Jalandhar News: ਜਲੰਧਰ ਪੁਲਿਸ ਨੇ ਹਥਿਆਰਾਂ ਦੀ ਤਸਕਰੀ ਦੇ ਗੈਂਗ ਦਾ ਕੀਤਾ ਪਰਦਾਫਾਸ਼, 17 ਮੁਲਜ਼ਮ ਹਥਿਆਰਾਂ ਸਣੇ ਕੀਤੇ ਕਾਬੂ
Jalandhar News: ਮੁਲਜ਼ਮਾਂ ਕੋਲੋਂ 1.1 ਕਿਲੋ ਹੈਰੋਇਨ ਵੀ ਹੋਈ ਬਰਾਮਦ
Jalandhar police arrested 17 accused with weapons
Jalandhar police arrested 17 accused with weapons: ਜਲੰਧਰ ਕਮਿਸ਼ਨਰੇਟ ਪੁਲਿਸ ਨੇ ਇੱਕ ਵੱਡੀ ਸਫਲਤਾ ਹਾਸਲ ਕਰਦੇ ਹੋਏ 2 ਹਫ਼ਤਿਆਂ ਦੀ ਕਾਰਵਾਈ ਤੋਂ ਬਾਅਦ ਇੱਕ ਅੰਤਰ-ਰਾਜੀ ਗੈਰ-ਕਾਨੂੰਨੀ ਗੰਨ ਮਾਡਿਊਲ ਦਾ ਪਰਦਾਫਾਸ਼ ਕੀਤਾ। ਇਸ ਦੌਰਾਨ 17 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਜਿਸ ਕੋਲੋਂ 18 ਹਥਿਆਰ, 66 ਕਾਰਤੂਸ ਅਤੇ 1.1 ਕਿਲੋ ਹੈਰੋਇਨ ਬਰਾਮਦ ਹੋਈ ਹੈ।
ਇਸ ਗਿਰੋਹ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਇਹ ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਕਈ ਘਿਨੌਣੇ ਅਪਰਾਧਾਂ ਅਤੇ ਹੋਰ ਕਈ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਸਨ। ਉਹ ਪੰਜਾਬ ਅਤੇ ਹਰਿਆਣਾ ਵਿੱਚ ਗਰੋਹਾਂ ਨੂੰ ਲੌਜਿਸਟਿਕ ਸਪੋਰਟ ਅਤੇ ਹਥਿਆਰ ਵੀ ਮੁਹੱਈਆ ਕਰਵਾ ਰਹੇ ਸਨ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਆਪਣੇ ਅਕਾਊਂਟ 'ਤੇ ਸ਼ੇਅਰ ਕਰਦੇ ਹੋਏ ਇਹ ਜਾਣਕਾਰੀ ਦਿੱਤੀ ਹੈ।