ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਮਾਮਲਾ: ਸ਼ਮਸ਼ੇਰ ਸਿੰਘ 27 ਸਾਲਾਂ ਬਾਅਦ ਰਿਹਾਅ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਅਗਸਤ 2007 ਵਿਚ ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੇ ਪਟਿਆਲਾ ਵਾਸੀ ਸ਼ਮਸ਼ੇਰ ਸਿੰਘ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਸੀ।

photo


 

ਚੰਡੀਗੜ੍ਹ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਮਾਮਲੇ ਵਿਚ ਸ਼ਮਸ਼ੇਰ ਸਿੰਘ ਨੂੰ ਅਦਾਲਤ ਤੋਂ ਜ਼ਮਾਨਤ ਮਿਲਣ ਤੋਂ ਬਾਅਦ ਵੀਰਵਾਰ ਨੂੰ ਚੰਡੀਗੜ੍ਹ ਦੀ ਬੁੜੈਲ ਜੇਲ੍ਹ ਪ੍ਰਸ਼ਾਸਨ ਨੇ ਰਿਹਾਅ ਕਰ ਦਿਤਾ ਗਿਆ। ਸੀਜੇਐਮ ਡਾਕਟਰ ਅਮਨਿੰਦਰ ਸਿੰਘ ਸੰਧੂ ਦੀ ਅਦਾਲਤ ਨੇ ਸ਼ਮਸ਼ੇਰ ਸਿੰਘ ਦੀ ਜ਼ਮਾਨਤ ਅਰਜ਼ੀ ਮਨਜ਼ੂਰ ਕਰ ਲਈ ਸੀ।

ਇਹ ਵੀ ਪੜ੍ਹੋ: PSEB ਵਲੋਂ 5ਵੀਂ ਅਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਤੋਂ ਸਰਟੀਫਿਕੇਟ ਅਤੇ ਰਜਿਸਟ੍ਰੇਸ਼ਨ ਦੇ ਨਾਂ 'ਤੇ ਵਸੂਲੇ ਜਾ ਰਹੇ ਪੈਸੇ

ਇਸ ਤੋਂ ਪਹਿਲਾਂ ਇਸ ਕਤਲ ਕੇਸ ਦੇ ਦੋ ਹੋਰ ਮੁਲਜ਼ਮਾਂ ਲਖਵਿੰਦਰ ਸਿੰਘ ਉਰਫ਼ ਲੱਖਾ ਅਤੇ ਗੁਰਮੀਤ ਸਿੰਘ ਨੂੰ ਜੇਲ੍ਹ ਪ੍ਰਸ਼ਾਸਨ ਨੇ 10 ਮਈ ਅਤੇ 2 ਜੂਨ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ’ਤੇ ਜ਼ਮਾਨਤ ’ਤੇ ਰਿਹਾਅ ਕਰ ਦਿਤਾ ਸੀ। ਦੱਸ ਦੇਈਏ ਕਿ ਅਗਸਤ 2007 ਵਿਚ ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੇ ਪਟਿਆਲਾ ਵਾਸੀ ਸ਼ਮਸ਼ੇਰ ਸਿੰਘ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਸੀ। ਇਸ ਮਾਮਲੇ 'ਚ ਹੋਰ ਦੋਸ਼ੀਆਂ ਨੂੰ ਵੀ ਸਜ਼ਾ ਹੋਈ ਹੈ।

ਇਹ ਵੀ ਪੜ੍ਹੋ: ਵਿਰੋਧ ਤੋਂ ਬਾਅਦ ਪੰਜਾਬੀ ਗਾਇਕ ਸ਼ੁੱਭ ਦਾ ਪਹਿਲਾ ਬਿਆਨ, ਕਿਹਾ-ਪੰਜਾਬੀਆਂ ਨੂੰ ਦੇਸ਼ ਭਗਤੀ ਦਾ ਸਬੂਤ ਦੇਣ ਦੀ ਲੋੜ ਨਹੀਂ