ਕਿਸਾਨ ਮੇਲੇ ‘ਚ ਕਿਸਾਨਾਂ ਵੱਲੋਂ ਐਂਟਰੀ ਨੂੰ ਲੈ ਕੇ ਵਿਰੋਧ, ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ

ਏਜੰਸੀ

ਖ਼ਬਰਾਂ, ਪੰਜਾਬ

ਲੁਧਿਆਣਾ ‘ਚ ਕਿਸਾਨ ਮੇਲੇ ਦਾ ਮੁੱਖ ਮੰਤਰੀ ਨੇ ਕੀਤਾ ਉਦਘਾਟਨ

Ludhiana Former Fair

ਲੁਧਿਆਣਾ: ਲੁਧਿਆਣਾ ਦੀ ਪੰਜਾਬ ਖੇਤੀਬਾੜੀ ਯੂਨੀਵਰਸਿਟੀ ‘ਚ ਜਿੱਥੇ ਕਿਸਾਨ ਮੇਲੇ ਅਤੇ ਪਸ਼ੂ ਪਾਲਣ ਮੇਲੇ ਦਾ ਉਦਘਾਟਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੀਤਾ ਗਿਆ ਉੱਥੇ ਹੀ ਕਿਸਾਨਾਂ ਵੱਲੋਂ ਮੇਲੇ ‘ਚ ਐਟਰੀ ਕਰਨ ਨੂੰ ਲੈ ਕੇ ਸਰਕਾਰ ਖ਼ਿਲਾਫ਼ ਜਮ ਕੇ ਨਾਅਰੇਬਾਜ਼ੀ ਕੀਤੀ ਗਈ। ਕਿਸਾਨਾਂ ਨੇ ਕਿਹਾ ਕਿ ਕਿਸਾਨ ਮੇਲਾ ਕਿਸਾਨਾਂ ਲਈ ਲਾਇਆ ਗਿਆ ਹੈ ਪਰ ਕਿਸਾਨਾਂ ਨੂੰ ਹੀ ਅੰਦਰ ਆਉਣ ਤੋਂ ਰੋਕਿਆ ਜਾ ਰਿਹਾ ਹੈ।

ਉਹਨਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਆਉਣ ਕਾਰਨ ਕਿਸਾਨਾਂ ਲਈ ਲਾਏ ਮੇਲੇ ਚ ਹੀ ਉਹਨਾਂ ਨੂੰ ਦਾਖਲ ਨਹੀਂ ਹੋਣ ਦਿੱਤਾ ਜਾ ਰਿਹਾ। ਕਾਬਲੇਗੋਰ ਹੈ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਅਤੇ ਗੁਰੂ ਅੰਗਦ ਦੇਵ ਵੈਟਰਨਰੀ ਯੂਨੀਵਰਸਿਟੀ ਦੇ ਵਿਚ ਲੱਗੇ ਕਿਸਾਨ ਮੇਲੇ ਅਤੇ ਪਸ਼ੂ ਪਾਲਣ ਮੇਲੇ ਦਾ ਉਦਘਾਟਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੀਤਾ ਗਿਆ।

ਮੁੱਖ ਮੰਤਰੀ ਨੇ ਕਿਹਾ ਕਿ ਖੇਤੀਬਾੜੀ ਅਤੇ ਪਸ਼ੂ ਪਾਲਣ ਦੇ ਖੇਤਰ ਦੇ ਵਿਚ ਪੰਜਾਬ ਕਾਫ਼ੀ ਤਰੱਕੀ ਕਰ ਰਿਹਾ ਹੈ ਜੋ ਕਿ ਇੱਕ ਸ਼ਲਾਘਾਯੋਗ ਕਦਮ ਹੈ। ਉਧਰ ਮੇਲੇ ‘ਚ ਪਹੁੰਚੇ ਕਿਸਾਨਾਂ ਨੇ ਦੱਸਿਆ ਕਿ ਮੇਲੇ ‘ਚੋਂ ਉਨ੍ਹਾਂ ਨੂੰ ਕਾਫੀ ਆਧੁਨਿਕ ਤਕਨੀਕ ਦੀਆਂ ਮਸ਼ੀਨਾਂ ਅਤੇ ਬੀਜਾਂ ਬਾਰੇ ਜਾਣਕਾਰੀ ਮਿਲ ਰਹੀ ਹੈ।

ਨਾਲ ਹੀ ਕਿਸਾਨਾਂ ਨੇ ਵੀ ਕਿਹਾ ਕਿ ਇਸ ਵਾਰ ਜ਼ਿਆਦਾਤਰ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਜਾਗਰੂਕ ਕੀਤਾ ਜਾ ਰਿਹਾ ਹੈ ਦੱਸ ਦੇਈਏ ਕਿ ਮੇਲੇ ‘ਚ ਪਹੁੰਚੇ ਕਿਸਾਨਾਂ ਨੇ ਕਿਹਾ ਕਿ ਕਈ ਤਰ੍ਹਾਂ ਦੀਆਂ ਨਵੀਆਂ ਮਸ਼ੀਨਾਂ ਵੀ ਕੰਪਨੀਆਂ ਵੱਲੋਂ ਲਾਂਚ ਕੀਤੀਆਂ ਗਈਆਂ ਹਨ। ਉਹਨਾਂ ਸਰਕਾਰ ਤੋਂ ਇਸ ਤੇ ਵੱਧ ਤੋਂ ਵੱਧ ਸਬਸਿਡੀ ਦੇਣ ਦੀ ਮੰਗ ਵੀ ਕੀਤੀ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।