ਲੌਂਗੋਵਾਲ ਵਿਚ ਕਿਸਾਨਾਂ ਅਤੇ ਪੁਲਿਸ ਵਿਚਾਲੇ ਝੜਪ ਦਾ ਮਾਮਲਾ; 18 ਕਿਸਾਨਾਂ ਤੇ 35 ਅਣਪਾਛਿਆਂ ਵਿਰੁਧ FIR ਦਰਜ

ਏਜੰਸੀ

ਖ਼ਬਰਾਂ, ਪੰਜਾਬ

ਇਰਾਦਾ-ਏ-ਕਤਲ, ਕੁੱਟਮਾਰ ਤੇ ਡਿਊਟੀ ਵਿਚ ਰੁਕਾਵਟ ਪਾਉਣ ਦੇ ਇਲਜ਼ਾਮ

FIR against 18 farmers and 35 unknown in Sangrur

 

ਸੰਗਰੂਰ: ਜ਼ਿਲ੍ਹੇ ਦੇ ਲੌਂਗੋਵਾਲ ਇਲਾਕੇ ਵਿਚ ਪੁਲਿਸ ਅਤੇ ਕਿਸਾਨਾਂ ਦਰਮਿਆਨ ਹੋਈ ਝੜਪ ਦੇ ਸਬੰਧ ਵਿਚ ਥਾਣਾ ਲੌਂਗੋਵਾਲ ਦੀ ਪੁਲਿਸ ਨੇ 18 ਕਿਸਾਨਾਂ ਅਤੇ 35 ਅਣਪਛਾਤੇ ਵਿਅਕਤੀਆਂ ਵਿਰੁਧ ਇਰਾਦਾ-ਏ-ਕਤਲ, ਡਿਊਟੀ ਵਿਚ ਵਿਘਨ ਪਾਉਣ, ਕੁੱਟਮਾਰ ਕਰਨ ਦੇ ਇਲਜ਼ਾਮਾਂ ਤਹਿਤ ਪਰਚਾ ਦਰਜ ਕੀਤਾ ਹੈ। ਇਸ ਝੜਪ ਦੌਰਾਨ ਇਕ ਕਿਸਾਨ ਪ੍ਰੀਤਮ ਸਿੰਘ ਦੀ ਮੌਤ ਹੋ ਗਈ ਸੀ। ਕਿਸਾਨਾਂ ਦਾ ਕਹਿਣਾ ਹੈ ਕਿ ਇਸ ਮੌਤ ਲਈ ਪ੍ਰਸ਼ਾਸਨ ਜ਼ਿੰਮੇਵਾਰ ਹੈ।  

ਇਹ ਵੀ ਪੜ੍ਹੋ: DCW ਮੁਖੀ ਨੇ ਹਸਪਾਤਲ 'ਚ ਗੁਜ਼ਾਰੀ ਰਾਤ, ਬੋਲੇ- ਸਮਝ ਨਹੀਂ ਆ ਰਹੀ ਕਿ ਪੀੜਤਾ ਨੂੰ ਕਿਉਂ ਨਹੀਂ ਮਿਲਣ ਦਿੱਤਾ ਜਾ ਰਿਹਾ

ਐਸ.ਐਚ.ਓ. ਥਾਣਾ ਲੌਂਗੋਵਾਲ ਗਗਨਦੀਪ ਸਿੱਧੂ ਦੇ ਬਿਆਨਾਂ ਦੇ ਆਧਾਰ ’ਤੇ ਪੁਲਿਸ ਨੇ ਸੁੱਖਾ ਸਿੰਘ, ਬਲਜਿੰਦਰ ਸਿੰਘ, ਪ੍ਰਦੀਪ ਸਿੰਘ, ਅਮਰ ਸਿੰਘ, ਅਮਰ ਪੁੱਤਰ ਮਹਿੰਦਰ ਸਿੰਘ, ਕੁਲਵਿੰਦਰ, ਭੁਪਿੰਦਰ ਸਿੰਘ, ਰਾਜਪਾਲ, ਪ੍ਰੀਰਥੀ ਸਿੰਘ, ਜੁਝਾਰ, ਹੈਪੀ, ਲਖਬੀਰ, ਕਮਲਜੀਤ, ਬਲਦੇਵ, ਬਾਰਾ ਸਿੰਘ, ਦਰਵਾਰਾ ਸਿੰਘ, ਗੁਰਮੇਲ, ਪੀਟਰ ਰੇਹੜੇ ਦੇ ਅਣਪਛਾਤੇ ਡਰਾਈਵਰ ਅਤੇ 35 ਅਣਪਛਾਤੇ ਵਿਅਕਤੀਆਂ ਵਿਰੁਧ ਕੇਸ ਦਰਜ ਕੀਤਾ ਗਿਆ ਹੈ।

 

ਇਹ ਵੀ ਪੜ੍ਹੋ: 9000 ਰਸੂਖਵਾਨ ਕਿਸਾਨਾਂ ਵਲੋਂ ਸਾਲਾਨਾ 100 ਕਰੋੜ ਦੀ ਬਿਜਲੀ ਚੋਰੀ! 24 ਘੰਟੇ ਸਪਲਾਈ ਵਾਲੇ ਫੀਡਰਾਂ ਨਾਲ ਜੁੜੀਆਂ ਮੋਟਰਾਂ  

ਉਨ੍ਹਾਂ ਨੇ ਅਪਣੇ ਬਿਆਨ ਵਿਚ ਲਿਖਿਆ ਕਿ ਕਈ ਕਿਸਾਨਾਂ ਵਲੋਂ ਚੰਡੀਗੜ੍ਹ ਜਾਣ ਦਾ ਪ੍ਰੋਗਰਾਮ ਬਣਾਇਆ ਗਿਆ। ਵੱਡੀ ਗਿਣਤੀ ਵਿਚ ਕਿਸਾਨ ਵੱਖ-ਵੱਖ ਸਾਧਨਾਂ ਉਤੇ ਪੁੱਜੇ ਹੋਏ ਸਨ। ਉਦੋਂ ਪੁਲਿਸ ਮੌਕੇ ’ਤੇ ਮੌਜੂਦ ਸੀ। ਇਸ ਦੌਰਾਨ ਕੁੱਝ ਕਿਸਾਨ ਲੋਕਾਂ ਨੂੰ ਨਾਕਾ ਤੋੜ ਕੇ ਬਠਿੰਡਾ-ਚੰਡੀਗੜ੍ਹ ਰੋਡ ’ਤੇ ਲੱਗੇ ਟੋਲ ਪਲਾਜ਼ਾ ਨੂੰ ਬੰਦ ਕਰਵਾਉਣ ਲਈ ਉਕਸਾਉਂਦੇ ਨਜ਼ਰ ਆਏ, ਜਿਸ ਤੋਂ ਬਾਅਦ ਇਕ ਟਰੈਕਟਰ-ਟਰਾਲੀ ਨਾਕਾ ਤੋੜ ਕੇ ਅੱਗੇ ਨਿਕਲ ਗਈ। ਇਸ ਘਟਨਾ 'ਚ ਕਈ ਕਰਮਚਾਰੀ ਜ਼ਖਮੀ ਹੋ ਗਏ, ਜਿਸ ਕਾਰਨ ਇਹ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿਚ ਮੁਲਜ਼ਮਾਂ ਵਿਰੁਧ ਸਖ਼ਤ ਕਾਰਵਾਈ ਕੀਤੀ ਜਾਵੇਗੀ।