ਮੀਟਿੰਗ 'ਚ ਲਏ ਫੈਸਲੇ ਤੋਂ ਬਾਅਦ ਵੀ ਦੇਵੀਦਾਸਪੁਰਾ ਰੇਲਵੇ ਟਰੈਕ ਤੇ ਧਰਨਾ ਜਾਰੀ, ਜਾਣੋ ਵਜ੍ਹਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਕਿਸਾਨ ਮਜਦੂਰ ਸੰਗਰਸ਼ ਕਮੇਟੀ ਨੇ ਫੈਸਲਾ ਕੀਤਾ ਕਿ 29 ਅਕਤੂਬਰ ਤਕ ਰੇਲਵੇ ਟਰੈਕ 'ਤੇ ਧਰਨਾ ਜਾਰੀ ਰਹੇਗਾ।

farmer protest

ਅੰਮ੍ਰਿਤਸਰ: ਪੰਜਾਬ 'ਚ ਨਵੇਂ ਖੇਤੀ ਕਾਨੂੰਨਾਂ ਖਿਲਾਫ ਲਗਾਤਾਰ ਧਰਨੇ ਜਾਰੀ ਹਨ। ਇਸ ਦੇ ਚਲਦੇ ਅੱਜ ਹੁਣ ਪੰਜਾਬ ਦੀਆਂ 29 ਕਿਸਾਨ ਜਥੇਬੰਦੀਆ ਨੇ 5 ਨਵੰਬਰ ਤਕ ਮਾਲਗੱਡੀਆਂ ਨੂੰ ਰੇਲਵੇ ਟਰੈਕ 'ਤੇ ਆਉਣ ਦੀ ਇਜਾਜ਼ਤ ਦੇ ਦਿੱਤੀ ਹੈ। ਪਰ ਕਿਸਾਨ ਮਜਦੂਰ ਸੰਗਰਸ਼ ਕਮੇਟੀ ਨੇ ਫੈਸਲਾ ਕੀਤਾ ਕਿ 29 ਅਕਤੂਬਰ ਤਕ ਰੇਲਵੇ ਟਰੈਕ 'ਤੇ ਧਰਨਾ ਜਾਰੀ ਰਹੇਗਾ।

ਪਰ ਅਜੇ ਵੀ ਕਿਸਾਨਾਂ ਦਾ ਕਹਿਣਾ ਹੈ ਕਿ ਦੇਵੀਦਾਸਪੁਰਾ ਵਿਖੇ ਰੇਲਵੇ ਟਰੈਕ 'ਤੇ ਧਰਨਾ ਜਾਰੀ ਰਹੇਗਾ, ਕਿਉਂਕਿ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਮਾਲ ਗੱਡੀਆਂ ਦੀ ਆਮਦ ਲਈ ਬਿਆਸ ਤੋਂ ਤਰਨਤਾਰਨ ਰਾਹੀਂ ਬਦਲਵਾਂ ਰੂਟ ਰੇਲਵੇ ਕੋਲ ਮੌਜੂਦ ਹੈ।  ਪਰ ਫਿਰੋਜ਼ਪੁਰ ਜ਼ਿਲ੍ਹੇ ਦੇ ਬਸਤੀ ਟੈਂਕਾਂ ਵਾਲੀ ਵਿਖੇ ਰੇਲਵੇ ਟਰੈਕ 'ਤੇ ਚੱਲ ਰਿਹਾ ਧਰਨਾ ਮੁਲਤਵੀ ਕਰ ਦਿੱਤਾ ਗਿਆ ਹੈ। ਉਥੋਂ ਰੇਲਵੇ ਟਰੈਕ ਖਾਲੀ ਕਰਨ ਦਾ ਫੈਸਲਾ ਲਿਆ ਹੈ।

ਗੌਰਤਲਬ ਹੈ ਕਿ ਬੀਤੇ ਦਿਨ ਪੰਜਾਬ ਸਰਕਾਰ ਵੱਲੋਂ ਕੇਂਦਰੀ ਖੇਤੀ ਕਾਨੂੰਨਾਂ ਨਾਲ ਨਜਿੱਠਣ ਲਈ ਲਿਆਂਦੇ ਬਿੱਲਾਂ ਤੋਂ ਬਾਅਦ 29 ਕਿਸਾਨ ਜਥੇਬੰਦੀਆਂ ਨੇ ਪੰਜ ਨਵੰਬਰ ਤੱਕ ਰੇਲਾਂ ਚੱਲਣ ਦੇਣ ਦਾ ਫੈਸਲਾ ਕੀਤਾ ਹੈ। ਚੰਡੀਗੜ੍ਹ ਵਿੱਚ ਮੀਟਿੰਗ ਮਗਰੋਂ ਕਿਸਾਨ ਲੀਡਰਾਂ ਨੇ ਕਿਹਾ ਕਿ ਪੰਜ ਨਵੰਬਰ ਤੱਕ ਮਾਲ ਗੱਡੀਆਂ ਚੱਲ ਸਕਣਗੀਆਂ ਪਰ ਬੀਜੇਪੀ ਲੀਡਰਾਂ ਦਾ ਘਿਰਾਓ, ਟੋਲ ਪਲਾਜਿਆਂ, ਮੌਲ ਤੇ ਰਿਲਾਇੰਸ ਦੇ ਪੈਟਰੋਲ ਪੰਪਾਂ ਸਾਹਮਣੇ ਪ੍ਰਦਰਸਨ ਜਾਰੀ ਰਹੇਗਾ। ਚਾਰ ਨਵੰਬਰ ਨੂੰ ਮੀਟਿੰਗ ਕਰਕੇ ਅਗਲੀ ਰਣਨੀਤੀ ਦਾ ਐਲਾਨ ਕੀਤਾ ਜਾਏਗਾ।