ਜਾਖੜ ਨੇ ਖਹਿਰਾ ਤੋਂ ਅਸਤੀਫ਼ੇ ਦੀ ਮੰਗ ਕੀਤੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਵਿਰੋਧੀ ਧਿਰ ਦੇ ਨੇਤਾ ਸੁਖਪਾਲ ਸਿੰਘ ਖਹਿਰਾ ਪਾਸੋਂ ਪਾਰਟੀ ਸਾਥੀਆਂ ਵਲੋਂ ਉਸ ਵਿਰੁਧ ਲਾਏ ਭ੍ਰਿਸ਼ਟਾਚਾਰ............

Sunil Kumar Jakhar

ਚੰਡੀਗੜ੍ਹ :  ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਵਿਰੋਧੀ ਧਿਰ ਦੇ ਨੇਤਾ ਸੁਖਪਾਲ ਸਿੰਘ ਖਹਿਰਾ ਪਾਸੋਂ ਪਾਰਟੀ ਸਾਥੀਆਂ ਵਲੋਂ ਉਸ ਵਿਰੁਧ ਲਾਏ ਭ੍ਰਿਸ਼ਟਾਚਾਰ ਦੇ ਗੰਭੀਰ ਦੋਸ਼ਾਂ ਦੇ ਮੱਦੇਨਜ਼ਰ ਅਸਤੀਫ਼ੇ ਦੀ ਮੰਗ ਕੀਤੀ ਹੈ। ਇਥੋਂ ਜਾਰੀ ਇਕ ਬਿਆਨ ਵਿਚ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨੇ ਅੱਜ ਆਖਿਆ ਕਿ ਖਹਿਰਾ ਵਿਰੁਧ ਗੰਭੀਰ ਦੋਸ਼ਾਂ ਕਾਰਨ ਉਸ ਨੂੰ ਨੈਤਿਕ ਆਧਾਰ 'ਤੇ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ ਨਹੀਂ ਤਾਂ ਆਮ ਆਦਮੀ ਪਾਰਟੀ ਦੀ ਲੀਡਰਸ਼ਿਪ ਵਲੋਂ ਉਸ ਨੂੰ ਬਾਹਰ ਦਾ ਰਸਤਾ ਵਿਖਾ ਚਾਹੀਦਾ ਹੈ। ਕਾਂਗਰਸ ਪ੍ਰਧਾਨ ਨੇ ਆਪ ਦੇ ਪੰਜਾਬ ਦੇ ਸਹਿ-ਪ੍ਰਧਾਨ ਬਲਬੀਰ ਸਿੰਘ ਵੱਲੋਂ ਖਹਿਰਾ ਦੁਆਰਾ ਕਥਿਤ ਤੌਰ 'ਤੇ

ਕੁਝ ਪਾਰਟੀ ਵਰਕਰਾਂ ਪਾਸੋਂ ਨਗਦੀ ਲੈਣ ਦੇ ਲਾਏ ਦੋਸ਼ਾਂ ਬਾਰੇ ਸਾਹਮਣੇ ਆਈਆਂ ਰੀਪੋਰਟਾਂ ਬਾਰੇ ਜ਼ਿਕਰ ਕੀਤਾ। ਇਨ੍ਹਾਂ ਦੋਸ਼ਾਂ 'ਤੇ ਹੈਰਾਨੀ ਜ਼ਾਹਰ ਕਰਦਿਆਂ ਸ੍ਰੀ ਜਾਖੜ ਨੇ ਕਿਹਾ ਕਿ ਆਪ ਲੀਡਰ ਵਿਰੋਧੀ ਧਿਰ ਦਾ ਨੇਤਾ ਰਹਿਣ ਲਈ ਸਾਰੇ ਨੈਤਿਕ ਅਧਿਕਾਰ ਗੁਆ ਚੁੱਕਾ ਹੈ। ਸ੍ਰੀ ਜਾਖੜ ਨੇ ਵਿਧਾਨ ਸਭਾ ਦੇ ਸਪੀਕਰ ਨੂੰ ਵਿਰੋਧੀ ਧਿਰ ਦੇ ਨੇਤਾ ਵਿਰੁਧ ਲੱਗੇ ਦੋਸ਼ਾਂ ਦਾ ਨੋਟਿਸ ਲੈਣ ਅਤੇ ਵਿਧਾਨ ਸਭਾ ਦੇ ਨਿਯਮਾਂ ਅਧੀਨ ਲੋੜੀਂਦੀ ਕਾਰਵਾਈ ਕਰਨ ਦੀ ਅਪੀਲ ਕੀਤੀ। ਪੰਜਾਬ ਕਾਂਗਰਸ ਦੇ ਪ੍ਰਧਾਨ ਨੇ ਕਿਹਾ ਕਿ ਇਨ੍ਹਾਂ ਦੋਸ਼ਾਂ ਨਾਲ ਖਹਿਰਾ ਪੂਰੀ ਤਰ੍ਹਾਂ ਬੇਨਕਾਬ ਹੋ ਗਿਆ ਜੋ ਪਹਿਲਾਂ ਨਸ਼ਿਆਂ ਦੇ ਮਾਮਲੇ ਦੇ ਵਿਵਾਦ ਵਿਚ ਫਸਿਆ ਹੋਇਆ ਹੈ।

ਉਨ੍ਹਾਂ ਨੇ ਖਹਿਰਾ ਨੂੰ ਫੌਰੀ ਤੌਰ 'ਤੇ ਅਹੁਦੇ ਤੋਂ ਹਟਾਉਣ ਦੀ ਮੰਗ ਕੀਤੀ। ਸ੍ਰੀ ਜਾਖੜ ਨੇ ਕਿਹਾ ਕਿ ਉਚ ਨੈਤਿਕ ਆਧਾਰ 'ਤੇ ਆਪ ਨੇ ਸਾਲ 2017 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਅਤੇ ਬਾਅਦ ਵਿਚ ਨਸ਼ਿਆਂ ਤੇ ਭ੍ਰਿਸ਼ਟਾਚਾਰ ਦੇ ਮੁੱਦੇ ਉਠਾਉਣ ਦੀ ਕੋਸ਼ਿਸ਼ ਕੀਤੀ ਜਦਕਿ ਦੂਜੇ ਪਾਸੇ ਖਹਿਰਾ ਨੂੰ ਵਿਰੋਧੀ ਧਿਰ ਦੇ ਨੇਤਾ ਦੇ ਅਹੁਦੇ 'ਤੇ ਬਣੇ ਰਹਿਣ ਦੀ ਇਜਾਜ਼ਤ ਦਿਤੀ ਗਈ।

ਇਥੋਂ ਤਕ ਕਿ ਪੰਜਾਬ ਦੇ ਲੋਕਾਂ ਨੇ ਮੈਂਬਰ ਦੇ ਤੌਰ 'ਤੇ ਵੀ ਬਰਦਾਸ਼ਤ ਨਹੀਂ ਕਰਨਾ। ਸ੍ਰੀ ਜਾਖੜ ਨੇ ਕਿਹਾ ਕਿ ਆਮ ਆਦਮੀ ਪਾਰਟੀ ਸੂਬੇ ਵਿਚ ਵਿਰੋਧੀ ਧਿਰ ਦਾ ਰੋਲ ਨਿਭਾਉਣ ਵਿਚ ਪੂਰੀ ਤਰ੍ਹਾਂ ਨਾਕਾਮ ਸਿੱਧ ਹੋਈ ਹੈ। ਉਨ੍ਹਾਂ ਖਹਿਰਾ ਵਿਰੁਧ ਲੱਗੇ ਦੋਸ਼ਾਂ 'ਤੇ ਇਸ ਪਾਰਟੀ ਨੂੰ ਪੰਜਾਬ ਤੋਂ ਬਾਹਰ ਕਰਨ ਦਾ ਸੱਦਾ ਦਿਤਾ ਹੈ।