ਖੇਤੀ ਬਿਲਾਂ ਵਿਰੁਧ ਕਾਂਗਰਸ ਨੇ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਖੇਤੀ ਬਿਲਾਂ ਵਿਰੁਧ ਕਾਂਗਰਸ ਨੇ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ

image

ਡਾ. ਹਰਜੋਤ ਕਮਲ ਤੇ ਧਰਮਸੋਤ ਦੀ ਅਗਵਾਈ 'ਚ ਮੁਜ਼ਾਹਰਾ

ਚੰਡੀਗੜ੍ਹ, 21 ਸਤੰਬਰ (ਸਪੋਕਸਮੈਨ ਸਮਾਚਾਰ ਸੇਵਾ) : ਕੇਂਦਰ ਸਰਕਾਰ ਵਲੋਂ ਕਿਸਾਨਾਂ ਵਿਰੁਧ ਪਾਸ ਕੀਤੇ ਖੇਤੀ ਬਿਲਾਂ ਵਿਰੁਧ ਰੋਸ ਵਜੋਂ ਅੱਜ ਥਾਂ-ਥਾਂ ਕਾਂਗਰਸੀਆਂ ਵਲੋਂ ਪ੍ਰਦਰਸ਼ਨ ਕੀਤੇ ਗਏ। ਹਲਕਾ ਮੋਗਾ ਦੀ ਬਾਹਰਲੀ ਦਾਣਾ ਮੰਡੀ ਵਿਖੇ ਵਿਧਾਇਕ ਡਾ: ਹਰਜੋਤ ਕਮਲ ਦੀ ਅਗਵਾਈ ਵਿਚ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੇ ਜ਼ੋਰਦਾਰ ਪ੍ਰਦਰਸ਼ਨ ਕੀਤਾ। ਲੋਕਾਂ ਵਿਚ ਕੇਂਦਰ ਸਰਕਾਰ ਵਿਰੁਧ ਗੁੱਸਾ ਇਸ ਕਦਰ ਪ੍ਰਚੰਡ ਸੀ ਕਿ ਲਗਾਤਾਰ 4 ਘੰਟੇ ਚੱਲੇ ਇਸ ਪ੍ਰਦਰਸ਼ਨ ਦੌਰਾਨ ਜਦੋਂ ਅਖੀਰ ਵਿਚ ਵਿਧਾਇਕ ਡਾ: ਹਰਜੋਤ ਕਮਲ ਸੰਬੋਧਨ ਕਰ ਰਹੇ ਸਨ ਤਾਂ ਉਸ ਸਮੇਂ ਵੀ ਪਿੰਡਾਂ ਤੋਂ ਵਹੀਰਾਂ ਘੱਤ ਕੇ ਕਾਫ਼ਲਿਆਂ ਦੇ ਰੂਪ ਵਿਚ ਲੋਕ ਰੈਲੀ ਵਿਚ ਸ਼ਾਮਲ ਹੋ ਰਹੇ ਸਨ।  ਇਸੇ ਤਰ੍ਹਾਂ ਨਾਭਾ ਵਿਖੇ ਸਾਧੂ ਸਿੰਘ ਧਰਮਸੋਤ ਦੀ ਅਗਵਾਈ ਵਿਚ ਕਾਂਗਰਸੀਆਂ ਨੇ ਕੇਂਦਰ ਵਿਰੁਧ ਰੋਸ ਪ੍ਰਦਰਸ਼ਨ ਕੀਤਾ। ਅੱਜ ਰਾਏਕੋਟ ਦਾਣਾ ਮੰਡੀ 'ਚ ਵੀ ਪਾਰਲੀਮੈਂਟ ਮੈਂਬਰ ਡਾ. ਅਮਰ ਸਿੰਘ ਦੀ ਅਗਵਾਈ 'ਚ ਕੇਂਦਰ ਸਰਕਾਰ ਵਲੋਂ ਸੰਸਦ ਵਿਚ ਪਾਸ ਕੀਤੇ ਗਏ ਖੇਤੀਬਾੜੀ ਸੋਧ ਬਿਲਾਂ ਦੇ ਵਿਰੋਧ ਵਿਚ ਵਿਸ਼ਾਲ ਰੋਸ ਧਰਨਾ ਦਿਤਾ ਗਿਆ। ਰੋਸ ਧਰਨੇ ਵਿਚ ਵੱਡੀ ਗਿਣਤੀ 'ਚ ਕਾਂਗਰਸੀ ਵਰਕਰ ਅਤੇ ਕਿਸਾਨ ਪੁੱਜੇ। ਇਸ ਮੌਕੇ ਸੰਬੋਧਨ ਕਰਦੇ ਹੋਏ ਪਾਰਲੀਮੈਂਟ ਮੈਂਬਰ ਡਾ. ਅਮਰ ਸਿੰਘ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਨੇ ਭਾਰੀ ਵਿਰੋਧ ਦੇ ਬਾਵਜੂਦ ਸੰਸਦ ਵਿਚ ਖੇਤੀਬਾੜੀ ਨਾਲ ਸਬੰਧਿਤ ਤਿੰਨ ਬਿਲ ਪਾਸ ਕਰ ਕੇ ਕਿਸਾਨਾਂ ਨਾਲ ਧੋਖਾ ਕੀਤਾ ਹੈ।