ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਚੰਡੀਗੜ੍ਹ ਦੇ ਹਸਪਤਾਲ ਵਿਚ ਭਰਤੀ 

ਏਜੰਸੀ

ਖ਼ਬਰਾਂ, ਪੰਜਾਬ

ਆਕਸੀਜਨ ਪੱਧਰ ਵਿਚ ਉਤਰਾਅ ਚੜ੍ਹਾਅ ਹੋਣ ਕਾਰਨ ਉਹਨਾਂ ਨੂੰ ਹਸਪਤਾਲ ਭਰਤੀ ਕਰਵਾਇਆ ਗਿਆ ਹੈ

Haryana Home Minister Anil Vij admitted to Chandigarh hospital

ਚੰਡੀਗੜ੍ਹ : ਹਰਿਆਣਾ ਦੇ ਗ੍ਰਹਿ ਅਤੇ ਸਿਹਤ ਮੰਤਰੀ ਅਨਿਲ ਵਿਜ ਨੂੰ ਆਕਸੀਜਨ ਦੇ ਪੱਧਰ ਵਿਚ ਗਿਰਾਵਟ ਦੇ ਕਾਰਨ ਚੰਡੀਗੜ੍ਹ ਦੇ ਪੀਜੀਆਈਐਮਆਰ ਵਿਚ ਦਾਖਲ ਕਰਵਾਇਆ ਗਿਆ ਹੈ। ਵਿਜ (68) ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਨੇਤਾ, ਸਿਹਤ ਕਾਰਨਾਂ ਕਰਕੇ ਪਹਿਲਾਂ ਰਾਜ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਵਿਚ ਸ਼ਾਮਲ ਨਹੀਂ ਹੋ ਸਕੇ। ਹਸਪਤਾਲ ਦੇ ਸੂਤਰਾਂ ਨੇ ਦੱਸਿਆ ਕਿ ਵਿਜ ਨੂੰ ਐਤਵਾਰ ਸ਼ਾਮ ਨੂੰ ਪੋਸਟ ਗ੍ਰੈਜੂਏਟ ਇੰਸਟੀਚਿਟਊਟ ਆਫ਼ ਮੈਡੀਕਲ ਐਜੂਕੇਸ਼ਨ ਐਂਡ ਰਿਸਰਚ (ਪੀਜੀਆਈਐਮਈਆਰ) ਵਿਚ ਦਾਖਲ ਕਰਵਾਇਆ ਗਿਆ ਸੀ।

ਸੂਤਰਾਂ ਨੇ ਦੱਸਿਆ ਕਿ ਡਾਕਟਰਾਂ ਦੀ ਟੀਮ ਵਿਜ ਦੀ ਸਿਹਤ 'ਤੇ ਨਜ਼ਰ ਰੱਖ ਰਹੀ ਹੈ। ਵਿਜ ਪਿਛਲੇ ਹਫ਼ਤੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੇ ਛੋਟੇ ਭਰਾ ਦੇ ਅੰਤਿਮ ਸੰਸਕਾਰ ਵਿਚ ਸ਼ਾਮਲ ਹੋਣ ਲਈ ਰੋਹਤਕ ਗਏ ਸਨ। ਸੂਤਰਾਂ ਨੇ ਦੱਸਿਆ ਕਿ ਉਹ ਮੁੱਖ ਮੰਤਰੀ ਦੇ ਨਾਲ ਹੈਲੀਕਾਪਟਰ ਰਾਹੀਂ ਵਾਪਸ ਆਏ ਸਨ ਅਤੇ ਇਸ ਸਮੇਂ ਦੌਰਾਨ ਉਨ੍ਹਾਂ ਦੀ ਆਕਸੀਜਨ ਦਾ ਪੱਧਰ ਉੱਚਾਈ 'ਤੇ ਹੋਣ ਕਾਰਨ ਹੇਠਾਂ ਚਲਾ ਗਿਆ ਸੀ ਅਤੇ ਉਦੋਂ ਤੋਂ ਇਸ ਵਿਚ ਉਤਰਾਅ -ਚੜ੍ਹਾਅ ਆ ਰਿਹਾ ਹੈ ਜਿਸ ਕਰ ਕੇ ਅੱਜ ਉਹਨਾਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ।