ਪਾਕਿ ਪੁਲਿਸ ਨੇ ਖ਼ੈਬਰ ਪਖ਼ਤੂਨਖਵਾ ’ਚ ਮਾਰੇ

ਏਜੰਸੀ

ਖ਼ਬਰਾਂ, ਪੰਜਾਬ

ਪਾਕਿ ਪੁਲਿਸ ਨੇ ਖ਼ੈਬਰ ਪਖ਼ਤੂਨਖਵਾ ’ਚ ਮਾਰੇ

image

ਪੇਸ਼ਾਵਰ, 21 ਅਕਤੂਬਰ : ਪਾਕਿਸਤਾਨ ਪੁਲਿਸ ਨੇ ਦਾਅਵਾ ਕੀਤਾ ਹੈ ਕਿ ਅਸ਼ਾਂਤ ਖੈਬਰ ਪਖਤੂਨਖਵਾ ਸੂਬੇ ’ਚ ਉਸ ਦੀ ਕਾਰਵਾਈ ’ਚ ਪਾਬੰਦੀਸ਼ੁਦਾ ਅਤਿਵਾਦੀ ਸੰਗਠਨ ਤਹਿਰੀਕ-ਏ-ਪਾਕਿਸਤਾਨ (ਟੀ.ਟੀ.ਪੀ.) ਦੇ ਤਿੰਨ ਅਤਿਵਾਦੀ ਮਾਰੇ ਗਏ ਹਨ। ਅਧਿਕਾਰੀਆਂ ਨੇ ਦਸਿਆ ਕਿ ਇਕ ਖ਼ੁਫ਼ੀਆ ਜਾਣਕਾਰੀ ਦੇ ਆਧਾਰ ’ਤੇ ਪੁਲਿਸ ਦੇ ਅਤਿਵਾਦੀ ਰੋਕੂ ਦਲ ਨੇ ਬੁੱਧਵਾਰ ਰਾਤ ਨੂੰ ਪੇਸ਼ਾਵਰ ਜ਼ਿਲ੍ਹੇ ਦੇ ਸ਼ਾਹਪੁਰ ਇਲਾਕੇ ’ਚ ਇਕ ਕੰਪਲੈਕਸ ’ਤੇ ਛਾਪਾ ਮਾਰਿਆ। ਪੁਲਿਸ ਨੇ ਦਸਿਆ ਕਿ ਇਸ ਤੋਂ ਬਾਅਦ ਹੋਏ ਮੁਕਾਬਲੇ ’ਚ ਤਿੰਨ ਅਤਿਵਾਦੀ ਮਾਰੇ ਗਏ, ਜਦਕਿ ਕੁੱਝ ਹੋਰ ਫ਼ਰਾਰ ਹੋ ਗਏ।
ਉਨ੍ਹਾਂ ਦਸਿਆ ਕਿ ਮਾਰੇ ਗਏ ਅਤਿਵਾਦੀਆਂ ’ਚ ਲੋੜੀਂਦੇ ਅਤਿਵਾਦੀ ਹਿਜਬੁੱਲ੍ਹਾ ਸ਼ਾਮਲ ਹੈ ਤੇ ਬਾਕੀ ਦੋ ਅਤਿਵਾਦੀਆਂ ਦੀ ਅਜੇ ਪਛਾਣ ਨਹੀਂ ਹੋ ਸਕੀ ਹੈ। ਅਧਿਕਾਰੀਆਂ ਨੇ ਦਸਿਆ ਕਿ ਛਾਪੇਮਾਰੀ ਦੌਰਾਨ ਬਚ ਕੇ ਭੱਜਣ ਵਾਲੇ ਬੰਦੂਕਧਾਰੀਆਂ ਦੀ ਭਾਲ ਕੀਤੀ ਜਾ ਰਹੀ ਹੈ। ਪਿਛਲੇ ਕੁੱਝ ਮਹੀਨਿਆਂ ’ਚ ਖੈਬਰ ਪਖਤੂਨਖਵਾ ਤੇ ਬਲੂਚਿਸਤਾਨ ਸੂਬਿਆਂ ’ਚ ਅਤਿਵਾਦੀ ਸਰਗਰਮੀਆਂ ’ਚ ਤੇਜ਼ੀ ਆਈ ਹੈ। ਇਸ ਤੋਂ ਪਹਿਲਾਂ ਬੁਧਵਾਰ ਨੂੰ ਖੈਬਰ ਪਖਤੂਨਖਵਾ ਦੇ ਤਿਆਰਾ ਬੰਦਗਈ ਦੇ ਕਬਾਇਲੀ ਇਲਾਕੇ ’ਚ ਇਕ ਸ਼ਕਤੀਸ਼ਾਲੀ ਬੰਬ ਧਮਾਕਾ ਹੋਇਆ ਸੀ, ਜਿਸ ’ਚ ਘੱਟ ਤੋਂ ਘੱਟ ਚਾਰ ਸੁਰੱਖਿਆ ਕਰਮਚਾਰੀਆਂ ਦੀ ਮੌਤ ਹੋ ਗਈ ਸੀ।  (ਏਜੰਸੀ)