ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਅਮਰੀਕਾ ਨਿਵਾਸੀ ਮਨਜੀਤ ਸਿੰਘ ਨੇ ਆਲਟੋ ਕਾਰ ਕੀਤੀ ਭੇਟ
ਕਿਹਾ- ਗੁਰੂ ਸਾਹਿਬ ਦੇ ਪਾਵਨ ਅਸਥਾਨ ਤੋਂ ਮਿਲੀਆਂ ਬਰਕਤਾਂ
ਅੰਮ੍ਰਿਤਸਰ: ਅਮਰੀਕਾ ਨਿਵਾਸੀ ਮਨਜੀਤ ਸਿੰਘ ਅਤੇ ਉਨ੍ਹਾਂ ਦੇ ਪਰਿਵਾਰ ਨੇ ਸਚਖੰਡ ਸ੍ਰੀ ਹਰਿਮੰਦਰ ਸਾਹਿਬ ’ਚ ਆਲਟੋ ਕਾਰ ਭੇਟ ਕਰ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ ਹੈ। ਇਸ ਮੌਕੇ ਸ਼ਰਧਾਲੂ ਮਨਜੀਤ ਸਿੰਘ ਨੇ ਕਿਹਾ ਕਿ ਗੁਰੂ ਸਾਹਿਬ ਦੇ ਪਾਵਨ ਅਸਥਾਨ ਤੋਂ ਵੱਡੀਆਂ ਬਰਕਤਾਂ ਉਨ੍ਹਾਂ ਦੇ ਪਰਿਵਾਰ ਨੂੰ ਪ੍ਰਾਪਤ ਹੋਈਆਂ ਹਨ। ਸ਼ੁਕਰਾਨੇ ਵਜੋਂ ਉਨ੍ਹਾਂ ਨੇ ਆਲਟੋ ਕਾਰ ਦੀ ਇਹ ਸੇਵਾ ਕੀਤੀ ਹੈ।
ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਪਰਮਜੀਤ ਸਿੰਘ ਸਰੋਆ ਨੇ ਕਿਹਾ ਕਿ ਸ਼ਰਧਾਲੂਆਂ ਅੰਦਰ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਪ੍ਰਤੀ ਅਥਾਹ ਸ਼ਰਧਾ ਹੈ ਅਤੇ ਸੰਗਤਾਂ ਇਸ ਪਾਵਨ ਅਸਥਾਨ ’ਤੇ ਭੇਟਾਵਾਂ ਅਰਪਣ ਕਰ ਕੇ ਸ਼ਰਧਾ ਤੇ ਸਤਿਕਾਰ ਭੇਟ ਕਰਦੀਆਂ ਹਨ।
ਇਸੇ ਤਹਿਤ ਹੀ ਅਮਰੀਕਾ ਨਿਵਾਸੀ ਮਨਜੀਤ ਸਿੰਘ ਅਤੇ ਉਨ੍ਹਾਂ ਦੇ ਪਰਿਵਾਰ ਨੇ ਆਲਟੋ ਕਾਰ ਭੇਟ ਕੀਤੀ ਹੈ। ਇਸ ਮੌਕੇ ਸ਼ਰਧਾਲੂ ਪਰਿਵਾਰ ਨੂੰ ਸ੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਪਰਮਜੀਤ ਸਿੰਘ, ਪ੍ਰਤਾਪ ਸਿੰਘ ਤੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ.ਸੁਲੱਖਣ ਸਿੰਘ ਭੰਗਾਲੀ ਨੇ ਗੁਰੂ ਬਖ਼ਸ਼ਿਸ਼ ਸਿਰੋਪਾਓ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਦੇ ਕੇ ਸਨਮਾਨਿਤ ਕੀਤਾ।