਆਂ ਨੇ ਅਪਣੀ ਜ਼ਮਾਨਤ ਦੀ ਅਰਜ਼ੀ ’ਚ ਦਾਅਵਾ ਕੀਤਾ ਹੈ ਕਿ ਉਨ੍ਹਾਂ ਦਾ ਬੇਅਦਬੀ ਕਾਂਡ ਨਾਲ ਕੋਈ ਸਬੰਧ ਨਹੀਂ ਹੈ ਤੇ ਉਨ੍ਹਾਂ ਨੂੰ ਇਕ ਸਿਆਸੀ ਕਾਰਨਾਂ ਕਰ ਕੇ ਝੂਠਾ ਫਸਾਇਆ ਗਿਆ ਹੈ। ਦੁੂਜੇ ਪਾਸੇ ਪਾਵਨ ਸਰੂਪ ਚੋਰੀ ਹੋਣ, ਭੜਕਾਉ ਅਤੇ ਇਤਰਾਜ਼ਯੋਗ ਸ਼ਬਦਾਵਲੀ ਵਾਲੇ ਹੱਥ ਲਿਖਤ ਪੋਸਟਰ ਲਾਉਣ ਅਤੇ ਬੇਅਦਬੀ ਕਾਂਡ ਨੂੰ ਅੰਜਾਮ ਦੇਣ ਵਾਲੀਆਂ ਤਿੰਨ ਘਟਨਾਵਾਂ ਨਾਲ ਸਬੰਧਤ ਵੱਖ ਵੱਖ ਸਮੇਂ ਦਰਜ ਹੋਏ ਤਿੰਨਾਂ ਮਾਮਲਿਆਂ ਨੂੰ ਐਸਆਈਟੀ ਨੇ ਸੁਲਝਾਉਣ ਦਾ ਦਾਅਵਾ ਕੀਤਾ ਹੈ। ਐਸਆਈਟੀ ਦੇ ਇੰਚਾਰਜ ਆਈ.ਜੀ. ਐਸਪੀਐਸ ਪਰਮਾਰ ਅਤੇ ਏਆਈਜੀ ਰਜਿੰਦਰ ਸਿੰਘ ਸੋਹਲ ਮੁਤਾਬਕ ਡੇਰਾ ਸਿਰਸਾ ਦੀ ਕੌਮੀ ਕਮੇਟੀ ਦੇ ਤਿੰਨ ਮੈਂਬਰਾਂ ਸੰਦੀਪ ਬਰੇਟਾ, ਹਰਸ਼ ਧੂਰੀ ਅਤੇ ਪ੍ਰਦੀਪ ਕਲੇਰ ਦੀ ਗਿ੍ਰਫ਼ਤਾਰੀ ਤੋਂ ਬਾਅਦ ਸਾਰੀ ਤਸਵੀਰ ਸਪੱਸ਼ਟ ਹੋ ਜਾਵੇਗੀ।