ਨਾਭਾ 'ਚ ਵੱਡੀ ਵਾਰਦਾਤ, ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ਨੌਜਵਾਨ
ਕਤਲ ਕਰਨ ਤੋਂ ਬਾਅਦ ਮੈਦਾਨ ਵਿਚ ਸੁੱਟੀ ਲਾਸ਼
Major incident in Nabha
ਪਟਿਆਲਾ : ਨਾਭਾ ਤੋਂ ਦਿਲ ਨੂੰ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਇਥੇ ਇਕ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ। ਕਤਲ ਕਰਨ ਤੋਂ ਬਾਅਦ ਉਸ ਦੀ ਲਾਸ਼ ਨੂੰ ਮੈਦਾਨ ਵਿੱਚ ਸੁੱਟ ਦਿੱਤਾ ਗਿਆ ਹੈ।
ਮ੍ਰਿਤਕ ਦੀ ਪਛਾਣ ਓਂਕਾਰ ਸਿੰਘ ਉਰਫ ਇਲੂ ਵਾਸੀ ਡਿਫੈਂਸ ਕਾਲੋਨੀ ਨਾਭਾ ਵਜੋਂ ਹੋਈ ਹੈ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਹਸਪਤਾਲ ਵਿਚ ਰਖਵਾ ਦਿੱਤਾ।
ਪੁਰਾਣਾ ਹਾਈਕੋਰਟ ਦੇ ਮੈਦਾਨ ਵਿੱਚ ਪਈ ਲਾਸ਼ ਨੂੰ ਏਥੋਂ ਦੇ ਚੌਂਕੀਦਾਰ ਨੇ ਦੇਖਿਆ ਜਿਸ ਤੋਂ ਬਾਅਦ ਵਾਰਡ ਦੇ ਕੌਂਸਲਰ ਅਤੇ ਇਲਾਕਾ ਨਿਵਾਸੀ ਮੌਕੇ 'ਤੇ ਪੁੱਜੇ। ਪੁਲਿਸ ਨੇ ਮੌਕੇ ਦਾ ਜਾਇਜ਼ਾ ਲੈਂਦਿਆਂ ਲਾਲ ਅਣਪਛਾਤਿਆਂ ਖਿਲਾਫ ਕਤਲ ਦਾ ਮਾਮਲਾ ਦਰਜ ਕੀਤਾ ਹੈ।