Amritsar Airport Bomb Threat: ਅੰਮ੍ਰਿਤਸਰ ਏਅਰਪੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ!

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

Amritsar Airport Bomb Threat: CISF ਤੇ ਪੁਲਿਸ ਵਲੋਂ ਕੀਤੀ ਜਾ ਰਹੀ ਚੈਕਿੰਗ

Amritsar Airport Bomb Threat

Amritsar Airport Bomb Threat news in punjabi : ਅੰਮ੍ਰਿਤਸਰ ਹਵਾਈ ਅੱਡੇ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਇੱਕ ਅਣਪਛਾਤੇ ਵਿਅਕਤੀ ਨੇ ਹਵਾਈ ਅੱਡੇ 'ਤੇ ਫ਼ੋਨ ਕਰਕੇ ਇਸ ਨੂੰ ਉਡਾਉਣ ਦੀ ਧਮਕੀ ਦਿੱਤੀ। ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਫ਼ਿਲਹਾਲ ਕਾਲ ਕਰਨ ਵਾਲੇ ਵਿਅਕਤੀ ਦੇ ਨੰਬਰ ਬਾਰੇ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ।

 ਇਸ ਤੋਂ ਪਹਿਲਾਂ ਸ੍ਰੀ ਹਰਿਮੰਦਰ ਸਾਹਿਬ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਵਾਲੇ ਦੋ ਸ਼ੱਕੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਇਹ ਗ੍ਰਿਫ਼ਤਾਰੀ ਤਾਮਿਲਨਾਡੂ ਤੋਂ ਕੀਤੀ ਗਈ ਸੀ। ਅੰਮ੍ਰਿਤਸਰ ਵਿੱਚ ਸਥਿਤ ਹਰਿਮੰਦਰ ਸਾਹਿਬ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਵਾਲੇ ਈਮੇਲ ਮਿਲਣ ਤੋਂ ਬਾਅਦ ਹੜਕੰਪ ਮਚ ਗਿਆ ਸੀ। ਦਰਅਸਲ, 14 ਜੁਲਾਈ ਤੋਂ ਬਾਅਦ ਲਗਭਗ ਪੰਜ ਧਮਕੀ ਭਰੇ ਈਮੇਲ ਮਿਲੇ ਹਨ। ਇਨ੍ਹਾਂ ਵਿੱਚੋਂ ਕੁਝ ਈਮੇਲਾਂ ਵਿੱਚ ਕਾਂਗਰਸ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਵੀ ਧਮਕੀ ਦਿੱਤੀ ਗਈ ਸੀ।

ਹਾਲਾਂਕਿ, ਇਨ੍ਹਾਂ ਸਾਰੀਆਂ ਧਮਕੀਆਂ ਦੇ ਵਿਚਕਾਰ, ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਹਰਿਮੰਦਰ ਸਾਹਿਬ ਪਹੁੰਚ ਕੇ ਮੱਥਾ ਟੇਕਿਆ। ਉਥੇ ਹੀ ਅੱਦ ਪੰਜਾਬ ਦੇ ਸੀਐਮ ਭਗਵੰਤ ਮਾਨ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣਗੇ।
 

(For more news apart from “Amritsar Airport Bomb Threat , ” stay tuned to Rozana Spokesman.)