Jalandhar News : ਪਿੰਡ ਧਲੇਤਾ ’ਚ ਰਵਿਦਾਸ ਜੀ ਦੀ ਜ਼ਮੀਨ ਉਤੇ ਕਥਿਤ ਕਬਜ਼ਾ ਮਾਮਲੇ ਵਿਚ ਐਸ.ਸੀ. ਕਮਿਸ਼ਨ ਨੇ ਖ਼ੁਦ ਲਿਆ ਨੋਟਿਸ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

Jalandhar News : ਸੀਨੀਅਰ ਕਪਤਾਨ ਪੁਲਿਸ, ਜਲੰਧਰ, ਦਿਹਾਤੀ ਤੋਂ ਰਿਪੋਰਟ ਕੀਤੀ ਤਲਬ

ਪਿੰਡ ਧਲੇਤਾ ’ਚ ਰਵਿਦਾਸ ਜੀ ਦੀ ਜ਼ਮੀਨ ਉਤੇ ਕਥਿਤ ਕਬਜ਼ਾ ਮਾਮਲੇ ਵਿਚ ਐਸ.ਸੀ. ਕਮਿਸ਼ਨ ਨੇ ਖ਼ੁਦ ਲਿਆ ਨੋਟਿਸ

Jalandhar News  in Punjabi : ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਜਲੰਧਰ ਜ਼ਿਲ੍ਹੇ ਦੇ ਪਿੰਡ ਧਲੇਤਾ ਵਿਖੇ ਸਿਵਲ ਪ੍ਰਸ਼ਾਸਨ ਅਤੇ ਪੁਲਿਸ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਜ਼ਮੀਨ 'ਤੇ ਕਬਜਾ ਕਰਨ ਦੇ ਮਾਮਲੇ ਦਾ ਸੂ-ਮੋਟੋ ਨੋਟਿਸ ਲੈਂਦਿਆਂ ਐਸ.ਐਸ. ਪੀ.  ਦਿਹਾਤੀ ਜਲੰਧਰ ਤੋਂ ਰਿਪੋਰਟ ਤਲਬ ਕੀਤੀ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਇਹ ਮਾਮਲਾ ਇਕ ਅਖਬਾਰ ਰਾਹੀਂ ਉਹਨਾਂ ਦੇ ਧਿਆਨ ਵਿੱਚ ਆਇਆ ਹੈ, ਜਿਸ ਵਿੱਚ ਪਿੰਡ ਧਲੇਤਾ ਵਿਖੇ ਸਿਵਲ ਪ੍ਰਸ਼ਾਸਨ ਅਤੇ ਪੁਲਿਸ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਜਮੀਨ ਤੇ  ਕਬਜਾ ਕੀਤਾ ਗਿਆ ਹੈ ਜਿਸ ‘ਤੇ ਕਮਿਸ਼ਨ ਵੱਲੋਂ ਕਾਨੂੰਨੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ। ਇਸ ਮਾਮਲੇ ਸਬੰਧੀ  ਮਿਤੀ 26-08-2025 ਨੂੰ ਤੱਥ ਅਤੇ ਸੂਚਨਾ  ਉਪ ਕਪਤਾਨ ਪੁਲਿਸ ਰਾਹੀਂ  ਪੇਸ਼ ਕਰਨ ਦੇ ਹੁਕਮ ਦਿੱਤੇ ਹਨ।

 (For more news apart from  SC Commission takes notice alleged encroachment Ravidas Ji's land in village Dhaleta News in Punjabi, stay tuned to Rozana Spokesman)