Shambu Border: ਸ਼ੰਭੂ ਬਾਰਡਰ ’ਤੇ ਹੋਈ ਇੱਕ ਹੋਰ ਕਿਸਾਨ ਦੀ ਮੌਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

Shambu Border: ਗਿਣਤੀ ਵੱਧ ਕੇ ਹੋਈ 26

Another farmer died on Shambhu border

 

Punjab News: ਪੰਜਾਬ ਪਰਵੇਸ਼ ਦੁਆਰ ਸ਼ੰਭੂ ਬਾਰਡਰ ਉੱਪਰ ਕਿਸਾਨ ਸੰਗਠਨਾਂ ਵੱਲੋਂ ਦਿੱਤੇ ਜਾ ਰਹੇ ਧਰਨੇ ਨੂੰ 6 ਮਹੀਨੇ ਦਾ ਸਮਾਂ ਹੋ ਚੁੱਕਾ ਹੈ। ਹੁਣ ਤੱਕ 25 ਦੇ ਕਰੀਬ ਕਿਸਾਨ ਦੀ ਮੌਤ ਹੋ ਚੁੱਕੀ ਹੈ ਸ਼ੰਭੂ ਬਾਰਡਰ ’ਤੇ ਚੱਲ ਰਹੇ ਕਿਸਾਨੀ ਅੰਦੋਲਨ ਦੇ ਵਿੱਚ ਇੱਕ ਹੋਰ ਕਿਸਾਨ ਦੀ ਮੌਤ ਹੋ ਗਈ ਹੈ। ਜਿਸ ਨਾਲ ਗਿਣਤੀ ਵੱਧ ਕੇ ਗਿਣਤੀ ਹੁਣ 26 ਪਹੁੰਚ ਗਈ ਹੈ। ਅੱਜ ਕੌਰ ਸਿੰਘ ਪੁੱਤਰ ਸੁਖਦੇਵ ਸਿੰਘ ਉਮਰ ਕਰੀਬ 60 ਸਾਲ ਘੋੜੇ ਨਵ ਬਲਾਕ ਲਹਿਰਾ ਜ਼ਿਲਾ ਸੰਗਰੂਰ ਦਾ ਰਹਿਣ ਵਾਲਾ ਸੀ।

ਲਗਭਗ 10 ਦਿਨਾਂ ਤੋਂ ਉਹ ਇਸ ਮੋਰਚੇ ’ਤੇ ਕਿਸਾਨਾਂ ਦੇ ਨਾਲ ਮੰਗਾਂ ਨੂੰ ਲੈ ਕੇ ਸ਼ੰਭੂ ਬਾਰਡਰ ’ਤੇ ਵਿਖਾਵਾ ਕਰ ਰਿਹਾ ਸੀ। ਸ਼ਾਮ ਦੇ ਸਮੇਂ ਉਸ ਨੂੰ ਸਾਹ ਲੈਣ ’ਚ ਔਖ ਹੋਣ ਲੱਗੀ ਅਤੇ ਉਨ੍ਹਾਂ ਨੇ ਆਪਣੀ ਛਾਤੀ ’ਚ ਦਰਦ ਦੀ ਸ਼ਿਕਾਇਤ ਕੀਤੀ। ਸਾਥੀ ਕਿਸਾਨ ਤੁਰੰਤ ਉਸ ਨੂੰ ਸ਼ੰਭੂ ਬਾਰਡਰ ’ਤੇ ਖੜੀ ਐਂਬੂਲੰਸ ’ਚ ਲੈ ਗਏ ਪਰ ਇਸ ਦੌਰਾਨ ਉਸ ਦੀ ਮੌਤ ਹੋ ਗਈ।