ਫ਼ਰੀਦਕੋਟ ਦੀ ਕੇਂਦਰੀ ਮਾਡਰਨ ਜੇਲ੍ਹ ’ਚ ਬੈਰਕਾਂ ਦੀ ਤਲਾਸ਼ੀ ਦੌਰਾਨ ਮਿਲੇ 5 ਮੋਬਾਈਲ ਫ਼ੋਨ
ਇਕ ਕੈਦੀ ਅਤੇ ਇਕ ਹਵਾਲਾਤੀ ਸਮੇਤ ਅਣਪਛਾਤੇ ਖ਼ਿਲਾਫ਼ ਥਾਣਾ ਕੋਤਵਾਲੀ ਵਿਖੇ ਮਾਮਲਾ ਦਰਜ ਕੀਤਾ ਗਿਆ
faridkot
ਫ਼ਰੀਦਕੋਟ- ਪੰਜਾਬ ਦੀਆਂ ਵੱਖ-ਵੱਖ ਜੇਲ੍ਹਾਂ ’ਚ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ। ਜੇਲ੍ਹਾਂ ਵਿਚ ਬੰਦ ਕੈਦੀਆਂ ਕੋਲੋਂ ਹਜ਼ਾਰਾਂ ਦੀ ਗਿਣਤੀ ਵਿਚ ਫ਼ੋਨ ਤੇ ਸਿਮ ਕਾਰਡ ਤੋਂ ਇਲਾਵਾਂ ਨਸ਼ਾ ਵੀ ਬਰਾਮਦ ਕੀਤਾ ਜਾ ਚੁੱਕਾ ਹੈ।
ਸਰਕਾਰ ਦੀ ਸਖ਼ਤਾਈ ਦੇ ਬਾਵਜੂਦ ਜੇਲ੍ਹਾਂ ਵਿਚੋਂ ਮੋਬਾਈਲ ਫ਼ੋਨ ਮਿਲਣ ਦਾ ਸਿਲਸਿਲਾ ਜਾਰੀ ਹੈ। ਫ਼ਰੀਦਕੋਟ ਦੀ ਕੇਂਦਰੀ ਮਾਡਰਨ ਜੇਲ੍ਹ 'ਚੋਂ ਬੈਰਕਾਂ ਦੀ ਤਲਾਸ਼ੀ ਦੌਰਾਨ ਇਕ ਟੱਚ ਸਕਰੀਨ ਮੋਬਾਈਲ ਸਮੇਤ ਕੁੱਲ 5 ਮੋਬਾਈਲ ਬਰਾਮਦ ਹੋਏ ਹਨ। ਇਕ ਕੈਦੀ ਅਤੇ ਇਕ ਹਵਾਲਾਤੀ ਸਮੇਤ ਅਣਪਛਾਤੇ ਖ਼ਿਲਾਫ਼ ਥਾਣਾ ਕੋਤਵਾਲੀ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਵਲੋਂ ਅਗਲੇਰੀ ਜਾਂਚ ਜਾਰੀ ਹੈ।