ਕੈਪਟਨ ਅਮਰਿੰਦਰ ਸਿੰਘ ਵੱਲੋਂ ਕਾਂਗਰਸ ਦੀ ਜਿੱਤ 'ਤੇ ਖੁਸ਼ੀ ਦਾ ਪ੍ਰਗਟਾਵਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜ਼ਿਲ•ਾਂ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਵਿੱਚ ਕਾਂਗਰਸ ਦੀ ਜਿੱਤ 'ਤੇ ਖੁਸ਼ੀ ਦਾ ਪ੍ਰਗਟਾਵਾ

Capt Amrinder Singh

ਚੰਡੀਗੜ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜ਼ਿਲ•ਾਂ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਵਿੱਚ ਕਾਂਗਰਸ ਦੀ ਜਿੱਤ 'ਤੇ ਖੁਸ਼ੀ ਦਾ ਪ੍ਰਗਟਾਵਾ ਕਰਦੇ ਹੋਏ ਇਸ ਨੂੰ ਆਪਣੀ ਸਰਕਾਰ ਦੀਆਂ ਨੀਤੀਆਂ ਅਤੇ ਪ੍ਰੋਗਰਾਮਾਂ ਲਈ ਲੋਕਾਂ ਦਾ ਫ਼ਤਵਾ ਦੱਸਿਆ ਹੈ। ਉਨ•ਾਂ ਕਿਹਾ ਕਿ ਇਨ•ਾਂ ਚੋਣਾ ਵਿੱਚ ਲੋਕਾਂ ਨੇ ਵਿਰੋਧੀ ਧਿਰ ਦੀ ਬਦਨੀਤੀ ਅਤੇ ਖੁਣਸੀ ਮੁਹਿੰਮ ਨੂੰ ਰੱਦ ਕਰ ਦਿੱਤਾ ਹੈ। ਅੱਜ ਇੱਥੇ ਜਾਰੀ ਇਕ ਬਿਆਨ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਵਿਰੋਧੀ ਧਿਰ ਦੀਆਂ ਦੁਰਭਾਗਪੂਰਨ ਦੋਖੀ ਅਤੇ ਖੁਣਸੀ ਕੋਸ਼ਿਸ਼ਾਂ ਵਿਰੁੱਧ ਡਟਣ ਲਈ ਪੰਜਾਬ ਦੇ ਲੋਕਾਂ ਦਾ ਧੰਨਵਾਦ ਕੀਤਾ ਹੈ ਜਿੰਨਾਂ  ਨੇ ਆਪਣੇ ਝੂਠੇ ਭੰਡੀ-ਪ੍ਰਚਾਰ ਅਤੇ ਘਟੀਆ ਦਾਅ-ਪੇਚਾਂ ਨਾਲ ਆਜ਼ਾਦ, ਨਿਰਪੱਖ ਅਤੇ ਜਮਹੂਰੀ ਪ੍ਰਕਿਰਿਆ ਵਿੱਚ ਵਿਘਣ ਪਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ।

ਮੁੱਖ ਮੰਤਰੀ ਨੇ ਜ਼ਿਲ੍ਹਾ  ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਯਕੀਨੀ ਬਣਾਉਣ ਲਈ ਸੂਬਾ ਚੋਣ ਕਮਿਸ਼ਨ, ਸਿਵਲ ਅਤੇ ਪੁਲਿਸ ਪ੍ਰਸ਼ਾਸਨ ਅਤੇ ਚੋਣ ਅਮਲੇ ਦੀ ਸਰਾਹਣਾ ਕੀਤੀ। ਪਿਛਲੇ ਸਾਲ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦੱਲ ਅਤੇ ਭਾਜਪਾ ਗੱਠਜੋੜ ਦੀ ਹਾਰ ਤੋਂ ਬਾਅਦ ਲਗਾਤਾਰ ਹੋਈ ਇਸ ਚੌਥੀ ਹਾਰ ਦਾ ਜ਼ਿਕਰ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਹ ਸ਼੍ਰੋਮਣੀ ਅਕਾਲੀ ਦੱਲ ਤੇ ਭਾਜਪਾ ਦੀ ਪਿਛਲੀ ਸਰਕਾਰ ਦੀ ਤਬਾਹੀ ਵਿੱਚੋਂ ਸੂਬੇ ਨੂੰ ਬਾਹਰ ਕੱਢਣ ਲਈ ਉਨ•ਾਂ ਦੀ ਸਰਕਾਰ ਦੀਆਂ ਕੋਸ਼ਿਸ਼ਾਂ ਪ੍ਰਤੀ ਲੋਕਾਂ ਦਾ ਫ਼ਤਵਾ ਹੈ।

ਇਸ ਤੋਂ ਪਹਿਲਾਂ ਅਕਾਲੀ-ਭਾਜਪਾ ਗੱਠਜੋੜ ਸ਼ਹਿਰੀ ਸਥਾਨਕ ਸੰਸਥਾਵਾਂ, ਗੁਰਦਾਸਪੁਰ ਲੋਕਸਭਾ ਚੋਣ ਅਤੇ ਸ਼ਾਹਕੋਟ ਉਪ-ਚੋਣ ਵਿੱਚ ਵੀ ਹਾਰ ਦਾ ਸਵਾਦ ਚੱਖ ਚੁੱਕਾ ਹੈ। ਕਾਂਗਰਸ 'ਤੇ ਬੂਥਾਂ 'ਤੇ ਕਬਜ਼ੇ ਕਰਨ ਦੇ ਅਕਾਲੀਆਂ ਵੱਲੋਂ ਲਾਏ ਗਏ ਦੋਸ਼ਾਂ ਨੂੰ ਕੈਪਟਨ ਅਮਰਿੰਦਰ ਸਿੰਘ ਨੇ ਰੱਦ ਕਰਦੇ ਹੋਏ ਕਿਹਾ ਕਿ ਚੋਣ ਪ੍ਰਕਿਰਿਆ ਨੂੰ ਲੀਹੋਂ ਲਾਉਣ ਅਤੇ ਗੁੰਡਾਗਰਦੀ ਕਰਨ ਦੀਆਂ ਸਾਰੇ ਕਿਸਮ ਦੀਆਂ ਕੋਸ਼ਿਸ਼ਾਂ ਨੂੰ ਰੋਕਿਆ ਗਿਆ ਹੈ। ਉਨ•ਾਂ ਨੇ ਇਸ ਸਬੰਧ ਵਿੱਚ ਸ੍ਰੀ ਮੁਕਤਸਰ ਸਾਹਿਬ ਦਾ ਵਿਸ਼ੇਸ਼ ਜ਼ਿਕਰ ਕੀਤਾ।  ਉਨ•ਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਵਾਇਰਲ ਹੋਈ ਵੀਡੀਓ ਇਸ ਗੁੰਡਾਗਰਦੀ ਦਾ ਖੁਲਮ-ਖੁੱਲਾ ਸਬੂਤ ਹੈ ਜਿਸ ਵਿੱਚ ਉਹ ਵੋਟਰਾਂ ਨੂੰ ਧਮਕਾਉਣ ਲਈ ਆਪਣੇ ਸਮਰਥਕਾਂ ਨੂੰ ਨਿਰਦੇਸ਼ ਦੇ ਰਿਹਾ ਹੈ।

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਆਜ਼ਾਦ ਤੇ ਨਿਰਪੱਖ ਚੋਣਾਂ ਵਿੱਚ ਅੜਿੱਕਾ ਪਾਉਣ ਲਈ ਅਕਾਲੀਆਂ ਵੱਲੋਂ ਕੀਤੀਆਂ ਗਈਆਂ ਇਹ ਕੋਸ਼ਿਸ਼ਾਂ ਉਨ•ਾਂ ਵਿੱਚ ਲਗਾਤਾਰ ਚੋਣਾਂ ਹਾਰਨ ਕਾਰਨ ਵੱਧ ਰਹੀ ਬੁਖਲਾਹਟ ਦਾ ਸਪਸ਼ਟ ਪ੍ਰਗਟਾਵਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਨ•ਾਂ ਚੋਣਾਂ ਵਿੱਚ ਕਾਂਗਰਸ ਪਾਰਟੀ ਦੀ ਹੂੰਝਾ ਫੇਰੂ ਜਿੱਤ ਤੋਂ ਇਕ ਵਾਰ ਫਿਰ ਇਹ ਪ੍ਰਗਟਾਵਾ ਹੋਇਆ ਹੈ ਕਿ ਜਮਹੂਰੀ ਸਿਆਸਤ ਵਿੱਚ ਸੌੜੀ ਸਿਆਸਤ ਦੀ ਕੋਈ ਥਾਂ ਨਹੀਂ। ਉਨ•ਾਂ ਕਿਹਾ ਕਿ ਲੋਕਾਂ ਨੇ ਕਾਂਗਰਸ ਨੂੰ ਫ਼ਤਵਾ ਦੇ ਕੇ ਅਕਾਲੀਆਂ ਦੇ ਸੂਬੇ ਵਿੱਚ ਇਕ ਦਹਾਕੇ ਦੇ ਕੁਸ਼ਾਸਨ ਨੂੰ ਰੱਦ ਕੀਤਾ ਹੈ।