ਰਵਿਦਾਸ ਮੰਦਰ ਢਾਹੇ ਜਾਣ 'ਤੇ ਹੁਸ਼ਿਆਰਪੁਰ 'ਚ ਗੁੱਸੇ ਦੀ ਅੱਗ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਹੁਸ਼ਿਆਰਪੁਰ ਦੇ ਪ੍ਰਭਾਤ ਚੋਂਕ ਵਿਚ ਰਵਿਦਾਸ ਭਾਈਚਾਰੇ ਦੇ ਲੋਕਾਂ ਨੇ ਕੀਤਾ ਰੋਸ ਪ੍ਰਦਰਸ਼ਨ ਕੀਤਾ।

Protest by Ravidas community in Hoshiarpur

ਹੁਸ਼ਿਆਰਪੁਰ: ਹੁਸ਼ਿਆਰਪੁਰ ਦੇ ਪ੍ਰਭਾਤ ਚੋਂਕ ਵਿਚ ਰਵਿਦਾਸ ਭਾਈਚਾਰੇ ਦੇ ਲੋਕਾਂ ਨੇ ਕੀਤਾ ਰੋਸ ਪ੍ਰਦਰਸ਼ਨ ਕੀਤਾ। ਇਸ ਦਾ ਕਾਰਨ ਭਗਤ ਰਵਿਦਾਸ ਦਾ ਮੰਦਰ ਤੋੜਨ ਦੇ ਵਿਰੋਧ ਵਿਚ ਰਵਿਦਾਸ ਭਾਈਚਾਰੇ ਦੇ ਲੋਕਾਂ ਵਲੋਂ 21 ਤਾਰਿਕ ਨੂੰ ਦਿੱਲੀ ਵਿੱਚ ਕੀਤੇ ਜਾ ਰਹੇ ਸ਼ਾਂਤਮਈ ਰੋਸ ਪ੍ਰਦਰਸ਼ਨ ਦੇ ਖਿਲਾਫ ਹੋਇਆ ਲਾਠੀ ਚਾਰਜ ਹੈ। ਵੱਖ ਵੱਖ ਰਵਿਦਾਸ ਸੰਗਠਨਾਂ ਨੇ ਇੱਕਠੇ ਹੋਕੇ ਦਿੱਲੀ ਸਰਕਾਰ ਦੇ ਖਿਲਾਫ ਨਾਰੇਬਾਜੀ ਕੀਤੀ ਅਤੇ ਨਾਲ ਹੀ ਸਾਰੇ ਦਲਿਤ ਸਾਂਸਦਾਂ ਦੇ ਘਿਰਾਉ ਦੀ ਚਿਤਾਵਨੀ ਦਿੱਤੀ।

ਦੱਸ ਦਈਏ ਕਿ ਰਵਿਦਾਸ ਭਾਈਚਾਰੇ ਦੇ ਮੈਬਰਾਂ ਨੇ ਇਸ ਸੰਬੰਧ ਵਿੱਚ ਹੋਸ਼ਿਆਰਪੁਰ ਦੇ ਨਾਇਬ ਤਹਿਸੀਲਦਾਰ ਨੂੰ ਇੱਕ ਮੰਗ ਪੱਤਰ ਵੀ ਸੌਂਪਿਆ। ਦੇਸ਼ ਭਰ ਵਿਚ ਇਸ ਮਾਮਲੇ ਨੂੰ ਲੈ ਕੇ ਰਵਿਦਾਸ ਭਾਈਚਾਰੇ ਦਾ ਗੁੱਸਾ ਵਧਿਆ ਹੋਇਆ ਹੈ। ਹੁਣ ਦੇਖਣਾ ਹੋਵੇਗਾ ਕਿ ਸਰਕਾਰ ਅਤੇ ਪ੍ਰਦਾਸ਼ਨਕਾਰੀਆਂ ਵਿਚਕਾਰ ਇਸ ਲੜਾਈ ਨੂੰ ਕੌਣ ਫਤਿਹ ਕਰਦਾ ਹੈ।

ਜ਼ਿਕਰਯੋਗ ਹੈ ਕਿ ਕੇਂਦਰ ਦੀ ਭਾਜਪਾ ਸਰਕਾਰ ਦੇ ਕੰਟਰੋਲ ਵਾਲੀ ਦਿੱਲੀ ਵਿਕਾਸ ਅਥਾਰਿਟੀ (ਡੀਡੀਏ) ਵਲੋਂ ਕੌਮੀ ਰਾਜਧਾਨੀ ਦਿੱਲੀ ਦੇ ਤੁਗਲਕਾਬਾਦ ਸਥਿਤ ਸਾਢੇ 5 ਸਦੀਆਂ ਪੁਰਾਣਾ ਇਤਿਹਾਸਕ ਰਵੀਦਾਸ ਮੰਦਰ ਢਾਹੇ ਜਾਣ ਦੇ ਵਿਰੋਧ 'ਚ ਮੋਦੀ ਸਰਕਾਰ ਵਿਰੁਧ ਬੁਧਵਾਰ ਨੂੰ ਰਾਮਲੀਲਾ ਮੈਦਾਨ 'ਚ ਆਯੋਜਿਤ ਰੋਸ ਧਰਨੇ ਦੇ ਵਿਰੋਧ ਵਿਚ ਪੁਲਿਸ ਵੱਲੋਂ ਲਾਠੀਚਾਰਜ ਕੀਤਾ ਗਿਆ ਸੀ। ਜਿਸ ਨੂੰ ਲੈ ਕੇ ਭਾਈਚਾਰੇ ਦੇ ਲੋਕਾਂ ਵਿਚ ਕਾਫ਼ੀ ਰੋਸ ਵਧ ਗਿਆ ਹੈ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।