ਨਰੇਸ਼ ਟਿਕੈਤ ਨੇ ਕੇਂਦਰ ਤੋਂ ਖੇਤੀ ਕਾਨੂੰਨਾਂ ’ਤੇ ਕਿਸਾਨਾਂ ਨਾਲ ਗੱਲਬਾਤ ਸ਼ੁਰੂ ਕਰਨ ਦੀ ਕੀਤੀ ਅਪੀਲ

ਏਜੰਸੀ

ਖ਼ਬਰਾਂ, ਪੰਜਾਬ

ਨਰੇਸ਼ ਟਿਕੈਤ ਨੇ ਕੇਂਦਰ ਤੋਂ ਖੇਤੀ ਕਾਨੂੰਨਾਂ ’ਤੇ ਕਿਸਾਨਾਂ ਨਾਲ ਗੱਲਬਾਤ ਸ਼ੁਰੂ ਕਰਨ ਦੀ ਕੀਤੀ ਅਪੀਲ

image

ਮੁਜ਼ੱਫ਼ਰਨਗਰ, 21 ਅਕਤੂਬਰ : ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਨਰੇਸ਼ ਟਿਕੈਤ ਨੇ ਕੇਂਦਰ ਸਰਕਾਰ ਤੋਂ ਤਿੰਨ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਨਾਲ ਗੱਲਬਾਤ ਕਰਨ ਦੀ ਅਪੀਲ ਕੀਤੀ। ਮੋਰਨਾ ਪਿੰਡ ’ਚ ਪ੍ਰੈੱਸ ਨਾਲ ਗੱਲਬਾਤ ਕਰਦੇ ਹੋਏ ਟਿਕੈਤ ਨੇ ਕਿਹਾ ਕਿ ਭਾਜਪਾ ਦੀ ਕੇਂਦਰ ਸਰਕਾਰ ਕਿਸਾਨਾਂ ਦੀ ਮਸ਼ਕਲਾਂ ਨੂੰ ਅਜਿਹੇ ਸਮੇਂ ’ਚ ਨਜ਼ਰ ਅੰਦਾਜ ਕਰ ਰਹੀ ਹੈ ਜਦ ਉਹ ਪਿਛਲੇ ਕਰੀਬ ਇਕ ਸਾਲ ਤੋਂ ਦਿੱਲੀ ਦੀਆਂ ਸਰਹੱਦਾਂ ’ਤੇ ਅੰਦੋਲਨ ਕਰ ਰਹੇ ਹਨ। ਉਨ੍ਹਾਂ ਸਰਕਾਰ ’ਤੇ ਮੁਸ਼ਕਲਾਂ ਨੂੰ ਹੱਲ ਕਰਨ ’ਚ ਗੰਭੀਰਤਾ ਨਹੀਂ ਦਿਖਾਉਣ ਦਾ ਦੋਸ਼ ਲਾਉਂਦੇ ਹੋਏ ਕਿਹਾ ਕਿ ਜੇਕਰ ਇਹੀ ਸਥਿਤੀ ਰਹੀ ਤਾਂ ਕਿਸਾਨ ਅੰਦੋਲਨ ਜਾਰੀ ਰਖਾਂਗੇ। ਟਿਕੈਤ ਲਖੀਮਪੁਰ ਖੇੜੀ ਘਟਨਾ ’ਚ ਮਾਰੇ ਗਏ ਕਿਸਾਨਾਂ ਦੀ ਅਸਥੀਆਂ ਦੇ ਵਿਸਰਜਨ ’ਚ ਸ਼ਾਮਲ ਹੋਣ ਲਈ ਜ਼ਿਲ੍ਹੇ ’ਚ ਸਨ।     (ਏਜੰਸੀ)