Abohar News : ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਵਰਮਾ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

Abohar News : ਸੰਜੇ ਵਰਮਾ ਦੇ ਭਰਾ ਜਗਤ ਵਰਮਾ ਨੂੰ ਮਿਲ ਕੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ।

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਵਰਮਾ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ

Abohar News in Punjabi : ਪੰਜਾਬ ਦੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਆਪਣੇ ਅਬੋਹਰ ਦੌਰੇ ਦੌਰਾਨ ਸ੍ਰੀ ਸੰਜੇ ਵਰਮਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਸੰਜੇ ਵਰਮਾ ਦੇ ਭਰਾ ਜਗਤ ਵਰਮਾ ਨੂੰ ਮਿਲ ਕੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ।

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਆਖਿਆ ਕਿ ਵਰਮਾ ਪਰਿਵਾਰ ਨੇ ਸਖ਼ਤ ਮਿਹਨਤ ਨਾਲ ਕੱਪੜੇ ਦੇ ਵਪਾਰ ਵਿੱਚ ਵੱਡਾ ਨਾਮ ਬਣਾਇਆ ਹੈ। ਉਨ੍ਹਾਂ ਕਿਹਾ ਕਿ ਸੰਜੇ ਵਰਮਾ ਦੇ ਜਾਣ ਨਾਲ ਨਾ ਕੇਵਲ ਪਰਿਵਾਰ ਨੂੰ ਸਗੋਂ ਪੰਜਾਬ ਨੂੰ ਵੀ ਘਾਟਾ ਪਿਆ ਹੈ। ਉਨਾਂ ਨੇ ਪਰਿਵਾਰ ਨੂੰ ਭਰੋਸਾ ਦਿੱਤਾ ਕਿ ਸਰਕਾਰ ਪੂਰੀ ਤਰ੍ਹਾਂ ਪਰਿਵਾਰ ਦੇ ਨਾਲ ਹੈ ਅਤੇ ਸੰਜੇ ਵਰਮਾ ਦੇ ਕਤਲ ਕਾਂਡ ਵਿੱਚ ਸ਼ਾਮਿਲ ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਸਖਤ ਤੋਂ ਸਖਤ ਸਜ਼ਾਵਾਂ ਦਿੱਤੀਆਂ ਜਾਣਗੀਆਂ। ਇਸ ਮੌਕੇ ਬੱਲੂਆਣਾ ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਵੀ ਉਨ੍ਹਾਂ ਦੇ ਨਾਲ ਹਾਜ਼ਰ ਸਨ।

 (For more news apart from Cabinet Minister Barinder Kumar Goyal shares grief with Verma family News in Punjabi, stay tuned to Rozana Spokesman)