ਚਲਾਨ ਫੜਾਉਣ ਗਏ ਸੈਨੇਟਰੀ ਇੰਸਪੈਕਟਰ ਦਾ ਪਤੀ ਪਤਨੀ ਨੇ ਚਾੜਿਆ ਕੁਟਾਪਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਘਟਨਾ ਦੀ ਵੀਡੀਓ ਹੋਈ ਵਾਇਰਲ

photo

 

ਸ੍ਰੀ ਮੁਕਤਸਰ ਸਾਹਿਬ: ਮੁਕਤਸਰ ਸਾਹਿਬ ਦੇ ਬਾਬਾ ਦੀਪ ਸਿੰਘ ਨਗਰ 'ਚ ਪਤੀ-ਪਤਨੀ ਨੇ ਸੈਨੇਟਰੀ ਇੰਸਪੈਕਟਰ ਦੀ ਕੁੱਟਮਾਰ ਕੀਤੀ। ਪਤੀ ਨੇ ਸੈਨੇਟਰੀ ਇੰਸਪੈਕਟਰ ਨੂੰ ਡੰਡੇ ਨਾਲ ਕੁੱਟਿਆ। ਸੈਨੇਟਰੀ ਇੰਸਪੈਕਟਰ ਦਾ ਕਸੂਰ ਇੰਨਾ ਸੀ ਕਿ ਉਸ ਨੇ ਡੇਂਗੂ ਦਾ ਲਾਰਵਾ ਮਿਲਣ 'ਤੇ ਉਹਨਾਂ ਦਾ ਚਲਾਨ ਕੱਟ ਦਿੱਤਾ ਸੀ। ਉਹ ਚਲਾਨ ਫੜ੍ਹਾਉਣ ਜੋੜੇ ਦੇ ਘਰ ਪਹੁੰਚਿਆ।

 

 

ਪੁਲਿਸ ਨੇ ਸ਼ਿਕਾਇਤ ਮਿਲਣ ਤੋਂ ਬਾਅਦ ਪਤੀ-ਪਤਨੀ ਖਿਲਾਫ ਮਾਮਲਾ ਦਰਜ ਕਰਕੇ ਦੋਵਾਂ ਨੂੰ ਗ੍ਰਿਫਤਾਰ ਕਰ ਲਿਆ ਹੈ। ਸੈਨੇਟਰੀ ਇੰਸਪੈਕਟਰ ਗੁਰਵਿੰਦਰ ਸਿੰਘ ਬਾਬਾ ਦੀਪ ਸਿੰਘ ਨਗਰ ਵਿੱਚ ਡੇਂਗੂ ਦੇ ਲਾਰਵੇ ਦੀ ਜਾਂਚ ਕਰਨ ਗਏ ਸਨ। ਇਸ ਦੌਰਾਨ ਉਸ ਨੇ ਇਸ ਘਰ ਦਾ ਚਲਾਨ ਕੱਟ ਦਿੱਤਾ। ਉਸ ਸਮੇਂ ਜੋੜੇ ਨੇ ਚਲਾਨ 'ਤੇ ਦਸਤਖਤ ਕਰਨ ਤੋਂ ਇਨਕਾਰ ਕਰ ਦਿੱਤਾ।

 

 

ਇਸ ਤੋਂ ਬਾਅਦ ਸੈਨੇਟਰੀ ਇੰਸਪੈਕਟਰ ਗੁਰਵਿੰਦਰ ਸਿੰਘ  ਚਲਾਨ ਦੇਣ ਲਈ ਉਨ੍ਹਾਂ ਦੇ ਘਰ ਗਿਆ। ਜਿਸ ਤੋਂ ਬਾਅਦ ਦੋਵਾਂ ਧਿਰਾਂ ਵਿਚਾਲੇ ਝਗੜਾ ਹੋ ਗਿਆ। ਜਿਸ ਤੋਂ ਬਾਅਦ ਪਤੀ ਨੇ ਸੈਨੇਟਰੀ ਇੰਸਪੈਕਟਰ ਦੀ ਡੰਡੇ ਨਾਲ ਕੁੱਟਮਾਰ ਕੀਤੀ। ਪਤਨੀ ਵੀ ਉਸ ਨਾਲ ਧੱਕਾ ਕਰਦੀ ਦਿਖਾਈ ਦਿੱਤੀ। ਇਸ ਜੋੜੇ ਵੱਲੋਂ ਇਹ ਵੀਡੀਓ ਵੀ ਵਾਇਰਲ ਹੋਈ ਸੀ।

 

 

ਕੁੱਟਮਾਰ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਸ਼ਿਕਾਇਤ ਪੁਲਿਸ ਕੋਲ ਪਹੁੰਚੀ। ਪੁਲਿਸ ਨੇ ਮੁਲਜ਼ਮ ਜੋੜੇ ਖ਼ਿਲਾਫ਼ ਆਈਪੀਸੀ ਦੀ ਧਾਰਾ 353, 186, 34 ਆਈਪੀਸੀ ਤਹਿਤ ਕੇਸ ਦਰਜ ਕਰ ਲਿਆ ਹੈ। ਫਿਲਹਾਲ ਇਹ ਜੋੜਾ ਪੁਲਿਸ ਦੀ ਹਿਰਾਸਤ ਵਿੱਚ ਹੈ।