ਮੋਦੀ ਨੇ ਚਾਰ ਸਾਲ ਭਾਸ਼ਣ ਦੇਣ ਤੋਂ ਇਲਾਵਾ ਹੋਰ ਕੁਝ ਨਹੀਂ ਕੀਤਾ: ਈਸ਼ਵਰਜੋਤ ਚੀਮਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

 ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਦੇ ਮੱਦੇਨਜ਼ਰ ਕਾਂਗਰਸ ਪਾਰਟੀ ਦੇ ਆਗੂਆਂ ਦੀ ਇਕ ਮੀਟਿੰਗ ਕਾਂਗਰਸੀ ਆਗੂ ਕ੍ਰਿਸ਼ਨ ਮੋਹਨ ਸ਼ੁਕਲਾ ਦੀ ਅਗਵਾਈ ਵਿਚ ਸਥਾਨਕ ....

Ishwarjot Cheema Adressing People

ਲੁਧਿਆਣਾ, ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਦੇ ਮੱਦੇਨਜ਼ਰ ਕਾਂਗਰਸ ਪਾਰਟੀ ਦੇ ਆਗੂਆਂ ਦੀ ਇਕ ਮੀਟਿੰਗ ਕਾਂਗਰਸੀ ਆਗੂ ਕ੍ਰਿਸ਼ਨ ਮੋਹਨ ਸ਼ੁਕਲਾ ਦੀ ਅਗਵਾਈ ਵਿਚ ਸਥਾਨਕ ਵਾਰਡ ਨੰ. 29 ਵਿਖੇ ਨਿਊ ਅੰਬੇਡਕਰ ਨਗਰ ਵਿਖੇ ਹੋਈ। ਇਸ ਮੀਟਿੰਗ ਵਿਚ ਮੁੱਖ ਮਹਿਮਾਨ ਵਜੋਂ ਕਾਗਰਸ ਪਾਰਟੀ ਦੇ ਇਕਨੋਮਿਕ ਐਂਡ ਪੋਲੀਟੀਕਲ ਪਲੈਨਿੰਗ ਸੈਲ ਪੰਜਾਬ ਦੇ ਚੇਅਰਮੈਨ ਈਸ਼ਵਰਜੋਤ ਸਿੰਘ ਚੀਮਾ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ। ਇਸ ਮੌਕੇ ਹਲਕਾ ਨਿਵਾਸੀਆਂ ਵਲੋਂ ਉਨ੍ਹਾਂ ਨੂੰ ਹਲਕੇ ਦੀਆਂ ਸਮੱਸਿਆਵਾਂ ਬਾਰੇ ਜਾਣੂੰ ਕਰਵਾਇਆ। 

ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਈਸ਼ਵਰਜੋਤ ਸਿੰਘ ਚੀਮਾ ਨੇ ਕਿਹਾ ਕਾਂਗਰਸੀ ਆਗੂਆਂ ਵਲੋਂ ਹੁਣ ਤੋਂ ਲੋਕ ਸਭਾ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆ ਗਈਆ ਹਨ ਤੇ ਕਾਂਗਰਸ ਪਾਰਟੀ ਵਲੋਂ ਬੂਥ ਪੱਧਰ ਤੱਕ ਤੇ ਆਗੂਆਂ ਨਾਲ ਜਿਥੇ ਰਾਬਤਾ ਕਾਇਮ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ਤੇ ਹੱਲ ਕੀਤਾ ਜਾ ਰਿਹਾ ਹੈ। 

ਉਥੇ ਹੀ ਲੋਕਾਂ ਨੂੰ ਕਾਂਗਰਸ ਪਾਰਟੀ ਵਲੋਂ ਪਿਛਲੇ ਡੇਢ ਸਾਲ ਕੀਤੇ ਜਾ ਰਹੇ ਵਿਕਾਸ ਕਾਰਜਾਂ ਬਾਰੇ ਵੀ ਜਾਣੂੰ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੋਦੀ ਨੇ ਪਿਛਲੇ ਚਾਰ ਸਾਲ ਵਿਚ ਸਿਰਫ਼ ਭਾਸ਼ਣ ਦੇਣ ਤੋਂ ਇਲਾਵਾ ਹੋਰ ਕੁੱਝ ਨਹੀਂ ਦਿੱਤਾ ਹੈ ਜਿਸ ਕਾਰਨ ਦੇਸ਼ ਦੀ ਜਨਤਾ ਵਿਚ ਭਾਜਪਾ ਪ੍ਰਤੀ ਬਹੁਤ ਜਿਆਦਾ ਰੋਸ ਹੈ। ਇਸ ਮੌਕੇ ਕੌਂਸਲਰ ਪਰਵਿੰਦਰ ਲਾਪਰਾ, ਐਡਵੋਕੇਟ ਰੁਪਿੰਦਰ ਸਿੰਘ ਸ਼ੀਲਾ, ਜਗਮੀਤ ਸਿੰਘ ਨੋਨੀ, ਰਾਜਵਿੰਦਰ ਗਰੇਵਾਲ ਆਦਿ ਹਾਜ਼ਰ ਸਨ।