ਸੂਬੇ ਵਿੱਚ ਬੰਦ ਪਈਆਂ ਖੰਡ ਮਿੱਲਾਂ ਨੂੰ ਮੁੜ ਸੁਰਜੀਤ ਕੀਤਾ ਜਾਵੇਗਾ: ਸੁਖਜਿੰਦਰ ਸਿੰਘ ਰੰਧਾਵਾ
ਪੰਜਾਬ ਸਰਕਾਰ ਵਲੋਂ ਘਾਟੇ ਵਿਚ ਜਾ ਰਹੀਆਂ ਸਹਿਕਾਰੀ ਖੰਡ ਮਿੱਲਾਂ ਨੂੰ ਪੰਜਾਬ ਦੇ ਵੱਖ-ਵੱਖ ਸਥਾਨਾਂ 'ਤੇ ਗੰਨੇ ਦੀ ਉਪਲੱਬਧਤਾ ਅਨੁਸਾਰ ਚੀਨੀ ਤੋਂ...
ਚੰਡੀਗੜ੍ਹ (ਸਸਸ) : ਪੰਜਾਬ ਸਰਕਾਰ ਵਲੋਂ ਘਾਟੇ ਵਿਚ ਜਾ ਰਹੀਆਂ ਸਹਿਕਾਰੀ ਖੰਡ ਮਿੱਲਾਂ ਨੂੰ ਪੰਜਾਬ ਦੇ ਵੱਖ-ਵੱਖ ਸਥਾਨਾਂ 'ਤੇ ਗੰਨੇ ਦੀ ਉਪਲੱਬਧਤਾ ਅਨੁਸਾਰ ਚੀਨੀ ਤੋਂ ਇਲਾਵਾ ਇਥਾਨੌਲ, ਬਿਜਲੀ, ਸ਼ਰਾਬ ਆਦਿ ਦਾ ਉਤਪਾਦਨ ਕਰਨ ਦੇ ਕੰਪਲੈਕਸਾਂ ਵਿਚ ਤਬਦੀਲ ਕੀਤਾ ਜਾਵੇਗਾ। ਇਹ ਫੈਸਲਾ ਪੰਜਾਬ ਸਰਕਾਰ ਵਲੋਂ ਸੂਬੇ ਵਿਚ ਗੰਨੇ ਅਤੇ ਚੀਨੀ ਦੇ ਖੇਤਰ ਵਿਚ ਉਤਪਾਦਨ ਵਧਾਉਣ ਲਈ ਨਵੀਂ ਨੀਤੀ ਅਤੇ ਸੁਧਾਰ ਲਿਆਉਣ ਸਬੰਧੀ ਸਿਫਾਰਸ਼ਾਂ ਦੇਣ ਲਈ ਬਣਾਈ ਕੈਬਨਿਟ ਸਬ-ਕਮੇਟੀ ਦੀ ਮੀਟਿੰਗ ਵਿਚ ਲਿਆ ਗਿਆ।
ਮੀਟਿੰਗ ਦੇ ਵੇਰਵੇ ਦਿੰਦਿਆਂ ਸਹਿਕਾਰਤਾ ਮੰਤਰੀ ਸ. ਰੰਧਾਵਾ ਨੇ ਦੱਸਿਆ ਕਿ ਅੱਜ ਦੀ ਮੀਟਿੰਗ ਲਈ ਉਚੇਚੇ ਤੌਰ 'ਤੇ ਬੁਲਾਏ ਗਏ ਨੈਸ਼ਨਲ ਫੈਡਰੇਸ਼ਨ ਆਫ ਕੋਆਪਰੇਟਿਵ ਸ਼ੂਗਰ ਫੈਕਟਰੀਜ਼, ਨਵੀਂ ਦਿੱਲੀ ਦੇ ਪ੍ਰਬੰਧਕੀ ਨਿਰਦੇਸ਼ਕ ਸ੍ਰੀ ਪ੍ਰਕਾਸ਼ ਨਾਇਕਨਵਾਰੇ ਦੇਸ਼ ਵਿਚ ਖੰਡ ਸਨਅਤ ਦੀ ਮੌਜੂਦਾ ਸਥਿਤੀ ਅਤੇ ਕੇਂਦਰ ਸਰਕਾਰ ਵਲੋਂ ਇਥਾਨੋਲ ਆਦਿ ਲਈ ਜਾਰੀ ਨੀਤੀ ਬਾਰੇ ਵਿਸਥਾਰ ਵਿਚ ਦੱਸਿਆ ਗਿਆ।
ਮੌਜੂਦਾ ਨੀਤੀਆਂ ਅਤੇ ਪ੍ਰਸਥਿਤੀਆਂ ਦੇ ਮੱਦੇਨਜ਼ਰ ਪੰਜਾਬ ਦੀਆਂ ਸਹਿਕਾਰੀ ਖੰਡ ਮਿੱਲਾਂ ਨੂੰ ਵਿੱਤੀ ਪੱਖੋਂ ਸਵੈ-ਨਿਰਭਰ ਬਣਾਉਣ ਲਈ ਕੀਤੇ ਜਾਣ ਵਾਲੇ ਉਪਰਾਲਿਆਂ ਸਬੰਧੀ ਯੋਜਨਾ ਬਾਰੇ ਵਿਚਾਰ ਉਪਰੰਤ ਰਾਜ ਵਿਚਲੀਆਂ ਘਾਟੇ ਵਿਚ ਚੱਲ ਰਹੀਆਂ ਸਹਿਕਾਰੀ ਖੰਡ ਮਿੱਲਾਂ ਦੀ ਵਿੱਤੀ ਹਾਲਤ ਵਿਚ ਸੁਧਾਰ ਕਰਨ ਲਈ ਇਨ੍ਹਾਂ ਦੇ ਆਧੁਨਿਕੀਕਰਨ, ਡਿਸਟਿਲਰੀ ਸਥਾਪਤ ਕਰਕੇ ਇਥਾਨੋਲ ਦਾ ਉਤਪਾਦਨ ਅਤੇ ਕੋ-ਜਨਰੇਸ਼ਨ ਪਲਾਂਟ ਲਗਾਉਣ ਆਦਿ ਸਬੰਧੀ ਯੋਜਨਾਂ ਨੂੰ ਪ੍ਰਵਾਨ ਕੀਤਾ ਗਿਆ।
ਜਿਸ ਵਿਚ ਚੀਨੀ ਤੋਂ ਇਲਾਵਾ ਬਿਜਲੀ ਦਾ ਉਤਪਾਦਨ ਵੀ ਕੀਤਾ ਜਾਵੇਗਾ। ਅਜਨਾਲਾ ਅਤੇ ਮੋਰਿੰਡਾ ਸਹਿਕਾਰੀ ਖੰਡ ਮਿਲਾਂ ਦੇ ਆਧੁਨਿਕੀਕਰਨ ਦੀ ਵੀ ਤਜਵੀਜ਼ ਹੈ। ਇਸ ਨਾਲ ਹੀ ਬੰਦ ਪਈਆਂ ਸਹਿਕਾਰੀ ਖੰਡ ਮਿਲਾਂ ਤਰਨਤਾਰਨ, ਜ਼ੀਰਾ ਅਤੇ ਪਟਿਆਲਾ ਨੂੰ ਨਿੱਜੀ ਖੇਤਰ ਦੇ ਸਹਿਯੋਗ ਨਾਲ ਮੁੜ ਚਾਲੂ ਕਰਨ ਲਈ ਉਪਰਾਲੇ ਕਰਨ ਸਬੰਧੀ ਵੀ ਫੈਸਲਾ ਲਿਆ ਗਿਆ। ਸਹਿਕਾਰਤਾ ਮੰਤਰੀ ਨੇ ਦੱਸਿਆ ਕਿ ਮੀਟਿੰਗ ਵਿਚ ਪੰਜਾਬ ਦੇ ਕਿਸਾਨਾਂ ਨੂੰ ਗੰਨੇ ਦੀਆਂ ਵੱਧ ਝਾੜ ਦੇਣ ਵਾਲੀਆਂ ਕਿਸਮਾਂ ਜਿਨ੍ਹਾਂ ਵਿਚ ਖੰਡ ਦੀ ਮਾਤਰਾ ਵਧੇਰੇ ਹੋਵੇ,
ਉਪਲੱਬਧ ਕਰਵਾਉਣ ਲਈ ਖੇਤੀਬਾੜੀ ਵਿਭਾਗ, ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ, ਗੰਨਾ ਕਮਿਸ਼ਨਰ ਅਤੇ ਸ਼ੂਗਰਫੈਡ ਨੂੰ ਕੇਂਦਰੀ ਖੋਜ ਸੰਸਥਾਵਾਂ ਨਾਲ ਮਿਲ ਕੇ ਸਾਂਝੇ ਉਪਰਾਲੇ ਕਰਨ ਲਈ ਯੋਜਨਾ ਤਿਆਰ ਕਰਨ ਲਈ ਵੀ ਫੈਸਲਾ ਲਿਆ ਗਿਆ। ਗੰਨੇ ਦੇ ਵੱਧ ਝਾੜ ਅਤੇ ਖੰਡ ਦੀ ਵਧੇਰੇ ਮਾਤਰਾ ਵਾਲੀਆਂ ਕਿਸਮਾਂ ਗੰਨਾ ਕਾਸ਼ਤਕਾਰਾਂ ਅਤੇ ਸਹਿਕਾਰੀ ਖੰਡ ਮਿੱਲਾਂ ਦੀ ਵਿੱਤੀ ਹਾਲਤ ਸੁਧਾਰਨ ਵਿੱਚ ਮੱਦਦਗਾਰ ਸਾਬਤ ਹੋਣਗੀਆਂ।
ਗੰਨੇ ਅਤੇ ਚੀਨੀ ਦੇ ਉਤਪਾਦਨ ਨੂੰ ਵਧਾਉਣ ਲਈ ਬਣਾਈ ਗਈ ਕੈਬਨਿਟ ਸਬ ਕਮੇਟੀ ਦੀ ਮੀਟਿੰਗ ਵਿੱਚ ਹਿੱਸਾ ਲੈਂਦੇ ਹੋਏ ਵਿੱਤ ਮੰਤਰੀ ਸ. ਮਨਪ੍ਰੀਤ ਸਿੰਘ ਬਾਦਲ, ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸ. ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਤੇ ਸਹਿਕਾਰਤਾ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ