ਪੰਜਾਬ ਨੂੰ ਮਿਲੇਗਾ ਨਵਾਂ ਮੁੱਖ ਸਕੱਤਰ? ਵਿਜੈ ਕੁਮਾਰ ਜੰਜੂਆ ਵਲੋਂ PPSC ਚੇਅਰਮੈਨ ਅਹੁਦੇ ਲਈ ਅਪਲਾਈ ਕਰਨ ਦੀ ਚਰਚਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

30 ਜੂਨ ਨੂੰ ਸੇਵਾਮੁਕਤ ਹੋ ਰਹੇ ਹਨ ਵਿਜੈ ਕੁਮਾਰ ਜੰਜੂਆ

Vijay Kumar Janjua

 


ਚੰਡੀਗੜ੍ਹ: ਪੰਜਾਬ ਦੇ ਮੁੱਖ ਸਕੱਤਰ (ਸੀ.ਐਸ) ਵਿਜੈ ਕੁਮਾਰ ਜੰਜੂਆ 30 ਜੂਨ ਨੂੰ ਸੇਵਾਮੁਕਤ ਹੋ ਰਹੇ ਹਨ। ਪੰਜਾਬ ਸਰਕਾਰ ਉਨ੍ਹਾਂ ਦੇ ਸੇਵਾ ਕਾਲ ਵਿਚ ਵਾਧਾ ਚਾਹੁੰਦੀ ਸੀ, ਪਰ ਖਦਸ਼ਾ ਜਤਾਇਆ ਜਾ ਰਿਹਾ ਹੈ ਕਿ ਯੂ.ਪੀ.ਐਸ.ਸੀ. ਵਲੋਂ ਐਕਸਟੈਂਸ਼ਨ ਦਿਤੇ ਜਾਣ ਦੇ ਸੰਕੇਤ ਨਹੀਂ ਹਨ। ਇਸ ਦੇ ਮੱਦੇਨਜ਼ਰ ਵਿਜੈ ਜੰਜੂਆ ਨੇ ਪੰਜਾਬ ਪਬਲਿਕ ਸਰਵਿਸ ਕਮਿਸ਼ਨ (ਪੀ.ਪੀ.ਐਸ.ਸੀ.) ਚੇਅਰਮੈਨ ਦੇ ਅਹੁਦੇ ਲਈ ਅਰਜ਼ੀ ਦਿਤੀ ਹੈ।

ਇਹ ਵੀ ਪੜ੍ਹੋ: ਫਾਜ਼ਿਲਕਾ ਵਿਚ ਬਜ਼ੁਰਗ ਦਾ ਕਤਲ: ਖੇਤਾਂ ’ਚ ਮੰਜੇ ਨਾਲ ਬੰਨ੍ਹੀ ਮਿਲੀ ਲਾਸ਼, ਟ੍ਰੈਕਟਰ-ਟਰਾਲੀ ਲੈ ਕੇ ਫਰਾਰ ਹੋਏ ਲੁਟੇਰੇ

ਹਾਲਾਂਕਿ ਅਜੇ ਤਕ ਇਸ ਸਬੰਧੀ ਮੁੱਖ ਸਕੱਤਰ ਜਾਂ ਪੰਜਾਬ ਸਰਕਾਰ ਵਲੋਂ ਕੋਈ ਰਸਮੀ ਬਿਆਨ ਨਹੀਂ ਦਿਤਾ ਗਿਆ ਹੈ। ਸੂਤਰਾਂ ਅਨੁਸਾਰ ਇਸ ਤੋਂ ਬਾਅਦ ਪੰਜਾਬ ਸਰਕਾਰ ਨੇ ਨਵੇਂ ਮੁੱਖ ਸਕੱਤਰ ਦੀ ਚੋਣ ਲਈ ਤਿਆਰੀ ਸ਼ੁਰੂ ਕਰ ਦਿਤੀ ਗਈ ਹੈ। ਇਸ ਦੇ ਲਈ ਪੰਜਾਬ ਸਰਕਾਰ ਵਲੋਂ ਅਧਿਕਾਰੀਆਂ ਦੀ ਸੂਚੀ ਤਿਆਰ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ: ਨਸ਼ੇ ਨੇ ਉਜਾੜਿਆ ਇਕ ਹੋਰ ਘਰ, ਦੋ ਧੀਆਂ ਦੇ ਪਿਓ ਦੀ ਲਈ ਜਾਨ

ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਅਗਲੇ 8 ਦਿਨਾਂ ਵਿਚ ਸੇਵਾਮੁਕਤ ਹੋ ਜਾਣਗੇ। ਅਜਿਹੇ ਵਿਚ ਪੰਜਾਬ ਸਰਕਾਰ ਕੋਲ ਵੀ ਜ਼ਿਆਦਾ ਸਮਾਂ ਨਹੀਂ ਬਚਿਆ ਹੈ। ਇਸ ਸੂਚੀ ਵਿਚ ਪੰਜਾਬ ਦੇ ਕਈ ਅਹਿਮ ਅਤੇ ਕਾਬਲ ਆਈ.ਏ.ਐਸ. ਹਨ, ਜਿਸ ਕਾਰਨ ਪੰਜਾਬ ਸਰਕਾਰ ਲਈ ਇੰਨੇ ਘੱਟ ਸਮੇਂ ਵਿਚ ਕਿਸੇ ਇਕ ਦੀ ਚੋਣ ਕਰਨਾ ਆਸਾਨ ਨਹੀਂ ਹੈ।

ਇਹ ਵੀ ਪੜ੍ਹੋ: ਤਿੰਨ-ਤਿੰਨ ਨੌਕਰੀਆਂ ਕਰ ਹੰਢਾਇਆ ਮਾੜਾ ਦੌਰ, ਫਿਰ ਵਿਆਹ ਨੇ ਬਦਲ ਦਿੱਤੀ ਜ਼ਿੰਦਗੀ, ਕੀ ਹੈ ਗਿੱਪੀ ਦਾ ਸ਼ੁਰੂਆਤੀ ਸੰਘਰਸ਼? 

ਆਈ.ਏ.ਐਸ. ਅਨੁਰਾਗ ਵਰਮਾ ਅਤੇ ਕੇ.ਏ.ਪੀ. ਸਿਨਹਾ ਦੇ ਨਾਂਅ ਦੀ ਚਰਚਾ

ਸੂਤਰਾਂ ਅਨੁਸਾਰ ਪੰਜਾਬ ਸਰਕਾਰ ਵਲੋਂ ਤਿਆਰ ਕੀਤੀ ਆਈ.ਏ.ਐਸ. ਅਧਿਕਾਰੀਆਂ ਦੀ ਸੂਚੀ ਵਿਚ ਵਿਜੈ ਕੁਮਾਰ ਜੰਜੂਆ ਤੋਂ ਬਾਅਦ ਵਧੀਕ ਮੁੱਖ ਸਕੱਤਰ ਅਨੁਰਾਗ ਵਰਮਾ ਅਤੇ ਕੇ.ਏ.ਪੀ. ਸਿਨਹਾ ਦਾ ਨਾਂ ਸਿਖਰ 'ਤੇ ਚੱਲ ਰਿਹਾ ਹੈ ਪਰ ਅਜੇ ਤਕ ਸਰਕਾਰ ਵਲੋਂ ਇਸ ਬਾਰੇ ਕੁਝ ਨਹੀਂ ਕਿਹਾ ਜਾ ਰਿਹਾ ਹੈ।