ਬਾਬਾ ਫ਼ਰੀਦ ਜੀ ਦੇ ਆਗਮਨ ਪੁਰਬ ਨੂੰ ਲੈ ਕੇ ਭਲਕੇ ਜ਼ਿਲ੍ਹਾ ਫਰੀਦਕੋਟ ਵਿਚ ਸਥਾਨਕ ਛੁੱਟੀ ਦਾ ਐਲਾਨ
ਸਮੂਹ ਸਰਕਾਰੀ ਦਫ਼ਤਰ ਅਤੇ ਵਿਦਿਅਕ ਸੰਸਥਾਵਾਂ ਰਹਿਣਗੀਆਂ ਬੰਦ
Holiday declared in Faridkot district of Punjab on Sep 23
ਫਰੀਦਕੋਟ: ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਮੈਜਿਸਟ੍ਰੇਟ ਵਨੀਤ ਕੁਮਾਰ ਆਈ.ਏ.ਐਸ. ਨੇ ਸ਼ੇਖ ਬਾਬਾ ਫ਼ਰੀਦ ਜੀ ਦੇ ਆਗਮਨ ਪੁਰਬ 2023 ਨੂੰ ਲੈ ਕੇ ਮਿਤੀ 23 ਸਤੰਬਰ 2023 ਦਿਨ ਸ਼ਨਿਚਰਵਾਰ ਨੂੰ ਲੋਕਲ ਛੁੱਟੀ ਦਾ ਐਲ਼ਾਨ ਕੀਤਾ ਹੈ। ਇਸ ਮੌਕੇ ਜ਼ਿਲ੍ਹਾ ਫਰੀਦਕੋਟ ਦੇ ਸਮੂਹ ਸਰਕਾਰੀ ਦਫ਼ਤਰਾਂ ਵਿਦਿਅਕ ਸੰਸਥਾਵਾਂ ਬੰਦ ਰਹਿਣਗੀਆਂ।