Sangrur News: ਪਿਓ ਹੀ ਨਿਕਲਿਆ ਪੁੱਤ ਦਾ ਵੈਰੀ, ਨੌਜਵਾਨ ਪੁੱਤ ਦਾ ਗੋਲੀ ਮਾਰ ਕੇ ਕੀਤਾ ਕਤਲ
ਪਿਓ ਦੇ ਕਿਸੇ ਔਰਤ ਨਾਲ ਨਜਾਇਜ਼ ਸਬੰਧਾਂ ਨੂੰ ਲੈ ਕੇ ਪੁੱਤ ਲੜਦਾ ਸੀ
Father killed his son in Cheema, Sangrur News: ਸੰਗਰੂਰ ਦੇ ਪਿੰਡ ਚੀਮਾ 'ਚ ਵੱਡੀ ਵਾਰਦਾਤ ਵਾਪਰੀ ਹੈ। ਇਥੇ ਇਕ ਪਿਉ ਨੇ ਆਪਣੇ ਹੀ ਪੁੱਤਰ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਹੈ। ਮ੍ਰਿਤਕ ਨੌਜਵਾਨ ਦੀ ਪਹਿਚਾਣ ਅਮਨਦੀਪ ਸਿੰਘ (18 ਸਾਲ) ਵਜੋਂ ਹੋਈ ਹੈ। ਪੁਲਿਸ ਥਾਣਾ ਚੀਮਾ ਮੰਡੀ ਦੇ ਐਸ.ਐਚ.ਓ. ਮਨਜੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਅਮਨਦੀਪ ਦੇ ਪਿਤਾ ਗੋਪਾਲ ਸਿੰਘ ਦੇ ਕਿਸੇ ਔਰਤ ਨਾਲ ਨਜਾਇਜ਼ ਸੰਬੰਧਾਂ ਨੂੰ ਲੈ ਕੇ ਪਰਿਵਾਰ ਨਾਲ ਅਕਸਰ ਹੀ ਲੜਾਈ ਝਗੜਾ ਹੁੰਦਾ ਰਹਿੰਦਾ ਸੀ।
ਮ੍ਰਿਤਕ ਨੌਜਵਾਨ ਅਤੇ ਉਸ ਦੀ ਮਾਤਾ ਵਲੋਂ ਗੋਪਾਲ ਸਿੰਘ ਨੂੰ ਅਜਿਹਾ ਕੰਮ ਕਰਨ ਤੋਂ ਵਰਜਿਆ ਜਾਂਦਾ ਸੀ। ਬੀਤੀ ਰਾਤ ਜਦੋਂ ਗੋਪਾਲ ਸਿੰਘ ਸ਼ਰਾਬ ਪੀ ਕੇ ਘਰ ਆਇਆ ਤਾਂ ਉਸ ਨੇ ਆਪਣ ਪੁੱਤਰ ਅਮਨਦੀਪ ਸਿੰਘ 'ਤੇ ਬੰਦੂਕ ਨਾਲ ਫਾਇਰ ਕਰ ਦਿੱਤਾ।
ਗੰਭੀਰ ਜ਼ਖ਼ਮੀ ਹਾਲਤ ਵਿਚ ਅਮਨਦੀਪ ਸਿੰਘ ਨੂੰ ਸਿਵਲ ਹਸਪਤਾਲ ਸੁਨਾਮ ਲਿਜਾਇਆ ਗਿਆ, ਪਰ ਜ਼ਖ਼ਮਾਂ ਦੀ ਤਾਬ ਨਾ ਚੱਲਦਿਆਂ ਉਸ ਨੇ ਦਮ ਤੋੜ ਗਿਆ। ਐਸ.ਐਚ.ਓ. ਮਨਜੀਤ ਸਿੰਘ ਨੇ ਕਿਹਾ ਕਿ ਪੁਲਿਸ ਵਲੋਂ ਮਾਮਲੇ ਦੀ ਤਫਤੀਸ਼ ਕੀਤੀ ਜਾ ਹੈ ਅਤੇ ਦੋਸ਼ੀ ਨੂੰ ਜਲਦ ਹੀ ਕਾਬੂ ਕਰ ਲਿਆ ਜਾਵੇਗਾ।