Navjot Singh Sidhu News : ਨਵਜੋਤ ਸਿੱਧੂ ਨੇ ਪਤਨੀ ਨਾਲ ਸ਼ੇਅਰ ਕੀਤੀ ਫੋਟੋ, ਲਿਖਿਆ- ਕਿਹੋ ਜਿਹਾ ਬਦਲਾਅ ? 6 ਮਹੀਨੇ ਪਹਿਲਾਂ ਅਤੇ ਅੱਜ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪ੍ਰਸ਼ੰਸਕਾਂ ਨੇ ਕਿਹਾ - 'ਵਾਹਿਗੁਰੂ ਤੇਰਾ ਸ਼ੁਕਰ ਹੈ'

Navjot Singh Sidhu

 Navjot Singh Sidhu News : ਕੈਂਸਰ ਨਾਲ ਜੰਗ ਲੜ ਰਹੀ ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਅਤੇ ਸਾਬਕਾ ਕ੍ਰਿਕਟਰ ਨਵਜੋਤ ਸਿੰਘ ਸਿੱਧੂ ਦੀ ਪਤਨੀ ਨਵਜੋਤ ਕੌਰ ਹੁਣ ਠੀਕ ਹੈ। ਇਸ ਗੱਲ ਦਾ ਅੰਦਾਜ਼ਾ ਨਵਜੋਤ ਸਿੰਘ ਸਿੱਧੂ ਵੱਲੋਂ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਸ਼ੇਅਰ ਕੀਤੀ ਗਈ ਪੋਸਟ ਤੋਂ ਲਗਾਇਆ ਜਾ ਸਕਦਾ ਹੈ, ਜਿਸ 'ਚ ਉਨ੍ਹਾਂ ਨੇ ਆਪਣੀ ਪਤਨੀ ਨਾਲ 2 ਤਸਵੀਰਾਂ ਸ਼ੇਅਰ ਕੀਤੀਆਂ ਹਨ। ਇਸ ਵਿੱਚ ਉਨ੍ਹਾਂ ਨੇ ਲਿਖਿਆ ਹੈ ਕਿ ਕਿਹੋ ਜਿਹਾ ਬਦਲਾਅ ? 6 ਮਹੀਨੇ ਪਹਿਲਾਂ ਅਤੇ ਅੱਜ । ਪ੍ਰਸ਼ੰਸਕਾਂ ਨੇ ਲਿਖਿਆ ਹੈ, ਵਾਹਿਗੁਰੂ ਤੇਰਾ ਸ਼ੁਕਰ ਹੈ।

ਨਵਜੋਤ ਸਿੰਘ ਸਿੱਧੂ ਦੀ ਪਤਨੀ ਪਿਛਲੇ ਕੁਝ ਸਮੇਂ ਤੋਂ ਕੈਂਸਰ ਤੋਂ ਪੀੜਤ ਹੈ। ਉਸਦਾ ਇਲਾਜ ਹਰਿਆਣਾ ਅਤੇ ਪੰਜਾਬ ਵਿੱਚ ਚੱਲ ਰਿਹਾ ਸੀ। ਅਜਿਹੇ 'ਚ ਸਿੱਧੂ ਦਾ ਧਿਆਨ ਆਪਣੀ ਪਤਨੀ ਅਤੇ ਕ੍ਰਿਕਟ ਕੁਮੈਂਟਰੀ ਤੱਕ ਹੀ ਸੀਮਤ ਰਿਹਾ। ਲੋਕ ਸਭਾ ਚੋਣਾਂ ਆਉਂਦੇ ਹੀ ਚਰਚਾ ਸੀ ਕਿ ਸਿੱਧੂ ਦੀ ਪਤਨੀ ਪਟਿਆਲਾ ਤੋਂ ਚੋਣ ਲੜ ਸਕਦੀ ਹੈ ਪਰ ਸਿੱਧੂ ਨੇ ਖੁਦ ਸੋਸ਼ਲ ਮੀਡੀਆ 'ਤੇ ਪੋਸਟ ਕੀਤਾ ਸੀ ਕਿ ਅਜਿਹੀਆਂ ਅਟਕਲਾਂ 'ਤੇ ਰੋਕ ਲੱਗਣੀ ਚਾਹੀਦੀ ਹੈ। ਡਾ. ਨਵਜੋਤ ਕੌਰ ਦਾ ਅਜੇ ਵੀ ਕੈਂਸਰ ਦਾ ਇਲਾਜ ਚੱਲ ਰਿਹਾ ਹੈ, ਜੋ ਕੁਝ ਮਹੀਨੇ ਤੱਕ ਚੱਲੇਗਾ। ਇਨ੍ਹਾਂ ਹਾਲਾਤਾਂ ਵਿੱਚ ਸਿਰਫ ਉਨ੍ਹਾਂ ਦੀ ਸਿਹਤ ਅਤੇ ਰਿਕਵਰੀ 'ਤੇ ਧਿਆਨ ਦਿੱਤਾ ਜਾਵੇਗਾ।  

ਦੱਸ ਦੇਈਏ ਕਿ ਨਵਜੋਤ ਸਿੰਘ ਸਿੱਧੂ ਨੇ ਵੀ ਕੈਂਸਰ ਵਿਰੁੱਧ ਲੜਾਈ ਵਿੱਚ ਡਾ.ਨਵਜੋਤ ਕੌਰ ਦਾ ਪੂਰਾ ਸਾਥ ਦਿੱਤਾ। ਨਵਜੋਤ ਸਿੰਘ ਸਿੱਧੂ ਨੇ ਹਰ ਕੀਮੋਥੈਰੇਪੀ ਡਾਕਟਰ ਸਿੱਧੂ ਦਾ ਹੱਥ ਫੜ ਕੇ ਪੂਰੀ ਕਰਵਾਈ। ਉਨ੍ਹਾਂ ਨੇ ਆਪਣੇ ਹੱਥਾਂ ਨਾਲ ਖਾਣਾ ਖੁਆਇਆ ਅਤੇ ਕੀਮੋਥੈਰੇਪੀ ਟੀਮ ਦਾ ਧੰਨਵਾਦ ਵੀ ਕੀਤਾ। ਇਸ ਔਖੇ ਸਮੇਂ ਵਿੱਚ ਨਵਜੋਤ ਸਿੰਘ ਸਿੱਧੂ ਸਿਆਸਤ ਤੋਂ ਵੀ ਦੂਰ ਰਹੇ। ਉਨ੍ਹਾਂ ਨੇ ਆਪਣਾ ਸਾਰਾ ਸਮਾਂ ਆਪਣੇ ਪਰਿਵਾਰ ਨੂੰ ਹੀ ਦਿੱਤਾ।