ਜਬਰਨ ਵਸੂਲੀ ਦੇ ਮਾਮਲੇ 'ਚ ਵਿਧਾਇਕ ਰਮਨ ਅਰੋੜਾ ਨੂੰ ਮਿਲੀ ਜ਼ਮਾਨਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਅਦਾਲਤ ਨੇ 25 ਹਜ਼ਾਰ ਰੁਪਏ ਬਾਂਡ ਭਰਨ ਦੇ ਦਿੱਤੇ ਹੁਕਮ

MLA Raman Arora granted bail in extortion case

ਜਲੰਧਰ: ਜਲੰਧਰ ਕੇਂਦਰੀ ਤੋਂ ਵਿਧਾਇਕ ਰਮਨ ਅਰੋੜਾ ਨੂੰ ਜੇਐਮਆਈਸੀ ਰਾਮਪਾਲ ਦੀ ਅਦਾਲਤ ਨੇ ਜ਼ਮਾਨਤ ਦੇਣ ਦੇ ਹੁਕਮ ਦਿੱਤੇ ਹਨ।  ਦੱਸ ਦੇਈਏ ਕਿ ਜਬਰਨ ਵਸੂਲੀ ਦੇ ਮਾਮਲੇ ਵਿੱਚ ਵਿਧਾਇਕ ਵਿਰੁਧ ਥਾਣਾ ਰਾਮਾ ਮੰਡੀ ਵਿਖੇ ਇਕ ਰਮੇਸ਼ ਕੁਮਾਰ ਨਾਮ ਦੇ ਵਿਅਕਤੀ ਨੇ ਮਾਮਲਾ ਦਰਜ ਕਰਾਇਆ ਸੀ। ਰਮੇਸ਼ ਕੁਮਾਰ ਨੇ ਸ਼ਿਕਾਇਤ ਕੀਤੀ ਸੀ ਕਿ ਰਮਨ ਅਰੋੜਾ ਉਸ ਕੋਲੋਂ ਮਹੀਨਾ ਲੈਂਦਾ ਹੈ, ਇਸੇ ਤਰ੍ਹਾਂ ਇਕ ਰਜਿੰਦਰ ਕੁਮਾਰ ਵਿਅਕਤੀ ਜੋ ਕੀ ਲਾਟਰੀ ਦਾ ਕੰਮ ਕਰਦਾ ਸੀ ਉਸ ਨੇ ਵੀ ਅਰੋੜਾ ਖ਼ਿਲਾਫ਼ ਪੈਸੇ ਲੈਣ ਦੀ ਸ਼ਿਕਾਇਤ ਦਰਜ ਕਰਵਾਈ ਸੀ। ਪਰ ਅੱਜ ਅਦਾਲਤ ਨੇ ਇਸ ਮਾਮਲੇ ਚ ਰਮਨ ਅਰੋੜਾ ਦੀ ਜ਼ਮਾਨਤ ਮਨਜ਼ੂਰ ਕੀਤੇ ਜਾਣ ਦਾ ਹੁਕਮ ਦਿੱਤਾ ਹੈ।

ਇਸ ਮਾਮਲੇ ਦੀ ਪੁਸ਼ਟੀ ਐਡਵੋਕੇਟ ਦਰਸ਼ਨ ਦਯਾਲ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ ਅਦਾਲਤ ਨੇ 25 ਹਜ਼ਾਰ ਰੁਪਏ ਬਾਂਡ ਭਰਨ ਦੇ ਹੁਕਮ ਦਿੱਤੇ ਹਨ। ਮਿਲੀ ਜਾਣਕਾਰੀ ਅਨੁਸਾਰ ਅੱਜ ਰਾਤ ਤੱਕ ਵਿਧਾਇਕ ਰਮਨ ਅਰੋੜਾ ਜੇਲ੍ਹ ਤੋਂ ਬਾਹਰ ਆ ਸਕਦੇ ਹਨ।