CM ਜੀ ਇਕੱਠੇ ਹੋ ਕਿ ਦਿੱਲੀ ਚੱਲੋ ਤਾਂ ਜੋ ਕਾਨੂੰਨ ਰੱਦ ਕਰਨ ਲਈ ਕੇਂਦਰ ਹੋ ਜਾਵੇ ਮਜ਼ਬੂਰ - ਬੈਂਸ

ਏਜੰਸੀ

ਖ਼ਬਰਾਂ, ਪੰਜਾਬ

ਲੋਕ ਇਨਸਾਫ਼ ਪਾਰਟੀ ਕੱਲ੍ਹ ਕੱਢੇਗੀ ਮੋਟਰ ਸਾਈਕਲ ਰੈਲੀ

Captain Amarinder Singh, Siamrjit Singh Bains

ਚੰਡੀਗੜ੍ਹ -ਲੋਕ ਇਨਸਾਫ਼ ਪਾਰਟੀ ਦੇ ਨੇਤਾ ਬਲਵਿੰਦਰ ਸਿੰਘ ਬੈਂਸ ਵੱਲੋਂ ਰਾਸ਼ਟਰਪਤੀ ਨੂੰ ਅਪੀਲ ਕਰਨ ਤੋਂ ਬਾਅਦ ਹੁਣ ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਜੀਤ ਬੈਂਸ ਨੇ ਖੇਤੀ ਬਿੱਲਾਂ ਨੂੰ ਲੈ ਕੇ ਕੈਪਟਨ ਅਮਰਿੰਦਰ ਸਿੰਘ ਨੂੰ ਖ਼ਾਸ ਅਪੀਲ ਕੀਤੀ ਹੈ।

ਸਿਮਰਜੀਤ ਬੈਂਸ ਨੇ ਆਪਣੇ ਟਵਿੱਟਰ ਹੈਂਡਲ 'ਤੇ ਇਕ ਪੋਸਟ ਸ਼ੇਅਰ ਕਰ ਕੇ ਕੈਪਟਨ ਅਮਰਿੰਦਰ ਸਿੰਘ ਨੂੰ ਕਿਹਾ ਕਿ ''ਕੈਪਟਨ ਅਮਰਿੰਦਰ ਸਿੰਘ ਜੀ ਤੁਹਾਨੂੰ ਕਾਂਗਰਸ ਲੀਡਰ ਕਰਕੇ ਨਹੀਂ ਪੰਜਾਬ ਦਾ CM ਅਤੇ ਸਾਬਕਾ ਪ੍ਰਧਾਨ ਜੱਟ ਮਹਾਂਸਭਾ ਹੋਣ ਦੇ ਨਾਤੇ LIP ਵਲੋਂ ਅਪੀਲ ਕਿਸਾਨ ਜੱਥੇਬੰਦੀਆਂ ਅਤੇ ਰਾਜਨੀਤਕ ਪਾਰਟੀਆਂ ਜੋ ਖੇਤੀ ਸੁਧਾਰ ਕਾਨੂੰਨ ਦੇ ਵਿਰੋਧ ਵਿਚ ਹਨ ਉਹਨਾਂ ਨੂੰ ਇਕਜੁੱਟ ਕਰਕੇ ਅਗਵਾਈ ਕਰਦੇ ਹੋਏ ਦਿੱਲੀ ਚੱਲੋ ਤਾਂ ਜੋ ਕਾਨੂੰਨ ਨੂੰ ਰੱਦ ਕਰਨ ਲਈ ਕੇਂਦਰ ਮਜ਼ਬੂਰ ਹੋ ਜਾਵੇ।''

ਦੱਸ ਦਈਏ ਕਿ ਸਿਮਰਜੀਤ ਬੈਂਸ ਪੰਜਾਬ ਦੇ ਮੁੱਦਿਆ ਨੂੰ ਚੁੱਕਣ ਵਿਚ ਸਭ ਤੋਂ ਅੱਗੇ ਹੁੰਦੇ ਹਨ ਫਿਰ ਚਾਹੇ ਉਹ ਪਾਣੀਆਂ ਦਾ ਮੁੱਦਾ ਹੋਵੇ ਜਾਂ ਫਿਰ ਜ਼ਹਿਰੀਲੀ ਸ਼ਰਾਬ ਦਾ। ਜ਼ਿਕਰਯੋਗ ਹੈ ਕਿ ਲੋਕ ਇਨਸਾਫ਼ ਪਾਰਟੀ ਕੱਲ੍ਹ ਯਾਨੀ 23 ਸਤੰਬਰ ਦੇ ਦਿਨ ਸਵੇਰੇ 10 ਵਜੇ ਫ਼ਤਹਿਗੜ੍ਹ ਸਾਹਿਬ ਤੋਂ ਇਕ ਮੋਟਰ ਸਾਈਕਲ ਰੈਲੀ ਪੰਜਾਬ ਬਚਾਓ ਕਿਸਾਨ ਬਚਾਓ ਬੈਨਰ ਹੇਠ ਰੈਲੀ ਕੱਢਣਗੇ ਅਤੇ ਪਾਰਲੀਮੈਂਟ ਦਾ ਘਿਰਾਓ ਕਰਨਗੇ। 

ਜ਼ਿਕਰਯੋਗ ਹੈ ਕਿ ਕੇਂਦਰ ਸਰਕਾਰ ਵੱਲੋਂ ਲਿਆਂਦੇ ਜਾ ਰਹੇ ਖੇਤੀ ਬਿਲਾਂ ਦੇ ਵਿਰੋਧ ਵਿਚ ਅਕਾਲੀ ਦਲ ਵੱਲੋਂ ਵੀ 25 ਸਤੰਬਰ ਨੂੰ ਪੰਜਾਬ ਵਿਚ ਤਿੰਨ ਘੰਟੇ ਲਈ ਚੱਕਾ ਜਾਮ ਕੀਤਾ ਜਾਵੇਗਾ। ਇਸ ਸਬੰਧੀ ਜਾਣਕਾਰੀ ਸੀਨੀਅਰ ਅਕਾਲੀ ਆਗੂ  ਡਾ.ਦਲਜੀਤ ਸਿੰਘ ਚੀਮਾ ਨੇ ਦਿੱਤੀ ਹੈ।