ਕਿਸਾਨ ਯੂਨੀਅਨ ਦੇ ਝੰਡਿਆਂ ਨਾਲ ਘੋੜੀ ਚੜ੍ਹਿਆ ਕਿਸਾਨ ਦਾ ਪੁੱਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਬਰਾਤ 'ਚ ਗੂੰਜੇ ਕਿਸਾਨ ਏਕਤਾ ਜ਼ਿੰਦਾਬਾਦ ਦੇ ਨਾਅਰੇ

The groom

ਮੁਹਾਲੀ: ਖੇਤੀ ਕਾਨੂੰਨਾਂ ਦੇ ਵਿਰੋਧ 'ਚ ਕਿਸਾਨਾਂ ਵਲੋਂ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਕਿਸਾਨਾਂ ਨੂੰ ਹਰ ਵਰਗ ਦਾ ਸਹਿਯੋਗ ਮਿਲ ਰਿਹਾ ਹੈ। ਬੱਚੇ ਤੋਂ ਲੈ ਕੇ ਬਜ਼ੁਰਗ ਤੱਕ ਹਰ ਇੱਕ ਕਿਸਾਨਾਂ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜਾ ਹੈ।

ਪਿੰਡ ਘਰਾਂਚੋ ਵਿਚੋਂ ਵੀ ਦਿਲ ਨੂੰ ਛੂੰਹ ਲੈਣ ਵਾਲੀ ਗੱਲ ਸਾਹਮਣੇ ਆਈ ਹੈ ਜਿਥੇ  ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਬਲਾਕ ਆਗੂ ਹਰਜਿੰਦਰ ਸਿੰਘ ਘਰਾਚੋਂ ਦਾ ਚਚੇਰਾ ਭਰਾ ਯਾਦਵਿੰਦਰ ਸਿੰਘ  ਆਪਣੀ ਬਰਾਤ ਕਿਸਾਨ ਯੂਨੀਅਨ ਦੇ ਝੰਡੇ ਲੇਕੇ ਰਵਾਨਾ ਹੋਇਆ।

ਬਰਾਤ ਰਵਾਨਾ ਹੋਣ ਮੌਕੇ ਕਿਸਾਨ ਏਕਤਾ ਜ਼ਿੰਦਾਬਾਦ ਦੇ ਨਾਅਰੇ ਲਗਾਏ ਗਏ। ਇਸ ਮੌਕੇ ਲਾੜੇ ਯਾਦਵਿੰਦਰ ਸਿੰਘ ਨੇ ਕਿਹਾ ਕਿ ਉਹ ਇਹਨਾਂ ਖੁਸ਼ੀ ਦੇ ਪਲਾਂ ਮੌਕੇ ਵੀ ਮੋਦੀ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨ ਖੇਤੀ ਕਾਨੂੰਨਾਂ ਦਾ ਸਖਤ ਵਿਰੋਧ ਕਰਦਾ ਹੈ ਅਤੇ ਚੱਲ ਰਹੇ ਕਿਸਾਨ ਸੰਘਰਸ਼ ਨਾਲ ਇਕਜੁੜਤਾ ਜ਼ਾਹਰ ਕਰਨ ਲਈ ਕਿਸਾਨ ਯੂਨੀਅਨ ਦੇ ਝੰਡੇ ਲੈ ਕੇ ਬਰਾਤ ਚੜਿਆ ਹੈ।