ਯੂਥ ਕਾਂਗਰਸ ਦੇ ਆਗੂ ਅਕਸ਼ੇ ਸ਼ਰਮਾ ਨੇ ਕਾਂਗਰਸ ਛੱਡ ਫੜਿਆ ਭਾਜਪਾ ਦਾ ਪੱਲਾ  

ਏਜੰਸੀ

ਖ਼ਬਰਾਂ, ਪੰਜਾਬ

ਜਾਣਕਾਰੀ ਅਨੁਸਾਰ ਮੋਹਿਤ ਮੋਹਿੰਦਰਾ ਦੇ ਯੂਥ ਪ੍ਰਧਾਨ ਬਣਨ ਤੋਂ ਬਾਅਦ ਅਕਸ਼ੇ ਸ਼ਰਮਾ ਪਾਰਟੀ ਤੋਂ ਨਰਾਜ਼ ਚੱਲ ਰਹੇ ਸਨ।    

Youth Congress leader Akshay Sharma left the Congress and joined the BJP

 ਚੰਡੀਗੜ੍ਹ - ਯੂਥ ਕਾਂਗਰਸ ਦੇ ਵਾਇਸ ਪ੍ਰਧਾਨ ਅਕਸ਼ੇ ਸ਼ਰਮਾ ਨੇ ਪਾਰਟੀ 'ਚੋਂ ਅਸਤੀਫ਼ਾ ਦੇ ਦਿੱਤਾ ਹੈ ਤੇ ਉਹ ਭਾਜਪਾ ਵਿਚ ਸ਼ਾਮਲ ਹੋ ਗਏ ਹਨ। ਅਕਸ਼ੇ ਸ਼ਰਮਾ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦੀ ਅਗਵਾਈ ਵਿਚ ਭਾਜਪ ਵਿਚ ਸ਼ਾਮਲ ਹੋਏ। ਜਾਣਕਾਰੀ ਅਨੁਸਾਰ ਮੋਹਿਤ ਮੋਹਿੰਦਰਾ ਦੇ ਯੂਥ ਪ੍ਰਧਾਨ ਬਣਨ ਤੋਂ ਬਾਅਦ ਅਕਸ਼ੇ ਸ਼ਰਮਾ ਪਾਰਟੀ ਤੋਂ ਨਰਾਜ਼ ਚੱਲ ਰਹੇ ਸਨ।    

ਕਾਂਗਰਸ ਪਾਰਟੀ ਦੇ ਪ੍ਰਧਾਨ ਮਲਿਕਾ ਅਰਜਨ ਖੜਗੇ ਨੂੰ ਭੇਜੇ ਆਪਣੇ ਅਸਤੀਫ਼ੇ ਵਿਚ ਪਾਰਟੀ ਤੇ ਤਿੱਖੇ ਇਲਜ਼ਾਮ ਲਗਾਏ ਹਨ ਅਤੇ ਕਿਹਾ ਹੈ ਕਿ ਹੁਣ ਪਾਰਟੀ ਅੰਦਰ ਸਿਰਫ਼ ਨੇਤਾਵਾਂ ਅਤੇ ਮੰਤਰੀਆਂ ਦੇ ਲੜਕਿਆਂ ਨੂੰ ਹੀ ਅੱਗੇ ਰੱਖ ਕੇ ਪਰਿਵਾਰਵਾਦ ਨੂੰ ਪੂਰੀ ਤਰ੍ਹਾਂ ਪਾਰਟੀ ਵਿਚ ਲਾਗੂ ਕੀਤਾ ਜਾ ਰਿਹਾ ਹੈ ਅਤੇ ਹੁਣ ਪਾਰਟੀ ਅੰਦਰ ਚੰਗੇ ਭਵਿੱਖ ਲਈ ਕਾਂਗਰਸ ਵਿਚ ਆਏ ਨੌਜਵਾਨਾਂ ਦਾ ਸਿਆਸੀ ਕਤਲ ਕੀਤਾ ਜਾ ਰਿਹਾ ਹੈ। ਅਕਸ਼ੈ ਨੇ ਪੰਜਾਬ ਦੀ ਕਾਂਗਰਸ ਲੀਡਰਸ਼ਿਪ 'ਤੇ ਵੀ ਬੜੇ ਸਵਾਲ ਖੜੇ ਕੀਤੇ ਹਨ। 

ਅਕਸ਼ੇ ਸ਼ਰਮਾ ਨੇ ਪੰਜਾਬ ਯੂਥ ਕਾਂਗਰਸ ਦੀ ਪ੍ਰਧਾਨਗੀ ਦੀ ਚੋਣ ਲੜੀ ਸੀ, ਪਰ ਬਾਅਦ ਵਿਚ ਉਨ੍ਹਾਂ ਨੇ ਇਹ ਇਲਜ਼ਾਮ ਲਗਾਇਆ ਸੀ ਕਿ ਪੰਜਾਬ ਦੀ ਲੀਡਰਸ਼ਿਪ ਨੇ  ਚੋਣਾਂ ਵਿਚ ਘਪਲੇਬਾਜੀ ਕਰਕੇ ਉਨ੍ਹਾਂ ਨੂੰ ਹਰਾਇਆ ਹੈ ਅਤੇ ਉਨ੍ਹਾਂ ਦੀਆਂ ਕਈ ਲੱਖਾਂ ਵੋਟਾਂ ਰੱਦ ਕਰ ਦਿੱਤੀਆਂ ਗਈਆਂ।