Jalandhar News: ਜਨਮ ਦਿਨ ਦਾ ਜਸ਼ਨ ਮਨਾ ਕੇ ਨਿਕਲੇ ਨੌਜਵਾਨਾਂ ਨੂੰ ਤੇਜ਼ ਰਫ਼ਤਾਰ ਕਾਰ ਨੇ ਮਾਰੀ ਟੱਕਰ, ਇਕ ਦੀ ਮੌਤ
ਘਟਨਾ ਦੀ ਸੀਸੀਟੀਵੀ ਆਈ ਸਾਹਮਣੇ
Youths celebrating their birthday were hit by a speeding car
Jalandhar News:ਜਲੰਧਰ ਵਿੱਚ ਬੀਤੀ ਰਾਤ ਕੋਰਟ ਕਲਾ ਚੌਕ ਦੇ ਕੋਲ ਇਕ ਭਿਆਨਕ ਹਾਦਸਾ ਵਾਪਰ ਗਿਆ। ਜਨਮ ਦਿਨ ਦੀ ਪਾਰਟੀ ਕਰ ਬਾਹਰ ਨਿਕਲੇ ਨੌਜਵਾਨਾਂ ਨੂੰ ਇਕ ਵਰਨਾ ਕਾਰ ਨੇ ਟੱਕਰ ਮਾਰ ਦਿੱਤੀ। ਇਸ ਮੌਕੇ ਇਕ ਨੌਜਵਾਨ ਦੀ ਮੌਤ ਹੋ ਗਈ। ਘਟਨਾ ਦੀ ਸੀਸੀਟੀਵੀ ਸਾਹਮਣੇ ਆਈ ਹੈ। ਪੰਜ ਦੋਸਤਾਂ ਵਿਚੋਂ ਇਕ ਦੀ ਮੌਤ ਅਤੇ ਚਾਰ ਜ਼ਖ਼ਮੀ ਹੋ ਗਏ ਹਨ। ਮ੍ਰਿਤਕ ਦੀ ਪਛਾਣ ਧੀਰਜ ਨਿਵਾਸੀ ਫਗਵਾੜਾ ਵਜੋਂ ਹੋਈ। ਮਿਲੀ ਜਾਣਕਾਰੀ ਪੁਲਿਸ ਨੇ ਕਾਰ ਚਾਲਕ ਨੂੰ ਕਾਬੂ ਕਰ ਲਿਆ ਹੈ।
ਓਧਰ ਪੁਲਿਸ ਅਧਿਕਾਰੀ ਦਾ ਕਹਿਣਾ ਹੈ ਕਿ ਮੁਲਜ਼ਮ ਖਿਲਾਫ ਮਾਮਲਾ ਦਰਜ ਕਰ ਲਿਆ ਹੈ ਅਤੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਦੇ ਪਰਿਵਾਰ ਦਾ ਕਹਿਣਾ ਹੈ ਕਿ ਅਸੀਂ ਪੁਲਿਸ ਪ੍ਰਸ਼ਾਸਨ ਤੋਂ ਮੰਗ ਕਰਦੇ ਹਾਂ ਮੁਲਜ਼ਮ ਖਿਲਾਫ ਸਖ਼ਤ ਤੋਂ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ।