ਨਵਜੋਤ ਸਿੱਧੂ ਦੀ ਤਾਜਪੋਸ਼ੀ ਸਮਾਗਮ 'ਚ ਸ਼ਾਮਲ ਹੋਣ ਲਈ ਰਾਜ਼ੀ ਹੋਏ ਕੈਪਟਨ 

ਏਜੰਸੀ

ਖ਼ਬਰਾਂ, ਪੰਜਾਬ

ਜਾਣਕਾਰੀ ਅਨੁਸਾਰ ਇਹ ਵੀ ਸਾਹਮਣੇ ਆਇਆ ਹੈ ਕਿ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਵੀ ਮੁੱਖ ਮੰਤਰੀ ਦੇ ਨਾਲ ਕਾਂਗਰਸ ਭਵਨ ਜਾਣਗੇ

Navjot Sidhu, Captain Amarinder Singh

ਚੰਡੀਗੜ੍ਹ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪੰਜਾਬ ਪ੍ਰਦੇਸ਼ ਕਾਂਗਰਸ ਦੇ ਨਵੇਂ ਪ੍ਰਧਾਨ ਬਣੇ ਨਵਜੋਤ ਸਿੱਧੂ ਦੀ ਤਾਜਪੋਸ਼ੀ ਦੇ ਸਮਾਗਮ ਵਿਚ ਸ਼ਾਮਲ ਹੋਣ ਲਈ ਰਾਜ਼ੀ ਹੋ ਗਏ ਹਨ। ਕੈਪਟਨ ਅਮਰਿੰਦਰ ਸਿੰਘ ਪਾਰਟੀ ਹਾਈਕਮਾਨ ਦੇ ਦਖਲ ਤੋਂ ਬਾਅਦ ਸਮਾਗਮ ਵਿਚ ਸ਼ਾਮਲ ਹੋਣ ਲਈ ਰਾਜ਼ੀ ਹੋਏ ਹਨ। ਜਾਣਕਾਰੀ ਅਨੁਸਾਰ ਇਹ ਵੀ ਸਾਹਮਣੇ ਆਇਆ ਹੈ ਕਿ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਵੀ ਮੁੱਖ ਮੰਤਰੀ ਦੇ ਨਾਲ ਕਾਂਗਰਸ ਭਵਨ ਜਾਣਗੇ

ਇਹ ਵੀ ਪੜ੍ਹੋ -  ਕੈਨੇਡਾ ਵਿਆਹੀ ਟਾਂਡਾ ਦੀ ਵਿਆਹੁਤਾ ਦਾ ਪਤੀ ਵੱਲੋਂ ਬੇਰਹਿਮੀ ਨਾਲ ਕਤਲ, ਖ਼ੁਦ ਵੀ ਕੀਤੀ ਖੁਦਕੁਸ਼ੀ

 ਜਿੱਥੇ ਇਹ ਸਮਾਗਮ ਕੀਤਾ ਜਾਣਾ ਹੈ। ਇਸ ਦੇ ਨਾਲ ਹੀ ਦੱਸ ਦਈਏ ਕਿ ਪੰਜਾਬ ਕਾਂਗਰਸ ਦੇ ਨਵ ਨਿਯੁਕਤ ਕਰਾਜਕਾਰੀ ਪ੍ਰਧਾਨ ਕੁਲਜੀਤ ਨਾਗਰਾ ਨੇ ਕਿਹਾ ਹੈ ਕਿ ਉਹ ਅੱਜ ਮੁੱਖ ਮੰਤਰੀ ਨਾਲ ਮੁਲਾਕਾਤ ਕਰ ਰਹੇ ਹਨ ਤੇ ਉਹ ਮੁਲਾਕਾਤ ਦੌਰਾਨ ਮੁੱਖ ਮੰਤਰੀ ਨੂੰ ਨਵਜੋਤ ਸਿੱਧੂ ਦੀ ਤਾਜਪੋਸ਼ੀ ਲਈ ਸੱਦਾ ਵੀ ਦੇਣਗੇ।  

ਇਹ ਵੀ ਪੜ੍ਹੋ - ਆਕਸੀਜਨ ਵਿਵਾਦ: ਕੇਂਦਰ ਦੇ ਬਿਆਨ 'ਤੇ ਰਾਹੁਲ ਗਾਂਧੀ ਦਾ ਟਵੀਟ, ਕਿਹਾ- 'ਸਭ ਯਾਦ ਰੱਖਿਆ ਜਾਵੇਗਾ'

ਕੁਲਜੀਤ ਨਾਗਰਾ ਨੇ ਕਿਹਾ ਕਿ ਹਰੀਸ਼ ਰਾਵਤ ਨੇ ਇਹ ਕਿਹਾ ਹੈ ਕਿ ਮੁੱਖ ਮੰਤਰੀ ਸਿੱਧੂ ਦੇ ਤਾਜਪੋਸ਼ੀ ਸਮਾਰੋਹ ਦੌਰਾਨ ਸ਼ਿਰਕਤ ਕਰਨਗੇ। ਉਨ੍ਹਾਂ ਦੇ ਨਾਲ ਹੀ ਬਾਕੀ ਕਾਂਗਰਸੀ ਆਗੂ ਵੀ ਇਸ ਸਮਾਰੋਹ ਦੌਰਾਨ ਸ਼ਾਮਲ ਹੋਣਗੇ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਵਜੋਤ ਸਿੱਧੂ ਵੱਲੋਂ ਮੁਆਫ਼ੀ ਨਾ ਮੰਗਣ ਤੱਕ ਸਿੱਧੂ ਨਾਲ ਗੱਲਬਾਤ ਨਾ ਕਰਨ ਦੀ ਗੱਲ ਕਹੀ ਸੀ। ਹੁਣ ਦੇਖਣਾ ਇਹ ਹੋਵੇਗਾ ਕਿ ਕੁਲਜੀਤ ਨਾਗਰਾ ਦੇ ਸੱਦੇ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਦਾ ਕੀ ਜਵਾਬ ਹੋਵੇਗਾ। 

ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਨਵਜੋਤ ਸਿੰਘ ਸਿੱਧੂ ਦੇ ਤਾਜਪੋਸ਼ੀ ਸਮਾਗਮ ਵਿਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜ਼ਰੂਰ ਪਹੁੰਚਣਗੇ। ਇਸ ਤੋਂ ਇਲਾਵਾ ਸਿੱਧੂ ਦੇ ਤਾਜਪੋਸ਼ੀ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਪਹੁੰਚੇ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਹੈ ਕਿ ਕਾਂਗਰਸ ਤੋਂ ਹਾਈਕਮਾਨ ਦੇ ਕਿਹੜੇ ਆਗੂ ਆਉਣਗੇ, ਉਨ੍ਹਾਂ ਬਾਰੇ ਅਜੇ ਫ਼ੈਸਲਾ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਕਾਰਜਕਾਰੀ ਪ੍ਰਧਾਨ ਕੁਲਜੀਤ ਸਿੰਘ ਨਾਗਰਾ ਕੈਪਟਨ ਅਮਰਿੰਦਰ ਸਿੰਘ ਨੂੰ ਤਾਜਪੋਸ਼ੀ ਸਮਾਗਮ ਦਾ ਸੱਦਾ ਪੱਤਰ ਦੇ ਕੇ ਆਉਣਗੇ।