ਅੱਜ ਹੋਵੇਗਾ ਜੈਪਾਲ ਭੁੱਲਰ ਦਾ ਦੁਬਾਰਾ ਪੋਸਟ-ਮਾਰਟਮ 

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਹਾਈ ਕੋਰਟ ਬੈਂਚ ਨੇ ਪਟੀਸ਼ਨ ਦਾ ਨਿਬੇੜਾ ਕਰਦੇ ਹੋਏ ਕਿਹਾ ਕਿ ਉਹ ਇਸ ਕੇਸ ਦੀ ਤਕਨੀਕੀ ਗੱਲਾਂ ’ਤੇ ਜਾਣਾ ਨਹੀਂ ਚਾਹੁੰਦੇ ਹਨ।

Today second Postmortem of Gangster Jaipal Bhullar

ਚੰਡੀਗੜ੍ਹ (ਸੁਰਜੀਤ ਸਿੰਘ ਸੱਤੀ) : ਅੱਜ ਪੰਜਾਬ ਦੇ ਗੈਂਗਸਟਰ ਜੈਪਾਲ ਭੁੱਲਰ ਦਾ ਦੁਬਾਰਾ ਪੋਸਟ-ਮਾਰਟਮ ਹੋਵੇਗਾ। ਪੀਜੀਆਈ ਦੇ ਡਾਕਟਰਾਂ ਦਾ ਬੋਰਡ ਅੱਜ ਸਵੇਰੇ 10 ਵਜੇ ਜੈਪਾਲ ਭੁੱਲਰ ਦੀ ਮ੍ਰਿਤਕ ਦੇਹ ਦਾ ਪੋਸਟਮਾਰਟਮ ਕਰੇਗਾ। ਮ੍ਰਿਤਕ ਦੇਹ ਅਜੇ ਤਕ ਫ਼ਿਰੋਜ਼ਪੁਰ ਵਿਚ ਭੁੱਲਰ ਦੇ ਘਰ ਵਿਚ ਹੀ ਫ੍ਰੀਜ਼ਰ ਵਿਚ ਹੈ ਅਤੇ ਪ੍ਰਵਾਰ ਮ੍ਰਿਤਕ ਦੇਹ ਨੂੰ ਪੁਲਿਸ ਦੇ ਹਵਾਲੇ ਨਹੀਂ ਕਰਨਾ ਚਾਹੁੰਦਾ ਹੈ।

ਇਸ ਲਈ ਹਾਈ ਕੋਰਟ ਨੇ ਹੁਣ ਪ੍ਰਵਾਰ ਨੂੰ ਹੀ ਹਦਾਇਤ ਦਿੱਤੀ ਹੈ ਉਹ ਅਪਣੇ ਆਪ ਮੰਗਲਵਾਰ ਸਵੇਰੇ 10 ਵਜੇ ਤਕ ਲਾਸ਼ ਲੈ ਕੇ ਪੀਜੀਆਈ ਪੁੱਜੇ ਤਾਕਿ ਦੁਬਾਰਾ ਪੋਸਟਮਾਰਟਮ ਕੀਤਾ ਜਾ ਸਕੇ। ਹਾਈ ਕੋਰਟ ਬੈਂਚ ਨੇ ਪਟੀਸ਼ਨ ਦਾ ਨਿਬੇੜਾ ਕਰਦੇ ਹੋਏ ਕਿਹਾ ਕਿ ਉਹ ਇਸ ਕੇਸ ਦੀ ਤਕਨੀਕੀ ਗੱਲਾਂ ’ਤੇ ਜਾਣਾ ਨਹੀਂ ਚਾਹੁੰਦੇ ਹਨ। ਸੁਪ੍ਰੀਮ ਕੋਰਟ ਨੇ ਕੱਲ੍ਹ ਇਸ ਪਟੀਸ਼ਨ ਦੇ ਨਿਪਟਾਰੇ ਦਾ ਹੁਕਮ ਦਿਤਾ ਸੀ, ਇਸੇ ਲਈ ਅੱਜ ਹੀ ਇਸ ਮਾਮਲੇ ਦਾ ਨਿਬੇੜਾ ਕਰ ਕੇ ਉਕਤ ਹਦਾਇਤ ਕੀਤੀ ਜਾ ਰਹੀ ਹੈ।

ਸੁਣਵਾਈ ਦੌਰਾਨ ਹਾਈ ਕੋਰਟ ਨੇ ਜਦੋਂ ਪ੍ਰਵਾਰ ਕੋਲੋਂ ਪੁੱਛਿਆ ਕਿ ਉਨ੍ਹਾਂ ਕੋਲ ਕੋਲਕਾਤਾ ਵਿਚ ਹੋਏ ਪਹਿਲਾਂ ਪੋਸਟ ਮਾਰਟਮ ਦੀ ਰਿਪੋਰਟ ਹੈ ਤਾਂ ਪ੍ਰਵਾਰ ਨੇ ਕਿਹਾ ਕਿ ਉਨ੍ਹਾਂ ਕੋਲ ਅਜਿਹੀ ਕੋਈ ਰਿਪੋਰਟ ਨਹੀਂ ਹੈ। ਇਸ ’ਤੇ  ਕੋਰਟ ਨੇ ਪੁੱਛਿਆ ਕਿ ਤਾਂ ਫਿਰ ਉਨ੍ਹਾਂ ਨੂੰ ਕਿਉਂ ਲੱਗਿਆ ਦੀ ਪਹਿਲਾ ਪੋਸਟ ਮਾਰਟਮ ਠੀਕ ਨਹੀਂ ਹੋਇਆ ਹੈ।

ਇਹ ਵੀ ਪੜ੍ਹੋ : ਪਾਕਿਸਤਾਨ ਦੇ ਪ੍ਰਧਾਨ ਮੰਤਰੀ ਨੇ ਔਰਤਾਂ ਦੇ ਕੱਪੜਿਆਂ ਨੂੰ ਲੈ ਕੇ ਦਿੱਤਾ ਅਜੀਬ ਬਿਆਨ, ਹੋ ਰਹੀ ਆਲੋਚਨਾ

ਇਸ ’ਤੇ ਪਰਵਾਰ ਵਲੋਂ ਦਸਿਆ ਗਿਆ ਕਿ ਮ੍ਰਿਤਕ ਦੇਹ ’ਤੇ ਕਈ ਜ਼ਖ਼ਮਾਂ ਦੇ ਨਿਸ਼ਾਨ ਹਨ ਪਰ ਮੌਤ ਦਾ ਕਾਰਨ ਗੋਲੀ ਲਗਣਾ ਦਸਿਆ ਗਿਆ ਹੈ, ਅਜਿਹੇ ਵਿਚ ਸਾਫ਼ ਹੈ ਕਿ ਉਸ ਨਾਲ ਪਹਿਲਾਂ ਮਾਰਕੁੱਟ ਹੋਈ ਹੈ ਅਤੇ ਇਸੇ ਲਈ ਦੁਬਾਰਾ ਪੋਸਟ ਮਾਰਟਮ ਕਰਵਾਉਣਾ ਜ਼ਰੂਰੀ ਹੈ। ਹਾਈ ਕੋਰਟ ਨੇ ਦੁਬਾਰਾ ਪੋਸਟ ਮਾਰਟਮ ਦੀ ਇਜਾਜ਼ਤ ਦਿੰਦੇ ਹੋਏ ਪੀਜੀਆਈ ਨੂੰ ਮੰਗਲਵਾਰ ਨੂੰ ਦੁਬਾਰਾ ਪੋਸਟ-ਮਾਰਟਮ ਕਰਨ ਦਾ ਹੁਕਮ ਦੇ ਦਿਤਾ ਹੈ।