Amritsar News:  ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਬਾਹਰ ਗਲਿਆਰੇ 'ਚ ਵਿਅਕਤੀ ਨੇ ਖ਼ੁਦ ਨੂੰ ਮਾਰੀ ਗੋਲੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

Amritsar News: ਪੁਲਿਸ ਮੁਲਾਜ਼ਮ ਦੀ ਪਿਸਟਲ ਖੋਹ ਕੇ ਵਿਅਕਤੀ ਨੇ ਘਟਨਾ ਨੂੰ ਦਿੱਤਾ ਅੰਜਾਮ- ਸੂਤਰ 

 A person shot himself in the corridor outside Sachkhand Sri Darbar Sahib

Amritsar News: ਪੰਜਾਬ ਦੇ ਅੰਮ੍ਰਿਤਸਰ 'ਚ ਹਰਿਮੰਦਰ ਸਾਹਿਬ ਕੰਪਲੈਕਸ 'ਚ ਇਕ ਨੌਜਵਾਨ ਨੇ ਖੁਦ ਨੂੰ ਗੋਲੀ ਮਾਰ ਲਈ। ਜ਼ਖ਼ਮੀ ਨੌਜਵਾਨ ਨੂੰ ਇਲਾਜ ਲਈ ਸ੍ਰੀ ਗੁਰੂ ਨਾਨਕ ਦੇਵ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।

ਜਾਣਕਾਰੀ ਅਨੁਸਾਰ ਵੀ.ਆਈ.ਪੀਜ਼ ਹਰਿਮੰਦਰ ਸਾਹਿਬ ਮੱਥਾ ਟੇਕਣ ਪੁੱਜੇ ਸਨ। ਜਿਸ ਦੇ ਨਾਲ ਬੰਦੂਕਧਾਰੀ ਮੌਜੂਦ ਸਨ। ਵੀਆਈਪੀ ਮੱਥਾ ਟੇਕਣ ਲਈ ਅੰਦਰ ਚਲੇ ਗਏ ਅਤੇ ਬੰਦੂਕਧਾਰੀ ਬਾਹਰ ਗਲਿਆਰੇ ਦੇ ਨੇੜੇ ਹੀ ਰਹੇ।

ਕੁਝ ਹੀ ਦੇਰ 'ਚ ਨੌਜਵਾਨ ਦੌੜਦਾ ਆਇਆ, ਉਸ ਨੇ ਬੰਦੂਕਧਾਰੀ ਦੀ ਪਿਸਤੌਲ ਖੋਹ ਲਈ ਅਤੇ ਖੁਦ ਨੂੰ ਗੋਲੀ ਮਾਰ ਲਈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਇਸ ਦੇ ਨਾਲ ਹੀ ਮ੍ਰਿਤਕ ਦੀ ਇਲਾਜ ਦੌਰਾਨ ਮੌਤ ਹੋ ਗਈ, ਪੁਲਿਸ ਜਾਂਚ ਵਿੱਚ ਜੁਟੀ ਹੋਈ ਹੈ।

ਗੋਲੀ ਦੀ ਆਵਾਜ਼ ਸੁਣ ਕੇ ਆਸ-ਪਾਸ ਦੇ ਦੁਕਾਨਦਾਰ ਵੀ ਭੱਜ ਕੇ ਆਏ। ਪਰ ਉਦੋਂ ਤੱਕ ਨੌਜਵਾਨ ਉਥੇ ਹੀ ਡਿੱਗ ਚੁੱਕਾ ਸੀ। ਨੌਜਵਾਨ ਦੇ ਸਿਰ 'ਤੇ ਗੋਲੀ ਲੱਗੀ ਹੈ। ਇੰਨੀ ਸੁਰੱਖਿਆ ਦੇ ਬਾਵਜੂਦ ਇੱਕ ਨੌਜਵਾਨ ਨੇ ਆਪਣੇ ਆਪ ਨੂੰ ਗੋਲੀ ਮਾਰ ਲੈਣੀ ਬਹੁਤ ਹੀ ਹੈਰਾਨੀ ਵਾਲੀ ਗੱਲ ਹੈ। ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਮ੍ਰਿਤਕ ਨੌਜਵਾਨ ਪ੍ਰਵਾਸੀ ਦੱਸਿਆ ਜਾ ਰਿਹਾ ਹੈ।

ਗਲਿਆਰਾ ਪੁਲਿਸ ਸਟੇਸ਼ਨ ਅਨੁਸਾਰ ਖ਼ੁਦ ਨੂੰ ਗੋਲੀ ਮਾਰਨ ਵਾਲਾ ਵਿਅਕਤੀ ਪ੍ਰਵਾਸੀ ਹੈ। ਪੁਲਿਸ ਮੌਕੇ 'ਤੇ ਪਹੁੰਚੀ ਅਤੇ ਮਾਮਲੇ ਦੀ ਜਾਂਚ ਕਰ ਰਹੀ ਹੈ। ਅਜੇ ਤੱਕ ਮ੍ਰਿਤਕ ਦੀ ਪਛਾਣ ਨਹੀਂ ਹੋ ਸਕੀ ਹੈ। ਪੁਲਿਸ ਪੁੱਛਗਿੱਛ ਕਰ ਰਹੀ ਹੈ ਕਿ ਨੌਜਵਾਨ ਕਿੱਥੋਂ ਆਇਆ ਸੀ। ਸੀਸੀਟੀਵੀ ਫੁਟੇਜ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਜਲਦੀ ਹੀ ਨੌਜਵਾਨ ਦੀ ਪਛਾਣ ਕਰ ਲਈ ਜਾਵੇਗੀ।

ਜਿਸ ਜਗ੍ਹਾ ਨੌਜਵਾਨ ਨੇ ਆਪਣੇ ਆਪ ਨੂੰ ਗੋਲੀ ਮਾਰੀ, ਉਹ ਜਗ੍ਹਾ ਹਰਿਮੰਦਰ ਸਾਹਿਬ ਦੇ ਬਿਲਕੁਲ ਸਾਹਮਣੇ ਹੈ, ਜਿੱਥੇ ਦੁਕਾਨਾਂ ਹਨ। ਇਸ ਨੂੰ ਪ੍ਰਵੇਸ਼ ਦੁਆਰ ਵੀ ਕਿਹਾ ਜਾਂਦਾ ਹੈ। ਇੱਥੇ ਵੀਆਈਪੀ ਪਾਰਕਿੰਗ ਦਾ ਵੀ ਪ੍ਰਬੰਧ ਹੈ ਅਤੇ ਸੁਰੱਖਿਆ ਕਰਮਚਾਰੀ ਹਰ ਸਮੇਂ ਮੌਜੂਦ ਰਹਿੰਦੇ ਹਨ। ਪੁਲਿਸ ਅਧਿਕਾਰੀਆਂ ਦਾ ਦਫ਼ਤਰ ਵੀ ਇੱਥੇ ਹੈ।