PM ਮੋਦੀ ਨੇ ਗੋਵਿੰਦਘਾਟ ਤੋਂ ਹੇਮਕੁੰਟ ਸਾਹਿਬ ਤੱਕ ਰੋਪਵੇਅ ਦਾ ਨੀਂਹ ਪੱਥਰ ਰੱਖ ਕੇ ਪੰਜਾਬੀਆਂ ਦਾ ਦਿਲ ਜਿੱਤਿਆ : ਤਰੁਣ ਚੁੱਘ

ਏਜੰਸੀ

ਖ਼ਬਰਾਂ, ਪੰਜਾਬ

ਜਦੋਂ ਤੱਕ ਨਰੇਂਦਰ ਮੋਦੀ ਜੀ ਭਾਰਤ ਦੇ ਪ੍ਰਧਾਨ ਮੰਤਰੀ ਹਨ, ਭਾਰਤ ਦੇ ਕਿਸੇ ਵੀ ਵਰਗ ਨੂੰ ਨਿਰਾਸ਼ ਹੋਣ ਦੀ ਲੋੜ ਨਹੀਂ ਹੈ

Tarun Chugh

 

ਚੰਡੀਗੜ੍ਹ - ਭਾਜਪਾ ਦੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ ਨੇ ਗੋਵਿੰਦਘਾਟ ਤੋਂ ਹੇਮਕੁੰਟ ਸਾਹਿਬ ਤੱਕ ਰੋਪਵੇਅ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਣ ਲਈ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦਾ ਧੰਨਵਾਦ ਕੀਤਾ ਹੈ। ਉਹਨਾਂ ਕਿਹਾ ਕਿ ਪ੍ਰਧਾਨ ਮੰਤਰੀ ਨੇ ਸਿੱਖ ਕੌਮ ਨੂੰ ਰੋਪਵੇਅ ਦੇ ਰੂਪ ਵਿੱਚ ਇੱਕ ਨਿਵੇਕਲਾ ਤੋਹਫ਼ਾ ਦਿੱਤਾ ਹੈ। ਤਰੁਣ ਚੁੱਘ ਨੇ ਕਿਹਾ ਕਿ ਹੇਮਕੁੰਟ ਰੋਪਵੇਅ ਗੋਵਿੰਦਘਾਟ ਨੂੰ ਹੇਮਕੁੰਟ ਸਾਹਿਬ ਨਾਲ ਜੋੜੇਗਾ। ਲੋਕਾਂ ਨੂੰ ਹੁਣ ਪੈਦਲ ਚੱਲਣ ਵਿਚ ਕੋਈ ਦਿੱਕਤ ਨਹੀਂ ਹੋਵੇਗੀ। ਇਹ ਸਭ ਤੋਂ ਲੰਬਾ ਅਤੇ ਸਭ ਤੋਂ ਉੱਚਾ ਰੋਪਵੇਅ ਹੋਵੇਗਾ।

ਇਹ ਲਗਭਗ 12.4 ਕਿਲੋਮੀਟਰ ਲੰਬਾ ਹੋਵੇਗਾ ਅਤੇ ਯਾਤਰਾ ਦੇ ਸਮੇਂ ਨੂੰ ਇੱਕ ਦਿਨ ਤੋਂ ਘਟਾ ਕੇ ਸਿਰਫ਼ 45 ਮਿੰਟ ਕਰ ਦੇਵੇਗਾ। ਇਸ ਮਹੱਤਵਪੂਰਨ ਬੁਨਿਆਦੀ ਢਾਂਚੇ ਦੇ ਵਿਕਾਸ ਨਾਲ ਧਾਰਮਿਕ ਸੈਰ-ਸਪਾਟੇ ਨੂੰ ਹੁਲਾਰਾ ਮਿਲੇਗਾ ਅਤੇ ਇਸ ਖੇਤਰ ਵਿਚ ਆਰਥਿਕ ਵਿਕਾਸ ਵਿਚ ਤੇਜ਼ੀ ਆਵੇਗੀ ਅਤੇ ਰੁਜ਼ਗਾਰ ਦੇ ਕਈ ਮੌਕੇ ਪੈਦਾ ਹੋਣਗੇ। 

ਤਰੁਣ ਚੁੱਘ ਨੇ ਕਿਹਾ ਕਿ ਇਸ ਲਈ ਪੰਜਾਬ ਦੇ ਸਮੁੱਚੇ ਪੰਜਾਬੀ ਸਮਾਜ ਵੱਲੋਂ ਮਾਨਯੋਗ ਪ੍ਰਧਾਨ ਮੰਤਰੀ ਜੀ ਦਾ ਤਹਿ ਦਿਲੋਂ ਧੰਨਵਾਦ ਕਰਦੇ ਹਨ ਅਤੇ ਅਰਦਾਸ ਕਰਦੇ ਹਨ ਕਿ ਉਹ ਹਮੇਸ਼ਾ ਸਾਡੇ ਪ੍ਰਧਾਨ ਮੰਤਰੀ ਬਣੇ ਰਹਿਣ। ਚੁੱਘ ਨੇ ਕਿਹਾ ਕਿ ਜਦੋਂ ਤੱਕ ਨਰੇਂਦਰ ਮੋਦੀ ਜੀ ਭਾਰਤ ਦੇ ਪ੍ਰਧਾਨ ਮੰਤਰੀ ਹਨ, ਭਾਰਤ ਦੇ ਕਿਸੇ ਵੀ ਵਰਗ ਨੂੰ ਨਿਰਾਸ਼ ਹੋਣ ਦੀ ਲੋੜ ਨਹੀਂ ਹੈ ਕਿਉਂਕਿ ਜੇਕਰ ਮੋਦੀ ਹਨ ਤਾਂ ਹਰ ਅਸੰਭਵ ਸੰਭਵ ਹੈ।