ਸਪੀਕਰ ਨੇ ਬਾਬਾ ਫ਼ਰੀਦ ਜੀ ਦੇ ਆਗਮਨ ਪੁਰਬ 'ਤੇ ਸੂਬਾ ਵਾਸੀਆਂ ਨੂੰ ਦਿੱਤੀ ਵਧਾਈ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਨਵਰਾਤਰੀ ਦੇ ਸ਼ੁਭ ਮੌਕੇ ਸੂਬਾ ਵਾਸੀਆਂ ਨੂੰ ਦਿੱਤੀ ਵਧਾਈ

The Speaker congratulated the people of the state on the occasion of Baba Farid's birth anniversary

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਮਹਾਨ ਸੂਫੀ ਸੰਤ ਬਾਬਾ ਫ਼ਰੀਦ ਜੀ ਦੇ ਆਗਮਨ ਪੁਰਬ 'ਤੇ ਸੂਬਾ ਵਾਸੀਆਂ ਨੂੰ ਨਿੱਘੀ ਵਧਾਈ ਦਿੱਤੀ। ਸੰਧਵਾਂ ਨੇ ਦੱਸਿਆ ਕਿ ਬਾਬਾ ਸ਼ੇਖ ਫ਼ਰੀਦ ਜੀ ਨੇ ਆਪਣੀ ਬਾਣੀ ਵਿੱਚ ਲੋਕਾਂ ਨੂੰ ਸ਼ਾਂਤੀ, ਭਾਈਚਾਰੇ ਅਤੇ ਸਦਭਾਵਨਾ ਦਾ ਸੰਦੇਸ਼ ਦਿੱਤਾ। ਉਨ੍ਹਾਂ ਦੁਆਰਾ ਰਚਿਤ ਬਾਣੀ ਮੌਜੂਦਾ ਭੌਤਿਕਵਾਦੀ ਸਮਾਜ ਵਿੱਚ ਹੋਰ ਵੀ ਪ੍ਰਸੰਗਿਕ ਹੈ।

ਬੁਲਾਰੇ ਨੇ ਲੋਕਾਂ ਨੂੰ ਬਾਬਾ ਫ਼ਰੀਦ ਜੀ ਦੁਆਰਾ ਦਰਸਾਏ ਮਾਰਗ 'ਤੇ ਚੱਲਣ ਅਤੇ ਆਪਸੀ ਪਿਆਰ ਨਾਲ ਰਹਿਣ ਦੀ ਅਪੀਲ ਕੀਤੀ। ਜ਼ਿਕਰਯੋਗ ਹੈ ਕਿ ਬਾਬਾ ਫ਼ਰੀਦ ਜੀ ਦੁਆਰਾ ਰਚਿਤ 112 ਸਲੋਕ ਅਤੇ 4 ਸ਼ਬਦ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਵੀ ਦਰਜ ਹਨ।

ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਨਵਰਾਤਰੀ ਦੇ ਸ਼ੁੱਭ ਮੌਕੇ ਸੂਬਾ ਵਾਸੀਆਂ ਨੂੰ ਨਿੱਘੀ ਵਧਾਈ ਦਿੱਤੀ। ਉਨ੍ਹਾਂ ਇੱਛਾ ਪ੍ਰਗਟਾਈ ਕਿ ਦੇਵੀ ਦੁਰਗਾ ਸੂਬਾ ਵਾਸੀਆਂ ਦੇ ਸਮੁੱਚੇ ਸੁਪਨੇ ਪੂਰੇ ਕਰਨ ਦੇ ਨਾਲ-ਨਾਲ ਉਹਨਾਂ ਨੂੰ ਸਮਰਥਾ ਤੇ ਬਲ ਬਖ਼ਸ਼ੇ ਅਤੇ ਨਵਰਾਤਰੀ ਮੌਕੇ ਹਰੇਕ ਵਿਅਕਤੀ ਦਾ ਜੀਵਨ ਖੁਸ਼ਹਾਲ ਬਣੇ।