ਪੁਲਿਸ ਨੇ ਕਾਬੂ ਕੀਤੇ ਦੋ ਵੱਡੇ ਲੁਟੇਰੇ !

ਏਜੰਸੀ

ਖ਼ਬਰਾਂ, ਪੰਜਾਬ

ਸੱਤ ਮੁਕੱਦਮੇ ਪਹਿਲਾਂ ਤੋਂ ਸੀ ਦਰਜ !

Police arrest two big robbers!

ਮੁਕਤਸਰ: ਮੁਕਤਸਰ ਪੁਲਿਸ ਹੱਥ ਉਸ ਸਮੇਂ ਵੱਡੀ ਸਫ਼ਲਤਾ ਲੱਗੀ ਜਦੋਂ ਉਹਨਾਂ ਵੱਲੋਂ ਲੁੱਟਾਂ ਖੋਹਾ ਕਰਨ ਵਾਲੇ 2 ਵੱਡੇ ਗਿਰੋਹਾਂ ਨੂੰ ਕਾਬੂ ਕੀਤਾ ਗਿਆ। ਦਅਰਸਲ ਬੀਤੇ ਦਿਨੀਂ ਇਹਨਾਂ ਗਿਰੋਹਾਂ ਵੱਲੋਂ ਪਿੰਡ ਖਿੜਕੀਆਂ ਵਾਲਾ ਵਿਖੇ ਫਾਇਨਾਸ ਕੰਪਨੀ ਦੇ ਮੁਲਾਜ਼ਮ ਹਰਜੀਤ ਸਿੰਘ ਤੋਂ 63 ਹਜ਼ਾਰ ਤੋਂ ਜ਼ਿਆਦਾ ਰਕਮ ਦੀ ਲੁੱਟ ਕੀਤੀ ਗਈ ਸੀ। ਪੁਲਿਸ ਨੇ ਇਸ ਮਾਮਲੇ ਵਿਚ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਹੈ।

ਉੱਥੇ ਹੀ ਇਸ ਮਾਮਲੇ 'ਚ ਐੱਸ ਪੀ ਡੀ ਗੁਰਮੇਲ ਸਿੰਘ ਨੇ ਕਿਹਾ ਕਿ ਲੁੱਟਾਂ ਖੋਹਾਂ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ 2 ਲੁਟੇਰੇ ਅਮਨਦੀਪ ਅਤੇ ਉਕਾਂਰ ਨੂੰ ਕਾਬੂ ਕੀਤਾ ਗਿਆ ਹੈ ਜੋ ਕਿ ਪਿੰਡ ਚੱਕ ਗਾਂਧਾ ਦੇ ਰਹਿਣ ਵਾਲੇ ਹਨ। ਉੱਥੇ ਹੀ ਗੁਰਮੇਲ ਸਿੰਘ ਨੇ ਕਿਹਾ ਕਿ ਇਹਨਾਂ ਵਿਅਕਤੀਆਂ  ਤੇ ਜਿਲ੍ਹੇ ਵਿਚ 7 ਵੱਖ ਵੱਖ ਲੁੱਟ ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਦੇ ਮਾਮਲੇ ਵੀ ਦਰਜ ਹਨ।

ਕਾਬਲੇਗੌਰ ਹੈ ਕਿ  ਆਰੋਪੀਆਂ ਕੋਲੋ ਇਕ ਪਿਸਤੌਲ, 6 ਕਾਰਤੂਸ ਜਿੰਦਾ, ਚੋਰੀ ਮੋਟਰਸਾਈਕਲ ਅਤੇ ਖੋਹੀ ਰਕਮ 47000 ਰੁਪਏ ਬਰਾਮਦ ਕੀਤੀ ਗਈ ਹੈ।ਇਸ ਸਬੰਧੀ ਪ੍ਰੈਸ ਕਾਨਫਰੰਸ ਦੌਰਾਨ ਐਸ ਪੀ ਡੀ ਗੁਰਮੇਲ ਸਿੰਘ ਨੇ ਕਿਹਾ ਕਿ ਆਰੋਪੀਆਂ ਖਿਲ਼ਾਫ਼ ਮਾਮਲਾ ਦਰਜ ਕਰਕੇ ਬਣਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਉਹਨਾਂ ਕਿਹਾ ਕਿ ਇਹ ਵੀ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਇਹਨਾਂ ਆਰੋਪੀਆਂ ਦੀ ਤਾਰ ਹੋਰ ਕਿਹੜੇ ਵੱਡੇ ਗਿਰੋਹਾਂ ਨਾਲ ਜੁੜੀ ਹੋਈ ਹੈ। ਦੱਸ ਦੇਈਏ ਕਿ ਮੁਕਤਸਰ ਪੁਲਿਸ ਵੱਲੋਂ ਪਹਿਲਾ ਵੀ ਅਜਿਹੇ ਵੱਡੇ ਗਿਰੋਹਾਂ ਨੂੰ ਕਾਬੂ ਕੀਤਾ ਜਾ ਚੁੱਕਿਆਂ ਹੈ। ਇਹ ਤਾਂ ਹੁਣ ਮਾਮਲੇ ਦੀ ਜਾਂਚ ਤੋਂ ਬਾਅਦ ਹੀ ਪਤਾ ਲੱਗੇਗਾ ਕਿ ਕਾਬੂ ਕੀਤੇ ਗਏ ਲੁਟੇਰਿਆਂ ਖਿਲ਼ਾਫ਼ ਪੁਲਿਸ ਵੱਲੋਂ ਕੀ ਕਾਰਵਾਈ ਕੀਤੀ ਜਾਂਦੀ ਹੈ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।