ਰਾਜਾ ਵੜਿੰਗ ਨੇ ਪੰਜਾਬ ਸਰਕਾਰ ਤੋਂ ਸਿੱਧੂ ਮੂਸੇਵਾਲਾ ਦੇ ਪਿਤਾ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਕੀਤੀ ਮੰਗ
ਬੀਤੇ ਦਿਨੀਂ ਮੂਸੇਵਾਲਾ ਦੇ ਪਿਤਾ ਨੂੰ ਮਿਲੀ ਸੀ ਜਾਨੋਂ ਮਾਰਨ ਦੀ ਧਮਕੀ
Raja Warring
ਚੰਡੀਗੜ੍ਹ: ਪ੍ਰਦੇਸ਼ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ੁਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਲਈ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਜਾਣ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਇੱਕ ਵੀਡੀਓ ਜਾਰੀ ਕਰਦਿਆਂ ਕਿਹਾ ਕਿ ਕੱਲ੍ਹ ਕਿਸੇ ਨੇ ਸਿੱਧੂ ਦੇ ਪਿਤਾ ਨੂੰ ਇੰਸਟਾਗ੍ਰਾਮ 'ਤੇ ਜਾਨੋਂ ਮਾਰਨ ਦੀ ਧਮਕੀ ਦਿੱਤੀ ਹੈ।
ਧਮਕੀ ਵਿਚ ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਉਨ੍ਹਾਂ ਦੇ ਪੁੱਤਰ ਕੋਲ ਭੇਜਣ ਬਾਰੇ ਕਿਹਾ ਗਿਆ। ਜਿਸ ਤੋਂ ਬਾਅਦ ਰਾਜਾ ਵੜਿੰਗ ਨੇ ਪੰਜਾਬ ਸਰਕਾਰ ਅਤੇ ਡੀਜੀਪੀ ਪੰਜਾਬ ਤੋਂ ਮੰਗ ਕੀਤੀ ਹੈ ਕਿ ਮੂਸੇਵਾਲਾ ਦੇ ਪਰਿਵਾਰ ਨੂੰ ਸੁਰੱਖਿਆ ਦਿੱਤੀ ਜਾਵੇ। ਪੁਲਿਸ ਨੂੰ ਅਜਿਹੀਆਂ ਧਮਕੀਆਂ ਦੇਣ ਵਾਲੇ ਅਨਸਰਾਂ ਨੂੰ ਤੁਰੰਤ ਗ੍ਰਿਫ਼ਤਾਰ ਕਰਨਾ ਚਾਹੀਦਾ ਹੈ।