Amritsar News: ਅੰਮ੍ਰਿਤਸਰ ਦੇ ਸਰਕਾਰੀ ਹਸਪਤਾਲ ਵਿੱਚ ਲੱਗੀ ਅੱਗ, ਸਟਾਫ਼ ਨੇ ਸ਼ੀਸ਼ੇ ਤੋੜ ਕੇ ਮਰੀਜ਼ ਕੱਢੇ ਬਾਹਰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

Amritsar News: ਮੌਕੇ 'ਤੇ ਪਹੁੰਚੀਆਂ ਫ਼ਾਇਰ ਬ੍ਰਿਗੇਡ ਦੀਆਂ ਗੱਡੀਆਂ

Amritsar Government Hospital Fire News

Amritsar Government Hospital Fire News:  ਅੰਮ੍ਰਿਤਸਰ ਦੇ ਸਿਵਲ ਹਸਪਤਾਲ ਵਿਚ ਅੱਜ ਸਵੇਰੇ ਅਚਾਨਕ ਅੱਗ ਲੱਗ ਗਈ। ਦਾਖ਼ਲ ਮਰੀਜ਼ਾਂ ਅਤੇ ਬੱਚਿਆਂ ਨੂੰ ਸੁਰੱਖਿਅਤ ਬਾਹਰ ਕੱਢਿਆ ਗਿਆ। ਫ਼ਾਇਰ ਬ੍ਰਿਗੇਡ ਦੀ ਇੱਕ ਗੱਡੀ ਮੌਕੇ 'ਤੇ ਪਹੁੰਚ ਗਈ ਹੈ।

ਬਚਾਅ ਕਰਮਚਾਰੀ ਮਨਜਿੰਦਰ ਸਿੰਘ ਨੇ ਕਿਹਾ, "ਅੱਜ ਸਵੇਰੇ ਬਲੱਡ ਬੈਂਕ ਦੇ ਅੰਦਰ ਫ਼ਰਿੱਜ ਦੇ ਨੇੜੇ ਅੱਗ ਲੱਗ ਗਈ। ਅੱਗ ਤੇਜ਼ੀ ਨਾਲ ਫੈਲ ਗਈ। ਅੱਗ ਲੱਗਣ ਤੋਂ ਬਾਅਦ, ਅਸੀਂ ਸਾਰਿਆਂ ਨੇ ਬਚਾਅ ਕਾਰਜ ਸ਼ੁਰੂ ਕੀਤੇ। ਅਸੀਂ ਮਰੀਜ਼ਾਂ ਨੂੰ ਸੁਰੱਖਿਅਤ ਬਾਹਰ ਕੱਢਿਆ। ਫਿਲਹਾਲ ਇਸ ਘਟਨਾ ਵਿਚ ਕਿਸੇ ਦੇ ਵੀ ਜਾਨੀ ਨੁਕਾਸਨ ਦੀ ਕੋਈ ਖ਼ਬਰ ਨਹੀਂ ਹੈ।

(For more news apart from “Amritsar Government Hospital Fire News , ” stay tuned to Rozana Spokesman.)