ਪੰਜਾਬ ਹੁਨਰ ਵਿਕਾਸ ਮਿਸ਼ਨ ਨੇ ਰੁਜ਼ਗਾਰ ਦੇ ਖੇਤਰ ਵਿਚ ਚੁਣੌਤੀਆਂ ਦਾ ਸਾਹਮਣਾ ਕਰਨ ਲਈ ਦੋ ਆਨਲਾਈਨ...

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਚਰਨਜੀਤ ਸਿੰਘ ਚੰਨੀ ਨੇ ਕਿਹਾ ਹੈ ਕਿ ਸੂਬੇ ਦੇ ਨੌਜਵਾਨਾਂ ਨੂੰ ਕੋਰੋਨਾ ਮਹਾਂਮਾਰੀ ਦੇ ਦੌਰ ਵਿਚ ਵੀ ਹੁਨਰ ਸਿਖਲਾਈ ਦੇਣ ਲਈ ਪੰਜਾਬ ਹੁਨਰ ਵਿਕਾਸ ਮਿਸ਼ਨ ਨੇ ਪਹਿਲ ਕੀਤੀ ਹੈ

Online Skill Proggramme

ਚੰਡੀਗੜ੍ਹ, 21 ਜੁਲਾਈ (ਸਪੋਕਸਮੈਨ ਸਮਾਚਾਰ ਸੇਵਾ) : ਕੋਵਿਡ-19 ਦੇ ਵਧ ਰਹੇ ਫੈਲਾਅ ਨੂੰ ਵੇਖਦਿਆਂ ਰੁਜ਼ਗਾਰ ਖੇਤਰ ਵਿਚ ਮੌਜੂਦਾ ਤੇ ਭਵਿੱਖ ਦੀਆਂ ਚੁਣੌਤੀਆਂ ਅਤੇ ਵਿਸ਼ਵਵਿਆਪੀ ਉਦਯੋਗ ਲਈ ਹੁਨਰ ਦੀਆਂ ਲੋੜਾਂ ਅਤੇ ਮੰਗ ਨੂੰ ਧਿਆਨ ਵਿਚ ਰਖਦਿਆਂ, ਪੰਜਾਬ ਸਰਕਾਰ ਸੂਬੇ ਦੇ ਨੌਜਵਾਨਾਂ ਨੂੰ ਨੌਕਰੀਆਂ ਅਤੇ ਹੁਨਰ ਸਿਖਲਾਈ ਪ੍ਰਦਾਨ ਕਰਨ ਲਈ ਵੱਖ-ਵੱਖ ਵਿਧੀਆਂ ਰਾਹੀਂ ਉਪਰਾਲੇ ਕਰਨ ਬਾਰੇ ਸੰਭਾਵਨਾਵਾਂ ਤਲਾਸ਼ ਰਹੀ ਹੈ।

ਤਕਨੀਕੀ ਸਿਖਿਆ ਅਤੇ ਰੁਜ਼ਗਾਰ ਉਤਪਤੀ ਤੇ ਸਿਖਲਾਈ ਮੰਤਰੀ, ਪੰਜਾਬ ਸ੍ਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਜਾਰੀ ਬਿਆਨ ਵਿਚ ਕਿਹਾ ਹੈ ਕਿ ਸੂਬੇ ਦੇ ਨੌਜਵਾਨਾਂ ਨੂੰ ਕੋਰੋਨਾ ਮਹਾਂਮਾਰੀ ਦੇ ਦੌਰ ਵਿਚ ਵੀ ਹੁਨਰ ਸਿਖਲਾਈ ਦੇਣ ਲਈ ਪੰਜਾਬ ਹੁਨਰ ਵਿਕਾਸ ਮਿਸ਼ਨ ਨੇ ਪਹਿਲ ਕੀਤੀ ਹੈ ਅਤੇ ਸੂਬੇ ਦੇ ਨੌਜਵਾਨਾਂ ਨੂੰ ਆਨਲਾਈਨ ਹੁਨਰ ਸਿਖਲਾਈ ਦੇਣ ਲਈ ਦੋ ਕਿੱਤਾ/ਰੁਜ਼ਗਾਰ ਮੁਖੀ ਕੋਰਸ ਪਾਇਲਟ ਪ੍ਰਾਜੈਕਟਾਂ ਵਜੋਂ ਸ਼ੁਰੂ ਕੀਤੇ ਹਨ। ਉਨ੍ਹਾਂ ਦਸਿਆ ਕਿ ਕੋਵਿਡ ਮਹਾਂਮਾਰੀ ਕਾਰਨ ਭਾਰਤ ਸਰਕਾਰ ਵਲੋਂ ਨਿਜੀ ਅਤੇ ਸਰਕਾਰੀ ਵਿਦਿਅਕ ਅਦਾਰਿਆਂ ਨੂੰ ਬੰਦ ਕਰਨ ਲਈ ਜਾਰੀ ਐਡਵਾਈਜ਼ਰੀ ਕੀਤੀ ਗਈ ਹੈ, ਜਿਸ ਮੁਤਾਬਕ ਸੂਬੇ ਵਿਚ ਨੌਜਾਵਾਨਾਂ ਨੂੰ ਅਦਾਰਿਆਂ ਵਿਚ ਨਹੀਂ ਬੁਲਾਇਆ ਜਾ ਸਕਦਾ।