ਇਕਬਾਲ ਸਿੰਘ ਲਾਲਪੁਰਾ ਨੇ AAP ਨੂੰ ਭੇਜਿਆ ਲੀਗਲ ਨੋਟਿਸ, ਪੜ੍ਹੋ ਪੂਰੀ ਖਬਰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਭਾਰਤੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਨੇ ਭੇਜਿਆ ਨੋਟਿਸ

photo

 

ਜਲੰਧਰ : ਆਮ ਆਦਮੀ ਪਾਰਟੀ ਵੱਲੋਂ ਅੱਜ ਆਪਣੇ ਅਧਿਕਾਰਤ ਸੋਸ਼ਲ ਮੀਡੀਆ ਅਕਾਊਂਟ ‘ਤੇ ਇਕ ਪੋਸਟ ਪਾਈ ਗਈ ਹੈ, ਜਿਸ ਵਿੱਚ ਇਕਬਾਲ ਸਿੰਘ ਲਾਲਪੁਰਾ ਦੀ ਫੋਟੋ ਲਾ ਕੇ ਉਨ੍ਹਾਂ ਨੂੰ ਭ੍ਰਿਸ਼ਟਾਚਾਰੀ ਦੱਸਿਆ ਗਿਆ ਹੈ। ਇੰਨਾ ਹੀ ਨਹੀਂ, ਉਨ੍ਹਾਂ ਨੂੰ ਜੰਗਲਾਤ ਵਿਭਾਗ ਦਾ ਸਾਬਕਾ ਮੰਤਰੀ ਦੱਸਿਆ ਗਿਆ ਹੈ।

 

 

ਇਸ ਪੋਸਟ ਬਾਰੇ ਹੁਣ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਨੇ ਸਖ਼ਤ ਨੋਟਿਸ ਲਿਆ ਹੈ।  ਉਹਨਾਂ ਨੇ  ਮੁੱਖ ਮੰਤਰੀ ਭਗਵੰਤ ਮਾਨ ਤੇ ਕੇਜਰੀਵਾਲ ਨੂੰ  ਨੋਟਿਸ ਭੇਜਿਆ ਹੈ ਤੇ ਕਿਹਾ ਹੈ ਕਿ ਅਜਿਹੀ ਪੋਸਟ  ਪਾ  ਕੇ  ਮੇਰਾ ਅਕਸ ਖਰਾਬ ਕਰਨ ਤੇ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ। ਇਸ ਲਈ ਮੈਂ ਇਨ੍ਹਾਂ ਨੂੰ ਮੁਆਫੀ ਮੰਗਣ ਲਈ ਕਿਹਾ ਹੈ, ਜੇਕਰ ਅਜਿਹਾ ਨਹੀਂ ਹੁੰਦਾ ਤਾਂ ਅਸੀਂ ਇਨ੍ਹਾਂ ਖਿਲਾਫ਼ ਅਪਰਾਧਿਕ ਮਾਮਲਾ ਵੀ ਦਰਜ ਕਰਵਾਂਵੇਗੇ।