ਬਿਕਰਮ ਮਜੀਠੀਆ ਕੇਸ 'ਚ ਮੋਹਾਲੀ ਅਦਾਲਤ 'ਚ ਵਿਜੀਲੈਂਸ ਵੱਲੋਂ ਚਾਰਜਸ਼ੀਟ ਦਾਇਰ : ਸੂਤਰ
40 ਹਜ਼ਾਰ ਪੰਨਿਆਂ ਦੀ ਚਾਰਜਸ਼ੀਟ ਦਾਖ਼ਲ ਕੀਤੀ- ਵਿਜੀਲੈਂਸ
ਮੋਹਾਲੀ: ਸੂਤਰਾਂ ਦੇ ਹਵਾਲੇ ਤੋਂ ਇਕ ਵੱਡੀ ਖਬਰ ਸਾਹਮਣੇ ਆਈ ਹੈ। ਵਿਜੀਲੈਂਸ ਬਿਊਰੋ ਵਲੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਸੰਬੰਧੀ ਮੁਹਾਲੀ ਅਦਾਲਤ ਵਿਚ ਚਾਰਜਸ਼ੀਟ ਪੇਸ਼ ਕੀਤੀ ਗਈ।। ਇਹ ਸ਼ੀਟ 40000 ਪੰਨਿਆਂ ਦੀ ਹੈ।
ਸੂਤਰਾਂ ਮੁਤਾਬਿਕ ਵਿਜੀਲੈਂਸ ਨੇ ਇਸ ਮਾਮਲੇ ਦੀ ਜਾਂਚ ਦੌਰਾਨ 200 ਤੋਂ ਵੱਧ ਗਵਾਹ ਸ਼ਾਮਿਲ ਕੀਤੇ ਹਨ ਅਤੇ 400 ਤੋਂ ਵੱਧ ਬੈਂਕ ਖਾਤਿਆਂ ਦੀ ਪੂਰੀ ਜਾਂਚ ਕੀਤੀ ਗਈ ਹੈ। ਚਾਰਜਸ਼ੀਟ 40 ਹਜ਼ਾਰ ਤੋਂ ਵੱਧ ਪੰਨਿਆਂ ਦੀ ਹੈ, ਜੋ ਅਦਾਲਤ ਵਿਚ ਪੇਸ਼ ਕੀਤੀ ਗਈ ਹੈ। ਇਸ ’ਤੇ ਪ੍ਰਤੀਕਿਰਿਆ ਦਿੰਦੇ ਹੋਏ ਬਚਾਅ ਪੱਖ ਨੇ ਕਿਹਾ ਹੈ ਕਿ ਪੇਸ਼ ਕੀਤੇ ਗਏ ਚਲਾਨ ਦੀ ਸਮੱਗਰੀ ਦਾ ਅਧਿਐਨ ਕਰਕੇ ਉਹ ਅਗਲੇਰੀ ਕਰਵਾਈ ਦੀ ਤਿਆਰੀ ਕਰਨਗੇ। ਜ਼ਿਕਰਯੋਗ ਹੈ ਕਿ ਵਿਜੀਲੈਂਸ ਨੇ 25 ਜੂਨ ਨੂੰ ਮਜੀਠੀਆ ਨੂੰ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ ਕੀਤਾ ਸੀ। ਗ੍ਰਿਫ਼ਤਾਰੀ ਤੋਂ ਬਾਅਦ, ਇਹ ਮਾਮਲਾ ਪੰਜਾਬ ਦੀ ਰਾਜਨੀਤੀ ਵਿਚ ਸੁਰਖੀਆਂ ਵਿਚ ਰਿਹਾ ਹੈ।