ਆਉਂਦੇ ਬਜਟ ਵਿਚ ਔਰਤਾਂ ਨੂੰ 1100 ਰੁਪਏ ਦਾ ਵਾਅਦਾ ਵੀ ਪੂਰਾ ਕਰ ਦਿਆਂਗੇ : CM Bhagwant Mann

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਜਨੀਤੀ

ਅਕਾਲੀ ਭਾਜਪਾ ਤੇ ਕਾਂਗਰਸ ਸਮੇਂ ਮਾਈਨਿੰਗ ਵਧੀ ਫੁੱਲੀ

CM Bhagwant Mann News in punjabi

 CM Bhagwant Mann News in punjabi  :  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਔਰਤਾਂ ਨੂੰ 1100 ਰੁਪਏ ਦੇਣ ਦਾ ਵਾਅਦਾ ਵੀ ਜਲਦੀ ਪੂਰਾ ਕਰਨ ਦੀ ਗੱਲ ਆਖੀ ਹੈ। ਇਕ ਟੀ.ਵੀ. ਇੰਟਰਵਿਊ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਇਹ ਵਾਅਦਾ ਵੀ ਆਉਣ ਵਾਲੇ ਮਾਰਚ ਮਹੀਨੇ ਪੇਸ਼ ਹੋਣ ਵਾਲੇ ਬਜਟ ਵਿਚ ਪੂਰਾ ਕਰ ਦਿਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਮੁਫ਼ਤ ਬਿਜਲੀ ਸਮੇਤ ਹੋਰ ਵਾਅਦੇ ਵੀ ਪੂਰੇ ਕੀਤੇ ਹਨ, ਹਾਲੇ ਸਰਕਾਰ ਦਾ ਸਮਾਂ ਬਾਕੀ ਹੈ ਅਤੇ ਬਾਕੀ ਰਹਿੰਦੇ ਵਾਅਦੇ ਵੀ ਪੂਰੇ ਕਰ ਦਿਤੇ ਜਾਣਗੇ। ਮੁੱਖ ਮੰਤਰੀ ਨੇ ਹੜ੍ਹਾਂ ਬਾਰੇ ਕਿਹਾ ਕਿ ਨਾਜਾਇਜ਼ ਮਾਈਨਿੰਗ ਕਾਰਨ ਦਰਿਆਵਾਂ ਦੁਆਲੇ ਹੜ੍ਹਾਂ ਦੇ ਆਉਣ ਦੇ ਦੋਸ਼ ਲਾਏ ਜਾ ਰਹੇ ਹਨ ਪਰ ਇਸ ਲਈ ਅਕਾਲੀ ਭਾਜਪਾ ਤੇ ਕਾਂਗਰਸ ਵਾਲੇ ਹੀ ਜ਼ਿੰਮੇਵਾਰ ਹਨ ਜਿਨ੍ਹਾਂ ਸਮੇਂ ਅਜਿਹੀ ਮਾਈਨਿੰਗ ਵਧੀ ਫੁੱਲੀ।

ਉਨ੍ਹਾਂ ‘ਆਪ’ ਵਿਧਾਇਕ ਹਰਮੀਤ ਪਠਾਨਮਾਜਰਾ ਦੀ ਫ਼ਰਾਰੀ ਬਾਰੇ ਵੀ ਕਿਹਾ ਕਿ ਸਾਡੀ ਸਰਕਾਰ ਕਾਨੂੰਨ ਮੁਤਾਬਕ ਕੰਮ ਕਰਦੀ ਹੈ ਅਤੇ ਜੋ ਵੀ ਕੋਈ ਗ਼ਲਤ ਕੰਮ ਕਰਦਾ ਹੈ, ਉਸ ਮਾਮਲੇ ਵਿਚ ਬਿਨਾਂ ਪੱਖਪਾਤ ਕਾਰਵਾਈ ਕੀਤੀ ਜਾਂਦੀ ਹੈ।

(For more news apart from “ CM Bhagwant Mann News,” stay tuned to Rozana Spokesman.)