ਵਿਧਾਨ ਸਭਾ ਵਿਚ ਪਾਸ ਕੀਤੇ ਬਿੱਲ ਕੇਂਦਰ ਅਤੇ ਰਾਜ ਸਰਕਾਰ ਦੀ ਮਿਲੀਭੁਗਤ-ਸੁਖਬੀਰ ਬਾਦਲ
ਕਾਂਗਰਸ ਸਰਕਾਰ ਦੋਨਾਂ ਰਾਜਾਂ ਦੇ ਕਿਸਾਨਾਂ ਨੂੰ ਆਪਸ ਵਿਚ ਲੜਾਕੇ ਕਿਸਾਨ ਅੰਦੋਲਨ ਨੂੰ ਖਤਮ ਕਰਨ ਦੀਆਂ ਸ਼ਜ਼ਿਸਾਂ ਘੜ ਰਹੀ ਹੈ
ਚੰਡੀਗੜ੍ਹ : ਸ਼ੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕੈਪਟਨ ਸਰਕਾਰ ਵੱਲੋਂ ਕੱਲ੍ਹ ਪਾਸ ਕੀਤੇ ਕਾਨੂੰਨਾਂ ਦੇ ਨਾਲ ਜੁੜੇ ਸਵਾਲਾਂ ਦੇ ਸੰਬੰਧ ਵਿਚ ਪ੍ਰੈਸ ਕਾਨਫਰੰਸ ਕੀਤੀ ਗਈ । ਜਿਸ ਵਿਚ ਸਰਕਾਰ ਦੁਆਰਾ ਪਾਸ ਕੀਤੇ ਗਏ ਕਾਨੂੰਨਾਂ ਦੀ ਨੁਕਤਾਚੀਨੀ ਕੀਤੀ ਗਈ । ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਵਿਧਾਨ ਸਭਾ ਵਿਚ ਪਾਸ ਕੀਤੇ ਗਏ ਬਿੱਲਾਂ ਤੇ ਕੇਂਦਰ ਅਤੇ ਰਾਜ ਸਰਕਾਰ ਦਰਮਿਆਨ ਇੱਕ ਮਿਲੀਭੁਗਤ ਤਹਿਤ ਪੰਜਾਬ ਦੇ ਕਿਸਾਨਾਂ ਨੂੰ ਕੇਂਦਰ ਦੇ ਰਹਿਮੋ ਕਰਮ ਤੇ ਛੱਡ ਦਿੱਤਾ ਗਿਆ ਹੈ ।
ਉਹਨਾਂ ਕਿਹਾ ਕਿ ਜਿਸ ਤਰ੍ਹਾਂ ਕੱਲ੍ਹ ਬਿੱਲਾਂ ਨੂੰ ਪਾਸ ਕਰ ਦਿੱਤਾ ਗਿਆ ਹੈ । ਉਹ ਮੋਦੀ ਅਤੇ ਕੈਪਟਨ ਜੋੜੀ ਦੀ ਸਿਆਸੀ ਚਾਲ ਸੀ । ਫ਼ਸਲਾਂ ਦੀ ਖਰੀਦ ਦੀ ਜ਼ਿਮੇਵਾਰੀ ਨੇ ਰਾਜ ਅਤੇ ਕੇਂਦਰ ਸਰਕਾਰ ਦੋਵਾਂ ਵਿਚਕਾਰ ਸਪੱਸ਼ਟ ਕਰਨ ਦੀ ਬਜਾਏ ਹਵਾ ਚ ਲਟਕਾ ਕੇ ਕਾਂਗਰਸ ਸਰਕਾਰ ਨੇ ਕਿਸਾਨਾਂ ਨਾਲ ਧੋਖਾ ਕੀਤਾ ਹੈ । ਉਹਨਾਂ ਕਿਹਾ ਕਿ ਕਿਰਸਾਨੀ ਦੀ ਸਮੱਸਿਆ ਪੂਰੇ ਦੇਸ਼ ਦੇ ਕਿਸਾਨਾਂ ਦੀ ਹੈ ।