ਅਸਤੀਫ਼ੇ 'ਤੇ ਖਹਿਰਾ ਦਾ ਯੂ-ਟਰਨ, ਵਾਪਸ ਲਿਆ ਵਿਧਾਇਕੀ ਤੋਂ ਦਿੱਤਾ ਅਸਤੀਫ਼ਾ
ਪੰਜਾਬ ਏਕਤਾ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਸੁਖਪਾਲ ਸਿੰਘ ਖਹਿਰਾ ਨੇ ਯੂ-ਟਰਨ ਲੈਂਦੇ ਹੋਏ ਵਿਧਾਇਕੀ ਤੋਂ ਦਿੱਤਾ ਅਸਤੀਫਾ ਵਾਪਸ ਲੈ ਲਿਆ ਹੈ।..
sukhpal singh khaira
ਚੰਡੀਗੜ੍ਹ : ਪੰਜਾਬ ਏਕਤਾ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਸੁਖਪਾਲ ਸਿੰਘ ਖਹਿਰਾ ਨੇ ਯੂ-ਟਰਨ ਲੈਂਦੇ ਹੋਏ ਵਿਧਾਇਕੀ ਤੋਂ ਦਿੱਤਾ ਅਸਤੀਫਾ ਵਾਪਸ ਲੈ ਲਿਆ ਹੈ। ਸੁਖਪਾਲ ਖਹਿਰਾ ਨੇ 25 ਅਪ੍ਰੈਲ ਨੂੰ ਵਿਧਾਇਕੀ ਦੇ ਅਹੁਦੇ ਤੋਂ ਅਸਤੀਫਾ ਦੇਣ ਦਾ ਐਲਾਨ ਕਰਕੇ ਵੱਖਰੀ ਪਾਰਟੀ ਬਣਾ ਲਈ ਸੀ।
ਉਸ ਸਮੇਂ ਅਸਤੀਫਾ ਦਿੰਦਿਆਂ ਸੁਖਪਾਲ ਖਹਿਰਾ ਨੇ ਬਕਾਇਦਾ ਇਹ ਵੀ ਆਖਿਆ ਸੀ ਕਿ ਉਹ ਇਹ ਕਦਮ ਆਪਣੇ ਹਲਕਾ ਭੁਲੱਥ ਦੀ ਜਨਤਾ ਨਾਲ ਸਲਾਹ-ਮਸ਼ਵਰਾ ਕਰਨ ਤੋਂ ਬਾਅਦ ਚੁੱਕ ਰਹੇ ਹਨ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।